ਗੈਰ ਕਾਨੂੰਨੀ ਮਾਈਨਿੰਗ ਰੋਕਣ ਗਏ ਕਿਸਾਨ ਨੂੰ ਟਰੈਕਟਰ-ਟਰਾਲੀ ਹੇਠਾਂ ਦਰੜਿਆ, ਮੌਤ

By : GAGANDEEP

Published : Feb 18, 2023, 10:38 am IST
Updated : Feb 18, 2023, 10:38 am IST
SHARE ARTICLE
 phoo
phoo

ਤਿੰਨ ਖਿਲਾਫ ਮਾਮਲਾ ਦਰਜ

 

ਲਾਲੜੂ :  ਲਾਲੜੂ ਦੇ ਨੇੜਲੇ ਪਿੰਡ ਬੜਾਣਾ ’ਚ ਦੇਰ ਰਾਤ ਪੰਚਾਇਤੀ ਜ਼ਮੀਨ ’ਚ ਹੋ ਰਹੀ ਗੈਰ ਕਾਨੂੰਨੀ ਮਾਈਨਿੰਗ ਨੂੰ ਰੋਕਣ ਗਏ ਕਿਸਾਨ ਨੂੰ ਟਰੈਕਟਰ-ਟਰਾਲੀ ਹੇਠ ਕੁਚਲ ਦਿੱਤਾ ਗਿਆ। ਟਰੈਕਟਰ-ਟਰਾਲੀ ਹੇਠ ਆਉਣ ਕਾਰਨ ਕਿਸਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ  ਪਹਿਚਾਣ ਗੁਰਚਰਨ ਸਿੰਘ ( 65) ਪੁੱਤਰ ਸਰਦਾਰਾ ਸਿੰਘ ਵਾਸੀ ਬੜਾਣਾ ਵਜੋਂ ਹੋਈ ਹੈ। ਮ੍ਰਿਤਕ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦਾ ਸਰਗਰਮ ਮੈਂਬਰ ਵੀ ਸੀ।

 

ਇਹ ਵੀ ਪੜ੍ਹੋ :  ਸੀਰੀਆ 'ਚ ਵੱਡਾ ਅੱਤਵਾਦੀ ਹਮਲਾ, 53 ਲੋਕਾਂ ਦੀ ਮੌਤ 

ਇਸ ਮਾਮਲੇ ’ਚ ਪੁਲਿਸ ਵੱਲੋਂ ਤਿੰਨ ਵਿਅਕਤੀਆਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਪੁੱਤਰ ਭੁਪਿੰਦਰ ਨੇ ਦੱਸਿਆ ਕਿ 16-17 ਫਰਵਰੀ ਦੀ ਰਾਤ ਨੂੰ ਉਸ ਦੇ ਪਿਤਾ ਨੇ ਟਰੈਕਟਰਾਂ-ਟਰਾਲੀਆਂ ਦੀ ਆਵਾਜ਼ ਸੁਣੀ ਤਾਂ ਉਹ ਆਪਣੇ ਇਕ ਸਾਥੀ ਸਮੇਤ ਘਰ ਦੇ ਬਾਹਰ ਆਏ ਤੇ ਦੇਖਿਆ ਕਿ ਪਿੰਡ ਦੀ ਪੰਚਾਇਤੀ ਜ਼ਮੀਨ ’ਚੋਂ ਕੁਝ ਲੋਕ ਟਰੈਕਟਰ-ਟਰਾਲੀਆਂ ਰਾਹੀਂ ਮਿੱਟੀ ਚੁੱਕ ਰਹੇ ਸਨ।

ਇਹ ਵੀ ਪੜ੍ਹੋ : ਗੁਰਦਾਸਪੁਰ 'ਚ 20 ਪੈਕਟ ਹੈਰੋਇਨ, 2 ਪਿਸਤੌਲ ਤੇ 200 ਕਾਰਤੂਸ ਬਰਾਮਦ  

ਭੁਪਿੰਦਰ ਮੁਤਾਬਿਕ ਉਸ ਦੇ ਪਿਤਾ ਨੇ ਟਰੈਕਟਰਾਂ-ਟਰਾਲੀਆਂ ਵਾਲਿਆਂ ਨੂੰ ਮਿੱਟੀ ਚੁੱਕਣ ਬਾਰੇ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਉਹ ਹਰਵਿੰਦਰ ਸਿੰਘ ਉਰਫ਼ ਗੱਗੂ ਦੇ ਕਹਿਣ ਉੱਤੇ ਮਿੱਟੀ ਚੁੱਕ ਰਹੇ ਹਨ। ਇਹ ਸੁਣ ਕੇ ਗੁਰਚਰਨ ਸਿੰਘ ਨੇ ਟਰੈਕਟਰ ਚਾਲਕ ਨੂੰ ਹਰਵਿੰਦਰ ਸਿੰਘ ਜਾਂ ਪੰਚਾਇਤ ਦੇ ਕਿਸੇ ਨੁਮਾਇੰਦੇ ਨੂੰ ਮੌਕੇ ਉੱਤੇ ਸੱਦਣ ਦੀ ਗੱਲ ਆਖੀ।

ਗੁਰਚਰਨ ਸਿੰਘ ਦੇ ਇਤਰਾਜ਼ ਉਪਰੰਤ ਚਾਲਕ ਨੇ ਕਿਸੇ ਨੂੰ ਫੋਨ ਮਿਲਾਇਆ ਤੇ ਇਸ ਉਪਰੰਤ ਉਥੇ 5-7 ਵਿਅਕਤੀ ਹੋਰ ਉਥੇ ਪੁੱਜ ਗਏ। ਇਨ੍ਹਾਂ ਵਿਅਕਤੀਆਂ ਨੇ ਗੁਰਚਰਨ ਸਿੰਘ ਨੂੰ ਰਾਹ ’ਚੋਂ ਹਟਣ ਲਈ ਕਿਹਾ ਪਰ ਉਸ ਦੇ ਪਿਤਾ ਪਿੱਛੇ ਨਹੀਂ ਹਟੇ ਤਾਂ ਚਾਲਕ ਨੇ ਟਰੈਕਟਰ-ਟਰਾਲੀ ਉਸ ਦੇ ਪਿਤਾ ’ਤੇ ਚੜ੍ਹਾ ਦਿੱਤੀ। ਭੁਪਿੰਦਰ ਨੇ ਦੱਸਿਆ ਕਿ ਉਹ ਵੀ ਮੌਕੇ ਉਤੇ ਪੁੱਜ ਗਿਆ ਸੀ ਤੇ ਉਸ ਨੇ ਟਰੈਕਟਰ ਬੰਦ ਕਰਨ ਦੀ ਕੋਸ਼ਿਸ਼ ਕੀਤੀ ਪਰ ਟਰੈਕਟਰ ਬੰਦ ਨਹੀਂ ਹੋਇਆ ਤੇ ਮਿੱਟੀ ਚੁੱਕਣ ਵਾਲੇ ਵਿਅਕਤੀ ਟਰੈਕਟਰ-ਟਰਾਲੀ ਤੇ ਜੇਸੀਬੀ ਆਦਿ ਮਸ਼ੀਨਾਂ ਉਥੋਂ ਭਜਾ ਕੇ ਲੈ ਗਏ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement