ਖ਼ਬਰਾਂ |

ਤਾਜ਼ਾ |

Fazilka News: ਗੈਸ ਏਜੰਸੀ ਦੇ ਮੁਲਾਜ਼ਮਾਂ ਤੋਂ 7 ਲੱਖ ਦੀ ਲੁੱਟ, ਸ਼ਰਾਰਤੀ ਅਨਸਰਾਂ ਨੇ ਅੱਖਾਂ 'ਚ ਮਿਰਚਾਂ ਪਾ ਕੇ ਦਿਤਾ ਵਾਰਦਾਤ ਨੂੰ ਅੰਜਾਮ
Published : Feb 18, 2024, 1:19 pm IST
Updated : Feb 18, 2024, 1:20 pm IST
SHARE ARTICLE
Robbery of 7 lakhs from the employees of the gas agency in Fazilka News in punjabi
Robbery of 7 lakhs from the employees of the gas agency in Fazilka News in punjabi

Fazilka News: ਤੇਜ਼ਧਾਰ ਹਥਿਆਰਾਂ ਨਾਲ ਵੀ ਕੀਤਾ ਹਮਲਾ

Robbery of 7 lakhs from the employees of the gas agency in Fazilka News in punjabi : ਫਾਜ਼ਿਲਕਾ - ਫਿਰੋਜ਼ਪੁਰ ਹਾਈਵੇ 'ਤੇ ਫਲਾਈਓਵਰ ਨੇੜੇ ਕੈਸ਼ ਲੈ ਕੇ ਜਾ ਰਹੇ ਗੈਸ ਏਜੰਸੀ ਦੇ ਕਰਮਚਾਰੀਆਂ ਤੋਂ ਲੱਖਾਂ ਰੁਪਏ ਦੀ ਲੁੱਟ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਕੁਝ ਵਿਅਕਤੀਆਂ ਵਲੋਂ ਅੱਖਾਂ ਵਿੱਚ ਮਿਰਚਾਂ ਪਾ ਕੇ ਇਸ ਘਟਨਾ ਨੂੰ ਅੰਜਾਮ ਦਿਤਾ ਗਿਆ।

ਇਹ ਵੀ ਪੜ੍ਹੋ: Haryana News: ਸੋਨੀਪਤ 'ਚ 10ਵੀਂ ਜਮਾਤ ਦੇ ਵਿਦਿਆਰਥੀ ਦਾ ਕਤਲ

ਘਟਨਾ ਦੌਰਾਨ ਦੋ ਵਿਅਕਤੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ। ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਫਾਜ਼ਿਲਕਾ 'ਚ ਜ਼ੇਰੇ ਇਲਾਜ ਸੁਖਦੀਪ ਨੇ ਦੱਸਿਆ ਕਿ ਉਹ ਇਕ ਹੋਰ ਸਾਥੀ ਨਾਲ ਕਾਰ 'ਚ ਕਰੀਬ 12-13 ਲੱਖ ਰੁਪਏ ਦੀ ਨਕਦੀ ਲੈ ਕੇ ਜਾ ਰਿਹਾ ਸੀ।

ਇਹ ਵੀ ਪੜ੍ਹੋ: Haryana News: ਭਾਜਪਾ ਦੀ ਸਰਕਾਰ ਆਉਂਦੇ ਹੀ ਰਾਜਸਥਾਨ 'ਤੇ ਮਿਹਰਬਾਨ ਹੋਇਆ ਹਰਿਆਣਾ, ਦੇਵੇਗਾ ਯਮੁਨਾ ਦਾ ਪਾਣੀ

ਜਦੋਂ ਉਹ ਫਲਾਈਓਵਰ ਨੇੜੇ ਪਹੁੰਚੇ ਤਾਂ ਕੁਝ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ਦੀਆਂ ਅੱਖਾਂ ਵਿਚ ਮਿਰਚਾਂ ਪਾ ਦਿਤੀਆਂ। ਜਿਸ ਤੋਂ ਬਾਅਦ ਉਨ੍ਹਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ 7 ਲੱਖ ਰੁਪਏ ਦੀ ਨਕਦੀ ਲੁੱਟ ਲਈ, ਜਦਕਿ 5 ਲੱਖ ਰੁਪਏ ਦੀ ਨਕਦੀ ਬਚ ਗਈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਨਕਦੀ ਲੁੱਟਣ ਤੋਂ ਬਾਅਦ ਅਣਪਛਾਤੇ ਵਿਅਕਤੀ ਫਰਾਰ ਹੋ ਗਏ। ਇਸ ਮਾਮਲੇ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

(For more Punjabi news apart from Robbery of 7 lakhs from the employees of the gas agency in Fazilka News in punjabi,  stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੰਜਾਬ 'ਚ ਹੁਣ ਨਹੀਂ ਹੋਵੇਗੀ ਬੇਅਦਬੀ! ਬਣ ਗਿਆ ਸਖ਼ਤ ਕਾਨੂੰਨ, ਉਮਰ ਕੈਦ ਦੀ ਹੋਵੇਗੀ ਸਜ਼ਾ

20 Apr 2026 1:44 PM

Punjab ਦੀ ਤਰਜ਼ 'ਤੇ Haryana 'ਚ ਵੀ ਬਣਾਇਆ ਜਾਵੇ ਬੇਅਦਬੀ ਕਾਨੂੰਨ : Jagdish Singh Jhinda | Beadbi Bill

20 Apr 2026 1:43 PM

Bhai Manpreet Singh Kanpuri ਨੂੰ ਜਥੇ 'ਚੋ ਬਰਖਾਸਤ ਕਰਨ 'ਤੇ ਜਥੇ ਦੇ ਮੁੱਖ ਬੁਲਾਰੇ Bhai RP Singh ਦਾ Interview

19 Apr 2026 12:29 PM

ਅਹਿਮ ਮੁੱਦੇ 'ਤੇ ਦੇਖੋ The Spokesman Debate

18 Apr 2026 3:05 PM

ਰਿਸ਼ਤੇ ਹੋਏ ਤਾਰ-ਤਾਰ, ਛੋਟੇ ਭਰਾ ਨੇ ਵੱਡੇ ਭਰਾ ਨੂੰ ਬੇਰਹਿਮੀ ਨਾਲ ਉਤਾਰਿਆ ਮੌ.ਤ ਦੇ ਘਾਟ

17 Apr 2026 3:07 PM
Advertisement