
ਕਾਂਗਰਸ ਦਾ ਵਿਧਾਇਕਾਂ 'ਤੇ ਵੱਡਾ ਐਕਸ਼ਨ
ਚੰਡੀਗੜ੍ਹ : ਪਾਰਟੀ ਦੇ ਬਾਗ਼ੀ ਆਗੂਆਂ ਕੇਵਲ ਸਿੰਘ ਢਿੱਲੋਂ ਤੇ ਅਟਾਰੀ ਤੋਂ ਮੌਜੂਦਾ ਵਿਧਾਇਕ ਤਰਸੇਮ ਸਿੰਘ ਡੀਸੀ ਤੋਂ ਬਾਅਦ ਕਾਂਗਰਸ ਹਾਈਕਮਾਂਡ ਨੇ ਸਮਰਾਲਾ ਦੇ ਵਿਧਾਇਕ ਅਮਰੀਕ ਸਿੰਘ ਢਿੱਲੋਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਰ ਕੇ ਕਾਂਗਰਸ ਪਾਰਟੀ 'ਚੋਂ ਬਾਹਰ ਕੱਢ ਦਿੱਤਾ ਹੈ।
Amrik Singh Dhillon
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਆਲ ਇੰਡੀਆ ਕਾਂਗਰਸ ਕਮੇਟੀ ਦੇ ਪੰਜਾਬ ਪ੍ਰਧਾਨ ਹਰੀਸ਼ ਚੌਧਰੀ ਨੇ ਦੱਸਿਆ ਕੇ ਸਮਰਾਲਾ ਹਲਕੇ ਤੋਂ ਕਾਂਗਰਸ ਪਾਰਟੀ ਦੀ ਟਿਕਟ ਇਸ ਵਾਰੀ ਰੁਪਿੰਦਰ ਸਿੰਘ ਰਾਜਾ ਗਿੱਲ ਨੂੰ ਦਿੱਤੀ ਗਈ ਸੀ ਤੇ ਵਿਧਾਇਕ ਅਮਰੀਕ ਸਿੰਘ ਢਿੱਲੋਂ ਨੇ ਉਨ੍ਹਾਂ ਨੂੰ ਕੋਈ ਸਹਿਯੋਗ ਨਹੀਂ ਦਿੱਤਾ ਤੇ ਪਾਰਟੀ ਦੇ ਖਿਲਾਫ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਲਈ ਕਾਗਜ਼ ਭਰ ਦਿੱਤੇ।
Amrik Singh Dhillon
ਜਿਸ ਕਰਕੇ ਉਨ੍ਹਾਂ ਨੂੰ ਕਾਂਗਰਸ 'ਚੋਂ ਬਾਹਰ ਕੱਢ ਦਿੱਤਾ ਗਿਆ। ਹਰੀਸ਼ ਚੌਧਰੀ ਨੇ ਕਿਹਾ ਕੇ ਪਾਰਟੀ ਖਿਲਾਫ ਅਨੁਸ਼ਾਸਨਹੀਣਤਾ ਕਦੇ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਪੰਜਾਬ 'ਚ 20 ਫਰਵਰੀ ਨੂੰ ਵੋਟਾਂ ਪੈਣੀਆਂ ਹਨ। ਅੱਜ ਯਾਨੀ 18 ਫਰਵਰੀ ਨੂੰ ਪਾਰਟੀਆਂ ਲਈ ਪ੍ਰਚਾਰ ਦਾ ਆਖਰੀ ਦਿਨ ਹੈ।