ਭ੍ਰਿਸ਼ਟ ਪਾਰਟੀਆਂ ਅੱਜ ਤੋਂ ਸ਼ਰਾਬ ਤੇ ਪੈਸੇ ਵੰਡਣਗੀਆਂ, ਉਨਾਂ ਤੋਂ ਸਾਵਧਾਨ ਰਹਿਣਾ: ਭਗਵੰਤ ਮਾਨ
Published : Feb 18, 2022, 4:02 pm IST
Updated : Feb 18, 2022, 4:02 pm IST
SHARE ARTICLE
Bhagwant Mann
Bhagwant Mann

'ਵੋਟ ਖਰੀਦਣ ਵਾਲਾ ਕਦੇ ਲੋਕਾਂ ਦਾ ਭਲਾ ਨਹੀਂ ਕਰ ਸਕਦਾ, ਸਰਕਾਰ ਬਣਾ ਕੇ ਪੰਜ ਸਾਲ ਮੌਜ ਕਰੇਗਾ'

 

ਫਤਿਹਗੜ ਸਾਹਿਬ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਵਿਧਾਨ ਸਭਾ ਹਲਕਾ ਫਤਿਹਗੜ ਸਾਹਿਬ ਅਤੇ ਅਮਲੋਹ ਤੋਂ 'ਆਪ' ਦੇ ਉਮੀਦਵਾਰਾਂ ਐਡਵੋਕੇਟ ਲਖਵੀਰ ਸਿੰਘ ਰਾਏ ਅਤੇ ਗੁਰਿੰਦਰ ਸਿੰਘ ਗੈਰੀ ਵੜਿੰਗ ਦੇ ਹੱਕ ਵਿੱਚ ਵੱਖ- ਵੱਖ ਥਾਂਵਾਂ 'ਤੇ ਚੋਣ ਮਾਰਚ ਕੀਤਾ। ਲੋਕਾਂ ਦੇ ਇੱਕਠ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ 20 ਤਰੀਕ ਆਪਣੀ ਕਿਸਮਤ ਆਪ ਲਿਖਣ ਦਾ ਮੌਕਾ ਹੈ। ਇਸ ਲਈ ਪੰਜਾਬ ਦੇ ਲੋਕ ਇੱਕ ਇੱਕ ਵੋਟ 'ਝਾੜੂ' ਦੇ ਨਿਸ਼ਾਨ 'ਤੇ ਪਾ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਜ਼ਰੂਰ ਬਣਾਉਣਗੇ।

Bhagwant MannBhagwant Mann

ਸ਼ੁੱਕਰਵਾਰ ਨੂੰ ਅਮਲੋਹ ਦੇ ਉਮੀਦਵਾਰ ਗੈਰੀ ਵੜਿੰਗ ਦੇ ਹੱਕ 'ਚ ਮੰਡੀ ਗੋਬਿੰਦਗੜ ਅਤੇ ਫਤਿਹਗੜ ਸਾਹਿਬ ਦੇ ਉਮੀਦਵਾਰ ਲਖਵੀਰ ਸਿੰਘ ਰਾਏ ਦੇ ਹੱਕ 'ਚ ਸਰਹੰਦ ਵਿਖੇ ਭਗਵੰਤ ਮਾਨ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੰਡੀ ਗੋਬਿੰਦਗੜ ਲੋਹੇ ਦੀ ਮੰਡੀ ਹੋਇਆ ਕਰਦੀ ਸੀ। ਮੰਡੀ ਗੋਬਿੰਦਗੜ ਵਿੱਚ ਖੰਨਾ, ਅਮਲੋਹ, ਸਰਹੰਦ ਸਮੇਤ ਪੰਜਾਬ ਭਰ ਦੇ ਲੋਕਾਂ ਨੂੰ ਰੋਜ਼ਗਾਰ ਮਿਲਦਾ ਸੀ, ਪਰ ਅੱਜ ਫੈਕਟਰੀਆਂ ਬੰਦ ਪਈਆਂ ਹਨ। ਬੰਦੀ ਪਈਆਂ ਫੈਕਟਰੀਆਂ ਮੁੱੜ ਚਾਲੂ ਕਰਨੀਆਂ ਹਨ ਅਤੇ ਰੋਜ਼ਗਾਰ ਪੈਦਾ ਕਰਨਾ ਹੈ। ਮਾਨ ਨੇ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਭ੍ਰਿਸ਼ਟ ਪਾਰਟੀਆਂ ਅੱਜ ਤੋਂ ਸ਼ਰਾਬ ਤੇ ਪੈਸੇ ਵੰਡਣਗੀਆਂ। ਵੋਟ ਖਰੀਦਣ ਵਾਲਾ ਕਦੇ ਲੋਕਾਂ ਦਾ ਭਲਾ ਨਹੀਂ ਕਰ ਸਕਦਾ ਅਤੇ ਉਹ ਸਰਕਾਰ ਬਣਾ ਕੇ ਪੰਜ ਸਾਲ ਆਪ ਮੌਜ ਕਰੇਗਾ, ਪਰ ਤੁਹਾਨੂੰ ਭੁੱਲ ਜਾਵੇਗਾ।

Bhagwant MannBhagwant Mann

ਮਾਨ ਨੇ ਲੋਕਾਂ ਨੂੰ ਆਮ ਆਦਮੀ ਪਾਰਟੀ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਨਸ਼ਾ ਮਾਫੀਆ ਨੂੰ ਪੰਜਾਬ ਹੁਣ ਹੋਰ ਬਰਦਾਸ਼ਤ ਨਹੀਂ ਕਰ ਸਕਦਾ। ਇਸ ਵਾਰ ਸਾਡੇ ਕੋਲ ਮੌਕਾ ਹੈ, ਨਸ਼ੇ ਵੇਚਣ ਵਾਲਿਆਂ ਨੂੰ ਸਬਕ ਸਿਖਾਉਣ ਦਾ। ਇਸ ਵਾਰ ਮੌਕਾ ਹੈ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ 'ਚੋਂ ਕੱਢ ਕੇ ਚੰਗੀ ਸਿੱਖਿਆ ਅਤੇ ਰੋਜ਼ਗਾਰ ਦੇਣ ਦਾ। ਮਾਂਵਾਂ ਦੇ ਪੁੱਤ ਬਚਾਉਣ ਦਾ। ਸਾਨੂੰ ਸਿਰਫ਼ ਇੱਕ ਦੇਵੋ।

Bhagwant MannBhagwant Mann

ਅਸੀਂ ਇਨਾਂ ਸਵਾਰਥੀ ਆਗੂਆਂ ਅਤੇ ਨਸ਼ਾ ਮਾਫੀਆ ਦੇ ਨਾਪਾਕ ਗਠਜੋੜ ਨੂੰ ਖ਼ਤਮ ਕਰਾਂਗੇ। ਪੰਜਾਬ 'ਚੋਂ ਨਸ਼ਾ ਤਸਕਰੀ ਪੂਰੀ ਤਰਾਂ ਖ਼ਤਮ ਕਰ ਕੇ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ਤੋਂ ਕੱਢਾਂਗੇ ਅਤੇ ਉਨਾਂ ਨੂੰ ਚੰਗੀ ਸਿੱਖਿਆ ਅਤੇ ਰੋਜ਼ਗਾਰ ਦੇਵਾਂਗੇ। ਭਗਵੰਤ ਮਾਨ ਨੇ ਅਪੀਲ ਕੀਤੀ ਕਿ ਇਸ ਵਾਰ ਪੰਜਾਬ ਨੂੰ ਬਚਾਉਣ ਲਈ 20 ਤਰੀਕ ਨੂੰ 'ਝਾੜੂ' ਵਾਲਾ ਬਟਨ ਜ਼ਰੂਰ ਦੱਬਇਓ, ਕਿਉਂਕਿ ਭ੍ਰਿਸ਼ਟਾਚਾਰ ਅਤੇ ਮਾਫੀਆ ਰਾਜ ਖ਼ਤਮ ਕਰਨ ਲਈ ਆਮ ਆਦਮੀ ਪਾਰਟੀ ਨੂੰ ਹੀ ਵੋਟ ਪਾਉਣੀ ਚਾਹੀਦੀ ਹੈ।

Bhagwant MannBhagwant Mann

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM

ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਜਥੇਦਾਰ ਕੁਲਦੀਪ ਗੜਗੱਜ ਨੇ ਸੁਣੋ ਕੀ ਲਏ ਵੱਡੇ ਫੈਸਲੇ? ਸੁਣੋ LIVE

28 Dec 2025 2:10 PM

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM
Advertisement