ਖ਼ਬਰਾਂ |

ਤਾਜ਼ਾ |

Internet Closed: ਪੰਜਾਬ ਦੇ 7 ਜ਼ਿਲ੍ਹਿਆਂ ਵਿਚ 24 ਫਰਵਰੀ ਤੱਕ ਇੰਟਰਨੈੱਟ ਸੇਵਾਵਾਂ ਬੰਦ 
Published : Feb 18, 2024, 12:05 pm IST
Updated : Feb 18, 2024, 12:05 pm IST
SHARE ARTICLE
File Photo
File Photo

ਕੇਂਦਰ ਸਰਕਾਰ ਦੇ ਹੁਕਮਾਂ ਮੁਤਾਬਕ ਪੰਜਾਬ ਦੇ ਸੱਤ ਜ਼ਿਲ੍ਹਿਆਂ ਦੇ ਕੁੱਝ ਇਲਾਕਿਆਂ ਵਿਚ ਇੰਟਰਨੈੱਟ ਬੰਦ ਕੀਤਾ ਗਿਆ ਹੈ।

Internet Closed: ਚੰਡੀਗੜ੍ਹ : ਕਿਸਾਨੀ ਅੰਦੋਲਨ ਦੇ ਚੱਲਦਿਆਂ ਪੰਜਾਬ ਦੇ ਕੁੱਝ ਇਲਾਕਿਆਂ ਵਿਚ ਬੰਦ ਕੀਤੀਆਂ ਗਈਆਂ ਇੰਟਰਨੈੱਟ ਸੇਵਾਵਾਂ ਦੀ ਮਿਆਦ 24 ਫਰਵਰੀ ਤੱਕ ਵਧਾ ਦਿੱਤੀ ਗਈ ਹੈ। ਇਹ ਕਾਰਵਾਈ ਕੇਂਦਰੀ ਗ੍ਰਹਿ ਮੰਤਰਾਲੇ ਦੇ ਹੁਕਮਾਂ ’ਤੇ ਕੀਤੀ ਗਈ ਹੈ। ਪਹਿਲਾਂ ਕੇਂਦਰੀ ਗ੍ਰਹਿ ਮੰਤਰਾਲੇ ਦੇ ਹੁਕਮਾਂ ’ਤੇ ਹਰਿਆਣਾ ਬਾਰਡਰ ਨਾਲ ਲੱਗਦੇ ਪੰਜਾਬ ਦੇ ਜ਼ਿਲ੍ਹਿਆਂ ਦੇ ਕੁੱਝ ਇਲਾਕਿਆਂ ਵਿਚ 17 ਫਰਵਰੀ ਤੱਕ ਇੰਟਰਨੈੱਟ ਸੇਵਾਵਾਂ ਬੰਦ ਕੀਤੀਆਂ ਗਈਆਂ ਸਨ। ਹੁਣ ਇਹ ਰੋਕ 24 ਫਰਵਰੀ ਤੱਕ ਵਧਾ ਦਿੱਤੀ ਗਈ ਹੈ। 

ਕੇਂਦਰ ਸਰਕਾਰ ਦੇ ਹੁਕਮਾਂ ਮੁਤਾਬਕ ਪੰਜਾਬ ਦੇ ਸੱਤ ਜ਼ਿਲ੍ਹਿਆਂ ਦੇ ਕੁੱਝ ਇਲਾਕਿਆਂ ਵਿਚ ਇੰਟਰਨੈੱਟ ਬੰਦ ਕੀਤਾ ਗਿਆ ਹੈ। ਇਹਨਾਂ ਇਲਾਕਿਆਂ ਵਿਚ ਪਟਿਆਲਾ ਦਾ ਸ਼ੰਭੂ, ਜੁਲਕਾ, ਪਾਸੀਆਂ, ਪਾਤੜਾਂ, ਘਨੌਰ, ਦੇਵੀਗੜ੍ਹ, ਮੋਹਾਲੀ ਦਾ ਲਾਲੜੂ, ਬਠਿੰਡਾ ਦਾ ਸੰਗਤ, ਮਾਨਸਾ ਦਾ ਸਰਧੂਲਗੜ੍ਹ, ਬੋਹਾ, ਫਤਿਹਗੜ੍ਹ ਸਾਹਿਬ, ਸੰਗਰੂਰ ਦਾ ਖਨੌਰੀ, ਮੂਨਕ, ਲਹਿਰਾ, ਸੁਨਾਮ, ਛਾਜਲੀ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਕਿਲਿਆਂਵਾਲੀ ਇਲਾਕਾ ਸ਼ਾਮਲ ਹੈ। 

SHARE ARTICLE

ਏਜੰਸੀ

Advertisement

Sanjeev Arora BJP ‘ਚ ਸ਼ਾਮਲ ਹੋ ਜਾਂਦੇ ਤਾਂ ਗ੍ਰਿਫ਼ਤਾਰ ਨਾ ਹੁੰਦੇ, Arvind Kejriwal ਦਾ ਭਾਜਪਾ 'ਤੇ ਵੱਡਾ ਹਮਲਾ

10 May 2026 1:50 PM

CM Mann ਨੂੰ Haryana ਦੇ ਮੁੱਖ ਮੰਤਰੀ ਨੇ ਮਾਰਿਆ ਮਿਹਣਾ, ਕਿਹਾ ਸੜਕਾਂ ‘ਤੇ ਘੁੰਮ ਕੇ ਨਹੀਂ ਮਿਲਣੀ ਵੋਟ

09 May 2026 2:57 PM

ਪੁੱਤ ਦੀਆਂ ਫ਼ੈਕਟਰੀਆਂ, ਪਰ ਮਾਂ- ਭਰਾ ਕਈ ਸਾਲ ਤੋਂ ਸੜਕਾਂ 'ਤੇ ਰੁਲਦੇ, ਆਪਣੇ ਹੋਏ ਬਗਾਨੇ

09 May 2026 2:56 PM

CM Mann ਖਿਲਾਫ ਪੁਲਿਸ ਕੋਲ ਪਹੁੰਚੀ ਸ਼ਿਕਾਇਤ,ਮਾਣਹਾਨੀ ਨੋਟਿਸ ਤੋਂ ਬਾਅਦ ਭਾਜਪਾ ਨੇ ਦਿੱਤੀ ਅਰਜ਼ੀ

08 May 2026 2:56 PM

ਮੌਂਟਰੀਅਲ ਦੇ ਗੁਰਦੁਆਰਾ ਲਸਾਲ 'ਚ ਮੀਟਿੰਗ ਦੌਰਾਨ ਹੋਈ ਝੜਪ

08 May 2026 2:55 PM
Advertisement