
ਕੱਲ ਕੇਵਲ ਸਿੰਘ ਢਿੱਲੋਂ 'ਤੇ ਲਿਆ ਸੀ ਐਕਸ਼ਨ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸਿਰਫ਼ 2 ਦਿਨ ਬਾਕੀ ਹਨ। ਅਜਿਹੇ 'ਚ ਅਟਾਰੀ ਤੋਂ ਮੌਜੂਦਾ ਕਾਂਗਰਸੀ ਵਿਧਾਇਕ ਤਰਸੇਮ ਸਿੰਘ ਡੀਸੀ ਨੂੰ ਵੱਡਾ ਝਟਕਾ ਲੱਗਾ ਹੈ। ਦਰਅਸਲ ਉਨ੍ਹਾਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਬਾਹਰ ਕੱਢ ਦਿੱਤਾ ਗਿਆ ਹੈ।
Tarsem Singh DC
ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਤਰਸੇਮ ਸਿੰਘ ਡੀਸੀ ਨੂੰ ਪਾਰਟੀ ਤੋਂ ਬਾਹਰ ਕੱਢਣ ਦਾ ਐਲਾਨ ਕੀਤਾ। ਇਸ ਤੋਂ ਪਹਿਲਾਂ ਕਾਂਗਰਸ ਵੱਲੋਂ ਕੇਵਲ ਸਿੰਘ ਢਿੱਲੋਂ ਨੂੰ ਵੀ ਪਾਰਟੀ ਖਿਲਾਫ ਬੋਲਣ ਲਈ ਬਾਹਰ ਦਾ ਰਸਤਾ ਦਿਖਾਇਆ ਗਿਆ ਹੈ। ਹਰੀਸ਼ ਚੌਧਰੀ ਨੇ ਅਨੁਸ਼ਾਸਨਹੀਣਤਾ ਕਰਨ ‘ਤੇ ਇਹ ਕਾਰਵਾਈ ਕੀਤੀ ਹੈ।
ਦਰਅਸਲ ਅਟਾਰੀ ਵਿਧਾਇਕ ਤਰਸੇਮ ਸਿੰਘ ਡੀ. ਸੀ. ਵਲੋਂ ਅਟਾਰੀ ਹਲਕੇ ’ਤੇ ਦਾਅਵੇਦਾਰੀ ਜਤਾਈ ਜਾ ਰਹੀ ਸੀ ਜਦਕਿ ਪਾਰਟੀ ਹਾਈਕਮਾਨ ਨੇ ਤਰਸੇਮ ਸਿੰਘ ਸਿਆਲਕਾ ਨੂੰ ਉਥੋਂ ਉਮੀਦਵਾਰ ਐਲਾਨ ਦਿੱਤਾ ਸੀ, ਜਿਸ ਤੋਂ ਬਾਅਦ ਡੀ. ਸੀ. ਪਾਰਟੀ ਤੋਂ ਲਗਾਤਾਰ ਨਾਰਾਜ਼ ਚੱਲ ਰਹੇ ਸਨ। ਜਿਸ ਦੇ ਚੱਲਦੇ ਹਾਈਕਮਾਨ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਣ ਤਰਸੇਮ ਡੀ. ਸੀ ਨੂੰ ਕਾਂਗਰਸ ’ਚੋਂ ਬਾਹਰ ਕੱਢ ਦਿੱਤਾ ਹੈ