Punjab News: ਹਾੜ੍ਹੀ ਦੇ ਮੌਸਮ ਦੌਰਾਨ ਪੰਜਾਬ ਦੀਆਂ ਨਹਿਰਾਂ ਵਿਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ
Published : Feb 18, 2024, 7:51 pm IST
Updated : Feb 18, 2024, 7:53 pm IST
SHARE ARTICLE
Rotational irrigation programme for rabi season from February 19 to 26 released news in punjabi
Rotational irrigation programme for rabi season from February 19 to 26 released news in punjabi

Punjab News: 19 ਤੋਂ 26 ਫ਼ਰਵਰੀ ਤੱਕ ਛੱਡਿਆ ਜਾਵੇਗਾ ਪਾਣੀ

Rotational irrigation programme for rabi season from February 19 to 26 released news in punjabi : ਪੰਜਾਬ ਸਰਕਾਰ ਨੇ ਹਾੜ੍ਹੀ ਦੇ ਮੌਸਮ ਦੌਰਾਨ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਲ ਸਰੋਤ ਵਿਭਾਗ ਨੇ ਬੁਲਾਰੇ ਨੇ ਦੱਸਿਆ ਕਿ 19 ਤੋਂ 26 ਫ਼ਰਵਰੀ 2024 ਤੱਕ ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ ਜਿਵੇਂ ਪਟਿਆਲਾ ਫ਼ੀਡਰ, ਅਬੋਹਰ ਬ੍ਰਾਂਚ, ਬਿਸਤ ਦੁਆਬ ਕੈਨਾਲ, ਸਿੱਧਵਾਂ ਬ੍ਰਾਂਚ ਅਤੇ ਬਠਿੰਡਾ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ।

ਇਹ ਵੀ ਪੜ੍ਹੋ: Punjab News: ਤੇਜਿੰਦਰ ਤੂਰ ਤੇ ਹਰਮਿਲਨ ਬੈਂਸ ਨੇ ਏਸ਼ੀਅਨ ਇੰਡੋਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸੋਨ ਤਮਗ਼ੇ ਜਿੱਤੇ

ਬੁਲਾਰੇ ਨੇ ਦੱਸਿਆ ਕਿ ਘੱਗਰ ਲਿੰਕ ਅਤੇ ਇਸ ਵਿੱਚੋਂ ਨਿਕਲਦੀ ਘੱਗਰ ਬ੍ਰਾਂਚ ਅਤੇ ਪੀ.ਐਨ.ਸੀ, ਜੋ ਗਰੁੱਪ ’ਬੀ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ ਜਦਕਿ ਭਾਖੜਾ ਮੇਨ ਲਾਈਨ ਵਿਚੋਂ ਨਿਕਲਦੀਆਂ ਨਹਿਰਾਂ, ਜੋ ਗਰੁੱਪ ’ਏ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ। 

ਇਹ ਵੀ ਪੜ੍ਹੋ: Punjab News: ਕਰ ਵਿਭਾਗ ਵਲੋਂ ਜਾਅਲੀ ਆਈ.ਟੀ.ਸੀ ਦਾ ਦਾਅਵਾ ਕਰਨ ਵਾਲਾ ਜੀ.ਐਸ.ਟੀ ਧੋਖੇਬਾਜ਼ ਕਾਬੂ

ਬੁਲਾਰੇ ਨੇ ਦੱਸਿਆ ਕਿ ਇਸੇ ਤਰ੍ਹਾਂ ਸਰਹਿੰਦ ਫ਼ੀਡਰ ਵਿੱਚੋਂ ਨਿਕਲਦੀ ਅਬੋਹਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹੇ, ਜੋ ਗਰੁੱਪ ’ਬੀ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ ਜਦਕਿ ਸਰਹਿੰਦ ਫ਼ੀਡਰ ਵਿੱਚੋਂ ਨਿਕਲਦੇ ਸਾਰੇ ਰਜਬਾਹੇ, ਜਿਹੜੇ ਗਰੁੱਪ ’ਏ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਉਨ੍ਹਾਂ ਅੱਗੇ ਦੱਸਿਆ ਕਿ ਕਸੂਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ। ਸਭਰਾਉਂ ਬ੍ਰਾਂਚ, ਲਾਹੌਰ ਬ੍ਰਾਂਚ ਅਤੇ ਮੇਨ ਬ੍ਰਾਂਚ ਲੋਅਰ ਅਤੇ ਇਨ੍ਹਾਂ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।

(For more Punjabi news apart from Rotational irrigation programme for rabi season from February 19 to 26 released news in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM
Advertisement