ਦੀਪ ਸਿੱਧੂ ਮੌਤ ਮਾਮਲਾ : ਦੋਸ਼ੀ ਡਰਾਈਵਰ ਕੋਰਟ 'ਚ ਪੇਸ਼, ਮਿਲੀ ਜ਼ਮਾਨਤ
Published : Feb 18, 2022, 3:43 pm IST
Updated : Feb 18, 2022, 3:43 pm IST
SHARE ARTICLE
Deep Sidhu
Deep Sidhu

ਕੋਟਰ ਵਿਚ ਪੇਸ਼ ਕਰਨ ਵੇਲੇ ਪੁਲਿਸ ਨੇ ਦੋਸ਼ੀ ਨੂੰ 2 ਦਿਨ ਦੀ ਰਿਮਾਂਡ 'ਤੇ ਲੈਣ ਦੀ ਅਰਜ਼ੀ ਦਿੱਤੀ ਸੀ ਪਰ ਕੋਰਟ ਨੇ ਕਾਸਿਮ ਨੂੰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਹੈ।

 

ਸੋਨੀਪਤ  - ਬੀਤੇ ਦਿਨੀਂ ਦੀਪ ਸਿੱਧੂ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਸੀ ਜਿਸ ਤੋਂ ਬਾਅਦ ਕੱਲ੍ਹ ਟਰੱਕ ਡਰਾਈਵਰ ਨੂੰ ਗ੍ਰਿਫ਼ਾਤਰ ਕੀਤਾ ਗਿਆ ਸੀ ਤੇ ਅੱਜ ਉਸ ਨੂੰ ਕੋਰਟ ਵਿਚ ਪੇਸ਼ ਕੀਤਾ ਗਿਆ ਹੈ। ਦੀਪ ਦੇ ਭਰਾ ਦੇ ਬਿਆਨ 'ਤੇ ਡਰਾਈਵਰ ਵਿਰੁੱਧ ਮੁਕੱਦਮਾ ਦਰਜ ਕੀਤਾ ਗਿਆ ਸੀ। ਦੋਸ਼ੀ ਡਰਾਈਵਰ ਦਾ ਨਾਮ ਕਾਸਿਮ ਹੈ, ਜੋ ਕਿ ਨੂੰਹ ਜ਼ਿਲ੍ਹੇ ਦੇ ਪਿੰਡ ਸਿੰਗਾਰ ਦਾ ਰਹਿਣ ਵਾਲਾ ਹੈ। ਕੋਟਰ ਵਿਚ ਪੇਸ਼ ਕਰਨ ਵੇਲੇ ਪੁਲਿਸ ਨੇ ਦੋਸ਼ੀ ਨੂੰ 2 ਦਿਨ ਦੀ ਰਿਮਾਂਡ 'ਤੇ ਲੈਣ ਦੀ ਅਰਜ਼ੀ ਦਿੱਤੀ ਸੀ ਪਰ ਕੋਰਟ ਨੇ ਕਾਸਿਮ ਨੂੰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਦੀਪ ਸਿੱਧੂ ਬੁੱਧਵਾਰ ਰਾਤ ਆਪਣੀ ਮਹਿਲਾ ਦੋਸਤ ਨਾਲ ਦਿੱਲੀ ਤੋਂ ਪੰਜਾਬ ਪਰਤ ਰਹੇ ਸਨ। ਇਸ ਦੌਰਾਨ ਉਨ੍ਹਾਂ ਦੀ ਸਕਾਰਪੀਓ ਕਾਰ ਹਾਈਵੇਅ 'ਤੇ ਚੱਲ ਰਹੇ ਟਰੱਕ ਦੇ ਪਿੱਛੇ ਟਕਰਾ ਗਈ ਅਤੇ ਹਾਦਸੇ 'ਚ ਦੀਪ ਸਿੱਧੂ ਦੀ ਮੌਤ ਹੋ ਗਈ। ਜਦੋਂ ਕਿ ਮਹਿਲਾ ਦੋਸਤ ਰੀਨਾ ਨੂੰ ਮਾਮੂਲੀ ਚੋਟ ਆਈ ਸੀ। ਇਸ ਹਾਦਸੇ ਤੋਂ ਬਾਅਦ ਡਰਾਈਵਰ ਫਰਾਰ ਹੋ ਗਿਆ ਸੀ। ਦੋਸ਼ੀ ਡਰਾਈਵਰ ਹਾਦਸੇ ਤੋਂ ਬਾਅਦ ਡਰ ਗਿਆ ਸੀ, ਇਸ ਲਈ ਮੌਕੇ 'ਤੇ ਦੌੜ ਗਿਆ। ਡਰਾਈਵਰ ਨੂੰ ਸੋਨੀਪਤ ਦੇ ਖਰਖੋਂਦਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।
 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement