''ਸਮਾਰਟ ਕਲਾਸਰੂਮਾਂ ਦੀ ਦਿੱਖ ਹੋਰ ਸੋਹਣੀ ਬਣਾਉਣ ਲਈ 12 ਕਰੋੜ ਰੁਪਏ ਦੀ ਗ੍ਰਾਂਟ ਜਾਰੀ''
Published : Feb 18, 2021, 4:51 pm IST
Updated : Feb 18, 2021, 4:58 pm IST
SHARE ARTICLE
Vijay Inder Singla
Vijay Inder Singla

ਵਿਭਾਗ ਵੱਲੋਂ ਸਰਕਾਰੀ ਸਕੂਲਾਂ ’ਚ ਬੁਨਿਆਦੀ ਸਹੂਲਤਾਂ ਤੇ ਗੁਣਾਤਮਿਕ ਸਿੱਖਿਆ ਲਈ ਦਿੱਤੇ ਜਾ ਰਹੇ ਹਨ ਲੋੜੀਂਦੇ ਫੰਡ

ਚੰਡੀਗੜ: ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ’ਚ ਤਬਦੀਲ ਕਰਨ ਦੇ ਨਾਲ-ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਮਾਰਟ ਕਲਾਸਰੂਮਜ਼ ਦੀ ਦਿੱਖ ਸੁਧਾਰਨ ’ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸਕੂਲ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਇਸ ਮੰਤਵ ਤਹਿਤ 16,359 ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਸਥਾਪਿਤ ਕੀਤੇ ਗਏ ਸਮਾਰਟ ਕਲਾਸਰੂਮਾਂ ਦੀ ਦਿੱਖ ਹੋਰ ਸੋਹਣੀ ਬਣਾਉਣ ਲਈ 11 ਕਰੋੜ 97 ਲੱਖ 42 ਹਜ਼ਾਰ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। 

Vijay Inder SinglaVijay Inder Singla

ਕੈਬਨਿਟ ਮੰਤਰੀ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਗੁਣਾਤਮਿਕ ਅਤੇ ਮਿਆਰੀ ਸਿੱਖਿਆ ਦੇਣ ਲਈ ਸਕੂਲਾਂ ਵਿੱਚ ਪ੍ਰੋਜੈਕਟਰ ਅਤੇ ਐੱਲ.ਈ.ਡੀਜ਼. ਮੁਹੱਈਆ ਕਰਵਾਈਆਂ ਗਈਆਂ ਹਨ। ਉਨਾਂ ਕਿਹਾ ਕਿ ਸਮਾਰਟ ਕਲਾਸਰੂਮਾਂ ਵਿੱਚ ਪ੍ਰੋਜੈਕਟਰਾਂ ਦੀ ਉਪਲਬਧਤਾ ਦੇ ਨਾਲ-ਨਾਲ ਕਮਰਿਆਂ ਦੀ ਦਿੱਖ ਸੁਧਾਰਨ ਲਈ ਪੰਜਾਬ ਸਰਕਾਰ ਨੇ 3,000 ਰੁਪਏ ਪ੍ਰਤੀ ਸਮਾਰਟ ਕਲਾਸਰੂਮ ਸਕੂਲਾਂ ਨੂੰ ਦਿੱਤਾ ਹੈ।

 

Vijay Inder Singla gives nod for renaming seven government schools after freedom fighters and martyrsVijay Inder Singla 

ਉਨਾਂ ਕਿਹਾ ਕਿ ਪ੍ਰਾਇਮਰੀ ਅਤੇ ਮਿਡਲ ਸਕੂਲਾਂ ਨੂੰ 2-2 ਕਲਾਸਰੂਮਜ਼ ਲਈ 6000-6000 ਰੁਪਏ, ਹਾਈ ਸਕੂਲਾਂ ਨੂੰ 3-3 ਸਮਾਰਟ ਕਲਾਸਰੂਮਜ਼ ਲਈ 9000-9000 ਰੁਪਏ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਨੂੰ 5-5 ਸਮਾਰਟ ਕਲਾਸਰੂਮਜ਼ ਲਈ 15000-15000 ਰੁਪਏ ਗ੍ਰਾਂਟ ਜਾਰੀ ਕੀਤੀ ਗਈ ਹੈ।  ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਇਹ ਗ੍ਰਾਂਟ ਕਲਾਸਰੂਮ ਵਿੱਚ ਪੇਂਟ ਜਾਂ ਬਾਲਾ ਵਰਕ ਕਰਵਾਉਣ, ਕਲਾਸਰੂਮ ਦੇ ਬਾਹਰ ਡੋਰ ਮੈਟ, ਖਿੜਕੀ ਦਰਵਾਜ਼ਿਆਂ ਦੇ ਪਰਦਿਆਂ ਲਈ, ਕਲਾਸਰੂਮ ਵਿੱਚ ਡਿਸਪਲੇ ਬੋਰਡ ਲਈ, ਪਾਠਕ੍ਰਮ ਹੈਂਡਲਰ, ਮਾਰਕਰ-ਡਸਟਰ ਹੈਂਡਲਰ, ਕੀ-ਬੋਰਡ, ਮਾਊਸ ਅਤੇ ਪ੍ਰੋਜੈਕਟਰ ਦੇ ਰਿਮੋਟ ਦੇ ਸੁਰੱਖਿਆ ਬਕਸੇ, ਪੁਆਇੰਟਰ, ਲੇਜ਼ਰ ਲਾਇਟ, ਕੂੜਾਦਾਨ ਆਦਿ ਦੀ ਖ੍ਰੀਦ ਲਈ ਵਰਤੀ ਜਾ ਸਕੇਗੀ। ਸ਼੍ਰੀ ਸਿੰਗਲਾ ਨੇ ਦੱਸਿਆ ਕਿ ਗ੍ਰਾਂਟ ਦੀ ਵਰਤੋਂ ਲਈ ਸਿੱਖਿਆ ਵਿਭਾਗ ਵੱਲੋਂ ਸਮੂਹ ਜ਼ਿਲਾ ਸਿੱਖਿਆ ਅਫ਼ਸਰਾਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਅਤੇ ਇਹ ਲਾਜ਼ਮੀ ਤੌਰ ’ਤੇ ਯਕੀਨੀ ਬਣਾਇਆ ਜਾਵੇਗਾ ਕਿ ਇਹ ਫੰਡ ਕਮਰਿਆਂ ਦੀ ਦਿੱਖ ਸੁਧਾਰਨ ਲਈ ਹੀ ਵਰਤੇ ਜਾਣ। 

Transformation of Education Department under the leadership of Vijay Inder SinglaVijay Inder Singla

ਜਾਰੀ ਕੀਤੀਆਂ ਗਈਆਂ ਹਦਾਇਤਾਂ ’ਚ ਕਿਹਾ ਗਿਆ ਹੈ ਕਿ ਸਮਾਰਟ ਕਲਾਸਰੂਮ ਅੰਦਰੋਂ-ਬਾਹਰੋਂ ਵਧੀਆ ਦਿੱਖ ਵਾਲੇ ਹੋਣ ਜਿਸ ਲਈ ਖਿੜਕੀਆਂ ਦਰਵਾਜ਼ੇ ਚੰਗੇ ਢੰਗ ਨਾਲ ਪੇਂਟ ਕਰਵਾਏ ਜਾਣ। ਵਾਈਟ ਬੋਰਡ ਦੀਵਾਰ ‘ਤੇ ਲਗਾਉਣ ਲਈ ਸਮਤਲ ਥਾਂ ਹੋਵੇ ਅਤੇ ਕੰਧ ਨੂੰ ਰੰਗ ਕੀਤਾ ਹੋਵੇ ਤਾਂ ਸਮਾਟ ਕਲਾਸਰੂਮ ਦਾ ਪ੍ਰਭਾਵ ਵਧੀਆ ਬਣਦਾ ਹੈ। ਪ੍ਰੋਜੈਕਟਰ ਨੂੰ ਮਿੱਟੀ-ਘੱਟੇ ਤੋਂ ਬਚਾਇਆ ਜਾਣਾ ਜ਼ਰੂਰੀ ਹੈ ਅਤੇ ਇਸੇ ਤਰਾਂ ਕੀ-ਬੋਰਡ, ਮਾਊਸ ਅਤੇ ਪ੍ਰੋਜੈਕਟਰ ਦਾ ਰਿਮੋਟ ਵੀ ਸੁਰੱਖਿਆ ਬਕਸੇ ਵਿੱਚ ਰੱਖਿਆ ਜਾਵੇ।

ਸਮਾਰਟ ਕਲਾਸਰੂਮਜ਼ ਦੀ ਸੁਰੱਖਿਆ ਯਕੀਨੀ ਬਣਾਏ ਰੱਖਣ ਲਈ ਬਿਜਲੀ ਦੇ ਸਵਿੱਚ ਸਕੂਲ ਵਿੱਚ ਛੁੱਟੀ ਹੋਣ ਸਮੇਂ ਜਾਂ ਪ੍ਰੋਜੈਕਟਰ ਦੀ ਵਰਤੋਂ ਨਾ ਹੋਣ ਸਮੇਂ ਬੰਦ ਕਰ ਕੇ ਰੱਖਿਆ ਜਾਣਾ ਵੀ ਯਕੀਨੀ ਬਣਾਇਆ ਜਾਵੇ। ਵਿਭਾਗ ਵੱਲੋਂ ਜ਼ਿਲਾ ਸਮਾਰਟ ਸਕੂਲ ਮੈਂਟਰਾਂ ਅਤੇ ਵੱਖ-ਵੱਖ ਵਿਸ਼ਿਆਂ ਦੇ ਜ਼ਿਲਾ ਮੈਂਟਰਾਂ ਦੀ ਡਿਊਟੀ ਲਗਾਈ ਗਈ ਹੈ ਕਿ ਇਹਨਾਂ ਸਮਾਰਟ ਕਲਾਸਰੂਮਜ਼ ਦੀ ਹਫ਼ਤਾਵਾਰੀ ਰਿਪੋਰਟ ਵੀ ਤਿਆਰ ਕੀਤੀ ਜਾਵੇ ਤਾਂ ਜੋ ਮੁੱਖ ਦਫ਼ਤਰ ਵੱਲੋਂ ਵੀਡੀਓ ਕਾਨਫਰੰਸਿੰਗ ਰਾਹੀਂ ਸਕੂਲਾਂ ਵਿਚ ਚੱਲ ਰਹੇ ਕੰਮਾਂ ਦਾ ਰਿਵਿਊ ਵੀ ਕੀਤਾ ਜਾ ਸਕੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM

Giani Harpreet Singh Speech LIVE-ਪ੍ਰਧਾਨ ਬਣਨ ਮਗਰੋ ਹਰਪ੍ਰੀਤ ਸਿੰਘ ਦਾ ਸਿੱਖਾਂ ਲਈ ਵੱਡਾ ਐਲਾਨ| Akali Dal News

11 Aug 2025 3:14 PM

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM
Advertisement