
ਦਿਨ-ਦਿਹਾੜੇ ਕਾਰ ਸਵਾਰ ਨੌਜਵਾਨਾਂ ਨੇ ਕੀਤੇ ਫਾਇਰ, ਮੋਟਰਸਾਈਕਲ ਸਵਾਰ ਜ਼ਖ਼ਮੀ
ਖਡੂਰ ਸਾਹਿਬ : ਥਾਣਾ ਸ੍ਰੀ ਗੋਇੰਦਵਾਲ ਸਾਹਿਬ ਅਧੀਨ ਆਉਂਦੇ ਪਿੰਡ ਜਾਮਾਰਾਏ ਵਿਖੇ ਅਣਪਛਾਤੇ ਕਾਰ ਸਵਾਰਾਂ ਵੱਲੋਂ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਦਿਨ ਦਿਹਾੜੇ ਗੋਲੀਆਂ ਮਾਰ ਕੇ ਗੰਭੀਰ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
crime news
ਜਾਣਕਾਰੀ ਅਨੁਸਾਰ ਪਿੰਡ ਚੰਬਾ ਖੁਰਦ ਦਾ ਨੌਜਵਾਨ ਮੋਟਰਸਾਈਕਲ 'ਤੇ ਸਵਾਰ ਹੋ ਕਿ ਪਿੰਡ ਜਾਮਾਰਾਏ ਵੱਲ ਜਾ ਰਿਹਾ ਸੀ , ਜਿਸ ਦਾ ਪਿੱਛਾ ਕਰ ਰਹੇ ਅਣਪਛਾਤੇ ਕਾਰ ਸਵਾਰਾਂ ਵੱਲੋਂ ਨੌਜਵਾਨ ਦਾ ਮੋਟਰਸਾਈਕਲ ਰੋਕ ਕੇ ਅੰਨ੍ਹੇਵਾਹ ਫਾਇਰਿੰਗ ਕੀਤੀ ਅਤੇ ਉਕਤ ਕਾਰ ਸਵਾਰ ਗੋਲੀਆਂ ਚਲਾ ਕੇ ਉਥੋਂ ਫ਼ਰਾਰ ਹੋ ਗਏ। ਗੰਭੀਰ ਜ਼ਖ਼ਮੀ ਨੌਜਵਾਨ ਨੂੰ ਤਰਨਤਾਰਨ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ ਜਿਥੇ ਹਾਲਤ ਚਿੰਤਾਜਨਕ ਹੋਣ ਕਾਰਨ ਉਸ ਨੂੰ ਅੰਮ੍ਰਿਤਸਰ ਰੈਫਰ ਕੀਤਾ ਗਿਆ।
crime news
ਇਸ ਮੌਕੇ ਪਹੁੰਚੇ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੇ ਐੱਸਐੱਚਓ ਜੋਗਾ ਸਿੰਘ ਨੇ ਦੱਸਿਆ ਕਿ ਇਸ ਘਟਨਾ 'ਚ ਗੁਰਜੰਟ ਸਿੰਘ ਜੰਟਾ ਜ਼ਖ਼ਮੀ ਹੋਇਆ ਹੈ। ਜਿਸ ਨੂੰ ਅੰਮ੍ਰਿਤਸਰ ਦੇ ਹਸਪਤਾਲ ' ਚ ਦਾਖ਼ਲ ਕਰਵਾਇਆ ਗਿਆ ਜਿਸ ਦੀ ਹਾਲਤ ਸਥਿਰ ਹੈ। ਅਣਪਛਾਤੇ ਕਾਰ ਸਵਾਰ ਹਮਲਵਾਰਾਂ ਨੂੰ ਕਾਬੂ ਕਰਨ ਲਈ ਪੁਲਿਸ ਜਾਂਚ ਕਰ ਰਹੀ ਹੈ। ਫਿਲਹਾਲ ਉਕਤ ਹਮਲਵਾਰਾਂ ਖ਼ਿਲਾਫ਼ ਧਾਰਾ 307 ਤਹਿਤ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।