ਅਫ਼ਗ਼ਾਨ ਸ਼ਰਨਾਰਥੀਆਂ ਨੇ ਯੂਕਰੇਨ ਛੱਡਣ ਦਾ ਲਿਆ ਫ਼ੈਸਲਾ
Published : Feb 18, 2022, 12:03 am IST
Updated : Feb 18, 2022, 12:03 am IST
SHARE ARTICLE
image
image

ਅਫ਼ਗ਼ਾਨ ਸ਼ਰਨਾਰਥੀਆਂ ਨੇ ਯੂਕਰੇਨ ਛੱਡਣ ਦਾ ਲਿਆ ਫ਼ੈਸਲਾ

ਵਾਸ਼ਿੰਗਟਨ, 17 ਫ਼ਰਵਰੀ : ਯੂਕਰੇਨ ਵਿਚ ਸ਼ਰਨ ਲੈਣ ਵਾਲੇ 44 ਅਫ਼ਗ਼ਾਨੀਆਂ ਦੇ ਇਕ ਸਮੂਹ ਨੇ ਰੂਸ ਨਾਲ ਵੱਧਦੇ ਤਣਾਅ ਦੇ ਵਿਚਕਾਰ ਕੀਵ ਛੱਡਣ ਦਾ ਫ਼ੈਸਲਾ ਲਿਆ ਹੈ। ਇਨ੍ਹਾਂ ਨਾਗਰਿਕਾਂ ਨੇ ਅਫ਼ਗ਼ਾਨਿਸਤਾਨ ਵਿਚ ਅਗਸਤ ਦੇ ਮੱਧ ਤੋਂ ਸੱਤਾ ’ਤੇ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਸਤੰਬਰ 2021 ਵਿਚ ਉਥੋਂ ਬਚ ਕੇ ਨਿਕਲਣ ਦੇ ਬਾਅਦ ਯੂਕਰੇਨ ਵਿਚ ਸ਼ਰਨ ਲਈ ਸੀ। ਵਾਸ਼ਿੰਗਟਨ ਪੋਸਟ ਨੇ ਅਮਰੀਕੀ ਵਿਦੇਸ਼ ਵਿਭਾਗ ਦੇ ਇਕ ਅਧਿਕਾਰੀ ਦੇ ਹਵਾਲੇ ਨਾਲ ਵੀਰਵਾਰ ਨੂੰ ਇਹ ਜਾਣਕਾਰੀ ਦਿਤੀ। 
ਰਿਪੋਰਟ ਦੇ ਅਨੁਸਾਰ ਕਤਰ ਏਅਰਵੇਜ਼ ਦੇ ਇਕ ਜਹਾਜ਼ ਵਿਚ ਨੌਂ ਅਫ਼ਗ਼ਾਨ ਪਰਵਾਰ ਕਤਰ ਦੀ ਰਾਜਧਾਨੀ ਦੋਹਾ ਲਈ ਰਵਾਨਾ ਹੋਏ, ਜਿਥੇ ਉਨ੍ਹਾਂ ਦੇ ਅਮਰੀਕਾ ਵਿਚ ਸੰਭਾਵਿਤ ਦਾਖ਼ਲੇ ਦੇ ਦਸਤਾਵੇਜ਼ਾਂ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। ਅਫ਼ਗ਼ਾਨਾਂ ਦੇ ਇਸ ਸਮੂਹ ਨੇ ਸਤੰਬਰ 2021 ਵਿਚ ਤਾਲਿਬਾਨ ਦੇ ਸ਼ਾਸਨ ਵਿਚ ਗੰਭੀਰ ਖ਼ਤਰੇ ਦੇ ਮੱਦੇਨਜ਼ਰ ਯੂਕਰੇਨ ਵਿਚ ਸ਼ਰਨ ਲਈ ਸੀ। ਤਾਲਿਬਾਨ ਨੇ ਅਫ਼ਗ਼ਾਨਿਸਤਾਨ ’ਤੇ ਕਬਜ਼ਾ ਕਰ ਲਿਆ ਸੀ, ਜਿਸ ਕਾਰਨ ਅਮਰੀਕਾ ਦੀ ਹਮਾਇਤ ਵਾਲੀ ਸਰਕਾਰ ਡਿੱਗ ਗਈ ਸੀ ਅਤੇ ਵੱਡੀ ਗਿਣਤੀ ਵਿਚ ਲੋਕਾਂ ਨੇ ਦੇਸ਼ ਛੱਡ ਕੇ ਵੱਖ-ਵੱਖ ਦੇਸ਼ਾਂ ਵਿਚ ਸ਼ਰਨ ਲਈ ਸੀ। ਤਾਲਿਬਾਨ ਦੀ ਦਹਿਸ਼ਤ ਤੋਂ ਦੇਸ਼ ਛੱਡ ਕੇ ਹੋਰ ਦੇਸ਼ਾਂ ਵਿਚ ਜਾਣ ਵਾਲਿਆਂ ਨੂੰ ਅਫ਼ਗ਼ਾਨਿਸਤਾਨ ਦੇ ਗੁਆਂਢੀ ਦੇਸ਼ਾਂ ਦੇ ਨਾਲ-ਨਾਲ ਕਈ ਯੂਰਪੀ ਦੇਸ਼ਾਂ ਨੇ ਵੱਡੀ ਗਿਣਤੀ ’ਚ ਸ਼ਰਨ ਦਿਤੀ ਹੈ। ਸ਼ਰਨ ਦੇਣ ਵਾਲੇ ਦੇਸ਼ਾਂ ’ਚ ਯੂਕਰੇਨ ਵੀ ਸ਼ਾਮਲ ਸੀ, ਜਿਥੇ ਇਨ੍ਹੀਂ ਦਿਨੀਂ ਰੂਸ ਵਲੋਂ ਹਮਲੇ ਦੀ ਸੰਭਾਵਨਾ ਜਤਾਈ ਜਾ ਰਹੀ ਹੈ।    (ਏਜੰਸੀ)


 

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement