ਹਰਪਾਲ ਚੀਮਾ ਵੱਲੋਂ ਪੈਨਸਿਲ ਸ਼ਾਰਪਨਰਾਂ ’ਤੇ GST ਘਟਾਉਣ ਬਾਰੇ ਪੰਜਾਬ ਦੀ ਮੰਗ ਨੂੰ ਸਵੀਕਾਰ ਕਰਨ ਲਈ GST ਕੌਂਸਲ ਦਾ ਧੰਨਵਾਦ
Published : Feb 18, 2023, 9:13 pm IST
Updated : Feb 18, 2023, 9:13 pm IST
SHARE ARTICLE
Harpal Cheema
Harpal Cheema

ਰਾਜ ਦੇ 995 ਕਰੋੜ ਰੁਪਏ ਦੇ ਬਕਾਇਆ ਜੀਐਸਟੀ ਮੁਆਵਜ਼ੇ ਨੂੰ ਕਲੀਅਰ ਕਰਨ ਦੇ ਫੈਸਲੇ ਦੀ ਕੀਤੀ ਸ਼ਲਾਘਾ

ਚੰਡੀਗੜ੍ਹ -  ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੈਨਸਿਲ ਸ਼ਾਰਪਨਰਾਂ ’ਤੇ ਜੀਐਸਟੀ ਨੂੰ 18 ਪ੍ਰਤੀਸ਼ਤ ਤੋਂ ਘਟਾ ਕੇ 12 ਪ੍ਰਤੀਸ਼ਤ ਕਰਨ ਦੀ ਰਾਜ ਦੀ ਮੰਗ ਨੂੰ ਪ੍ਰਵਾਨ ਕਰਨ ਲਈ ਜੀਐਸਟੀ ਕੌਂਸਲ ਦਾ ਧੰਨਵਾਦ ਕੀਤਾ ਹੈ। ਅੱਜ ਨਵੀਂ ਦਿੱਲੀ ਵਿੱਚ ਕੇਂਦਰੀ ਵਿੱਤ ਅਤੇ ਕਾਰਪੋਰੇਟ ਮਾਮਲਿਆਂ ਬਾਰੇ ਮੰਤਰੀ ਸ੍ਰੀਮਤੀ ਨਿਰਮਲਾ ਸੀਤਾਰਮਨ ਦੀ ਪ੍ਰਧਾਨਗੀ ਹੇਠ ਹੋਈ 49ਵੀਂ ਜੀਐਸਟੀ ਕੌਂਸਲ ਦੀ ਮੀਟਿੰਗ ਵਿੱਚ ਹਿੱਸਾ ਲੈਂਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਫੈਸਲੇ ਨਾਲ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਕੁਝ ਰਾਹਤ ਮਿਲੇਗੀ।

ਇੱਥੇ ਵਰਣਨਯੋਗ ਹੈ ਕਿ ਚੀਮਾ ਨੇ 17 ਦਸੰਬਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਜੀਐਸਟੀ ਕੌਂਸਲ ਦੀ 48ਵੀਂ ਮੀਟਿੰਗ ਵਿੱਚ ਹਿੱਸਾ ਲੈਂਦੇ ਹੋਏ ਪੈਨਸਿਲ ਸ਼ਾਰਪਨਰਾਂ ’ਤੇ ਜੀਐਸਟੀ 12 ਫੀਸਦੀ ਦੀ ਮੌਜੂਦਾ ਸਲੈਬ ਦੀ ਬਜਾਏ 18 ਫੀਸਦੀ ’ਤੇ ਵਿਚਾਰ ਕਰਨ ਦੇ ਪ੍ਰਸਤਾਵ ਦਾ ਵਿਰੋਧ ਕੀਤਾ ਸੀ। ਪੰਜਾਬ ਦੇ ਵਿੱਤ ਮੰਤਰੀ ਨੇ ਜੂਨ 2022 ਦੇ ਸਮੁੱਚੇ ਬਕਾਇਆ ਜੀਐਸਟੀ ਮੁਆਵਜ਼ੇ ਨੂੰ ਕਲੀਅਰ ਕਰਨ ਦੇ ਫੈਸਲੇ ਲਈ ਵੀ ਜੀਐਸਟੀ ਕੌਂਸਲ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਕਿਹਾ ਕਿ ਇਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਠੋਸ ਅਤੇ ਨਿਰੰਤਰ ਯਤਨਾਂ ਸਦਕਾ ਹੀ ਸੰਭਵ ਹੋ ਸਕਿਆ ਹੈ।

ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਸੂਬੇ ਨੂੰ ਜੂਨ 2022 ਲਈ ਬਕਾਇਆ ਜੀਐਸਟੀ ਮੁਆਵਜ਼ੇ ਵਜੋਂ 995 ਕਰੋੜ ਰੁਪਏ ਪ੍ਰਾਪਤ ਕਰਨ ਵਿੱਚ ਮਦਦ ਮਿਲੇਗੀ।
ਜੀਐਸਟੀ ਟ੍ਰਿਬਿਊਨਲ ਦੇ ਮੁੱਦੇ ’ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੌਮੀ ਪੱਧਰ ’ਤੇ ਅਪੀਲੀ ਟ੍ਰਿਬਿਊਨਲ ਦੀ ਸਥਾਪਨਾ ਦੀ ਬਜਾਏ ਦੇਸ਼ ਦੇ ਸੰਘੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਇਹ ਸ਼ਕਤੀ ਰਾਜਾਂ ਨੂੰ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਭਾਰਤ ਇੱਕ ਵੱਡਾ ਦੇਸ਼ ਹੈ ਅਤੇ ਹਰ ਸੂਬੇ ਦੀਆਂ ਆਪਣੀਆਂ ਚੁਣੌਤੀਆਂ ਹਨ। ਉਨ੍ਹਾਂ ਕਿਹਾ ਕਿ ਕੌਮੀ ਪੱਧਰ ’ਤੇ ਟ੍ਰਿਬਿਊਨਲ ਬਣਾਉਣ ਦੀ ਬਜਾਏ, ਹਰੇਕ ਰਾਜ ਦਾ ਆਪਣਾ ਟ੍ਰਿਬਿਊਨਲ ਹੋਣਾ ਚਾਹੀਦਾ ਹੈ ਤਾਂ ਜੋ ਜੀਐਸਟੀ ਨਾਲ ਸਬੰਧਤ ਮੁੱਦਿਆਂ ਨੂੰ ਬਿਹਤਰ ਅਤੇ ਤੇਜ਼ੀ ਨਾਲ ਹੱਲ ਕੀਤਾ ਜਾ ਸਕੇ।

ਚੀਮਾ ਨੇ ਅੱਗੇ ਕਿਹਾ ਕਿ ਟ੍ਰਿਬਿਊਨਲ ਲਈ ਰਾਜ ਮੈਂਬਰ ਦੀ ਚੋਣ ਵੀ ਰਾਜ ਦੁਆਰਾ ਤੈਅ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਪਣੀਆਂ ਟਿੱਪਣੀਆਂ ਲਈ ਜੀਐਸਟੀ ਕਾਨੂੰਨਾਂ ਵਿੱਚ ਸੋਧਾਂ ਦੇ ਅੰਤਿਮ ਖਰੜੇ ਦਾ ਅਧਿਐਨ ਕਰੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 01/08/2025

01 Aug 2025 6:35 PM

ਸਾਰੇ ਪਿੰਡ ਨੂੰ ਡਰਾਉਣ ਪ੍ਰਵਾਸੀ ਨੇ ਵੀਡੀਓ 'ਚ ਆਖੀ ਵੱਡੀ ਗੱਲ, ਕਿਹਾ "ਇਕੱਠੇ ਹੋ ਕੇ ਆਵਾਂਗੇ, ਸਿਖਾਵਾਂਗੇ ਸਬਕ"

31 Jul 2025 6:41 PM
Advertisement