ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੈਰਿਸ ਓਲੰਪਿਕ-2024 ਦੀ ਤਿਆਰੀ ਲਈ ਅਕਸ਼ਦੀਪ ਸਿੰਘ ਨੂੰ ਸੌਂਪਿਆ 5 ਲੱਖ ਰੁਪਏ ਦਾ ਚੈੱਕ
Published : Feb 18, 2023, 1:23 pm IST
Updated : Feb 18, 2023, 3:51 pm IST
SHARE ARTICLE
photo
photo

ਮੀਤ ਹੇਅਰ ਨੇ ਚੰਡੀਗੜ੍ਹ ਵਿੱਚ ਆਪਣੀ ਰਿਹਾਇਸ਼ ਉੱਤੇ ਅਕਸ਼ਦੀਪ ਸਿੰਘ ਨਾਲ ਕੀਤੀ ਮੁਲਾਕਾਤ

 

ਮੁਹਾਲੀ- ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਰਾਂਚੀ ਵਿਖੇ 20 ਕਿਲੋ ਮੀਟਰ ਪੈਦਲ ਤੋਰ ਵਿੱਚ ਨਵੇਂ ਨੈਸ਼ਨਲ ਰਿਕਾਰਡ ਨਾਲ ਓਲੰਪਿਕ ਤੇ ਏਸ਼ਿਆਈ ਖੇਡਾਂ ਅਤੇ ਵਿਸ਼ਵ ਚੈਂਪੀਅਨਸ਼ਿਪ ਲਈ ਕੁਆਲੀਫਾਈ ਹੋਏ ਅਥਲੀਟ ਅਕਸ਼ਦੀਪ ਸਿੰਘ ਨੂੰ ਪੈਰਿਸ ਓਲੰਪਿਕਸ ਦੀ ਤਿਆਰੀ ਲਈ 5 ਲੱਖ ਰੁਪਏ ਦਾ ਚੈੱਕ ਸੌਂਪਿਆ। ਖੇਡ ਮੰਤਰੀ ਨੇ ਇੱਥੇ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ਵਿਖੇ ਅਕਸ਼ਦੀਪ ਸਿੰਘ ਨਾਲ ਮੁਲਾਕਾਤ ਕਰਕੇ ਉਸ ਦਾ ਸਨਮਾਨ ਕਰਦਿਆਂ ਇਹ ਚੈੱਕ ਸੌਂਪਿਆ।

ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉਤੇ ਪੈਰਿਸ ਓਲੰਪਿਕ ਖੇਡਾਂ-2024 ਲਈ ਕੁਆਲੀਫਾਈ ਹੋਏ ਪਹਿਲੇ ਭਾਰਤੀ ਅਥਲੀਟ ਦਾ ਸਨਮਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਇਹੋ ਕਹਿਣਾ ਹੈ ਕਿ ਖਿਡਾਰੀ ਨੂੰ ਤਮਗ਼ਾ ਜਿੱਤਣ ਤੋਂ ਬਾਅਦ ਸਨਮਾਨਤ ਕਰਨ ਦੇ ਨਾਲ ਉਸ ਨੂੰ ਖੇਡਾਂ ਦੀ ਤਿਆਰੀ ਲਈ ਨਗਦ ਇਨਾਮ ਦੇਣਾ ਹੋਰ ਵੀ ਮਹੱਤਵਪੂਰਨ ਹੈ ਜਿਸ ਲਈ ਉਨ੍ਹਾਂ ਦੀਆਂ ਹਦਾਇਤਾਂ ਉਤੇ ਇਹ ਸਨਮਾਨ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ਬ੍ਰਿਟੇਨ: ਭਾਰਤੀ ਮੂਲ ਦੇ ਵਿਅਕਤੀ ਨੂੰ ਪਿਤਾ ਦਾ ਕਤਲ ਕਰਨ ਦੇ ਮਾਮਲੇ ਵਿੱਚ ਕੋਰਟ ਨੇ ਸੁਣਾਈ ਉਮਰ ਕੈਦ ਦੀ ਸਜ਼ਾ 

ਖੇਡ ਮੰਤਰੀ ਨੇ ਅਕਸ਼ਦੀਪ ਸਿੰਘ ਨੂੰ ਪੰਜਾਬ ਸਰਕਾਰ ਤਰਫੋਂ ਹਰ ਤਰ੍ਹਾਂ ਦੀ ਮੱਦਦ ਦਾ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਖਿਡਾਰੀਆਂ ਨੂੰ ਮਾਣ ਸਨਮਾਨ ਦੇਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ।ਉਨ੍ਹਾਂ ਕਿਹਾ ਕਿ ਨਵੀਂ ਬਣਾਈ ਜਾ ਰਹੀ ਖੇਡ ਨੀਤੀ ਇਸੇ ਦਾ ਹਿੱਸਾ ਹੈ ਅਤੇ ਪੰਜਾਬ ਨੂੰ ਮੁੜ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਅਕਸ਼ਦੀਪ ਨੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ ਕਿਉਂਕਿ ਪੈਰਿਸ ਓਲੰਪਿਕਸ ਲਈ ਕੁਆਲੀਫਾਈ ਹੋਣ ਵਾਲਾ ਦੇਸ਼ ਦਾ ਪਹਿਲਾ ਅਥਲੀਟ ਹੈ।

ਬਰਨਾਲਾ ਜ਼ਿਲੇ ਦੇ ਪਿੰਡ ਕਾਹਨੇਕੇ ਦੇ ਰਹਿਣ ਵਾਲੇ ਅਕਸ਼ਦੀਪ ਸਿੰਘ ਨੇ ਰਾਂਚੀ ਵਿਖੇ ਨੈਸ਼ਨਲ ਵਾਕਿੰਗ ਚੈਂਪੀਅਨਸ਼ਿਪ ਵਿੱਚ 20 ਕਿਲੋਮੀਟਰ ਪੈਦਲ ਤੋਰ ਵਿੱਚ 1.19.55 ਸਮੇਂ ਦੇ ਨਾਲ ਨਵਾਂ ਨੈਸ਼ਨਲ ਰਿਕਾਰਡ ਬਣਾਇਆ ਸੀ। ਖੇਡ ਮੰਤਰੀ ਵੱਲੋਂ ਉਸ ਨੂੰ ਸਨਮਾਨਤ ਕਰਨ ਮੌਕੇ ਖੇਡ ਵਿਭਾਗ ਪੰਜਾਬ ਦੇ ਡਾਇਰੈਕਟਰ ਅਮਿਤ ਤਲਵਾੜ ਤੇ ਅਕਸ਼ਦੀਪ ਸਿੰਘ ਦੇ ਕੋਚ ਗੁਰਦੇਵ ਸਿੰਘ ਵੀ ਹਾਜ਼ਰ ਸਨ।

ਇਹ ਖ਼ਬਰ ਵੀ ਪੜ੍ਹੋ : ਅਨਾਰ ਖਾਣ ਨਾਲ ਹੀ ਨਹੀਂ, ਇਸ ਦੇ ਛਿਲਕੇ ਨਾਲ ਵੀ ਹੁੰਦੇ ਹਨ ਕਈ ਫਾਇਦੇ

SHARE ARTICLE

ਏਜੰਸੀ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement