ਖ਼ਬਰਾਂ |

ਤਾਜ਼ਾ |

Jalandhar News: ਜਲੰਧਰ 'ਚ ਦਰੱਖਤ ਨਾਲ ਲਟਕਦੀ ਮਿਲੀ ਨੌਜਵਾਨ ਦੀ ਲਾਸ਼, ਮਾਤਾ-ਪਿਤਾ ਦੀ ਪਹਿਲਾਂ ਹੀ ਹੋ ਚੁੱਕੀ ਮੌਤ
Published : Feb 18, 2024, 5:12 pm IST
Updated : Feb 18, 2024, 5:47 pm IST
SHARE ARTICLE
The deadbody of a young man was found hanging from a tree in Jalandhar news in punjabi
The deadbody of a young man was found hanging from a tree in Jalandhar news in punjabi

Jalandhar News: ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ ਮ੍ਰਿਤਕ ਨੌਜਵਾਨ

The deadbody of a young man was found hanging from a tree in Jalandhar news in punjabi : ਜਲੰਧਰ ਸ਼ਹਿਰ ਦੇ ਨਕੋਦਰ ਨੇੜੇ ਫਗਵਾੜਾ ਹਾਈਵੇਅ 'ਤੇ ਇਕ ਵਿਅਕਤੀ ਦੀ ਲਾਸ਼ ਦਰੱਖਤ ਨਾਲ ਲਟਕਦੀ ਮਿਲੀ ਹੈ। ਮ੍ਰਿਤਕ ਦੀ ਪਛਾਣ ਕਪੂਰਥਲਾ ਦੇ ਪਿੰਡ ਪੱਖੋਵਾਲ ਦੇ ਰਹਿਣ ਵਾਲੇ ਮੰਗਤ ਰਾਮ ਵਜੋਂ ਹੋਈ ਹੈ। ਜਿਸ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿਤਾ ਗਿਆ ਹੈ। ਫਿਲਹਾਲ ਪਰਿਵਾਰ 'ਚ ਕਿਸੇ 'ਤੇ ਕੋਈ ਸ਼ੱਕ ਨਹੀਂ ਹੈ। ਜਿਸ ਕਾਰਨ ਪੁਲਿਸ ਨੇ ਸੀਆਰਪੀਸੀ 174 ਤਹਿਤ ਕਾਰਵਾਈ ਕੀਤੀ ਹੈ।

ਇਹ ਵੀ ਪੜ੍ਹੋ: Farmer Protest: 22 ਫਰਵਰੀ ਤੱਕ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਕੀਤੇ ਜਾਣਗੇ ਬੰਦ, SKM ਪੰਜਾਬ ਦਾ ਵੱਡਾ ਐਲਾਨ

ਘਟਨਾ ਵਾਲੀ ਥਾਂ 'ਤੇ ਜਾਂਚ ਲਈ ਪਹੁੰਚੀ ਪੁਲਸ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰ 'ਚ ਉਸ ਦੀ ਇਕੱਲੀ ਭੈਣ ਸੀ, ਜੋ ਵਿਆਹੀ ਹੋਈ ਸੀ। ਇਸ ਦੇ ਨਾਲ ਹੀ ਮਾਤਾ ਅਤੇ ਪਿਤਾ ਦੀ ਪਹਿਲਾਂ ਹੀ ਕਿਸੇ ਕਾਰਨ ਮੌਤ ਹੋ ਚੁੱਕੀ ਸੀ। ਜਿਸ ਕਾਰਨ ਉਹ ਇਕੱਲਾ ਰਹਿ ਗਿਆ। ਉਹ ਨਕੋਦਰ ਸਥਿਤ ਆਪਣੀ ਭੈਣ ਦੇ ਘਰ ਆਇਆ ਹੋਇਆ ਸੀ।

ਇਹ ਵੀ ਪੜ੍ਹੋ: Bathinda News: ਬਠਿੰਡਾ 'ਚ ਮਿਲੀਆਂ 2 ਲਾਸ਼ਾਂ, ਇਲਾਕੇ ਵਿਚ ਫੈਲੀ ਸਨਸਨੀ

ਸ਼ਨੀਵਾਰ ਨੂੰ ਉਹ ਕੰਮ 'ਤੇ ਜਾਣ ਲਈ ਘਰੋਂ ਨਿਕਲਿਆ ਸੀ ਪਰ ਉਹ ਉਥੋਂ ਵਾਪਸ ਨਹੀਂ ਪਰਤਿਆ। ਪਰਿਵਾਰ ਵਾਲੇ ਕਾਫੀ ਦੇਰ ਤੱਕ ਉਸ ਦੀ ਭਾਲ ਕਰਦੇ ਰਹੇ ਪਰ ਕੁਝ ਪਤਾ ਨਹੀਂ ਲੱਗਾ। ਜਿਸ ਤੋਂ ਬਾਅਦ ਸਵੇਰੇ ਪੁਲਿਸ ਨੇ ਪਰਿਵਾਰ ਨੂੰ ਮਾਮਲੇ ਦੀ ਸੂਚਨਾ ਦਿਤੀ। ਪਰਿਵਾਰ ਨੇ ਪੁਲਿਸ ਨੂੰ ਦੱਸਿਆ ਕਿ ਮੰਗਤ ਰਾਮ ਪਿਛਲੇ ਕਾਫੀ ਸਮੇਂ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ। ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸਾਰੀ ਘਟਨਾ ਦੀ ਸੂਚਨਾ ਐਤਵਾਰ ਸਵੇਰੇ ਜਲੰਧਰ ਦੇਹਾਤ ਦੇ ਥਾਣਾ ਨਕੋਦਰ ਦੀ ਪੁਲਿਸ ਨੂੰ ਦਿਤੀ ਗਈ। ਜਿਸ ਤੋਂ ਬਾਅਦ ਟੀਮਾਂ ਜਾਂਚ ਲਈ ਪਹੁੰਚੀਆਂ। ਪ੍ਰਾਪਤ ਜਾਣਕਾਰੀ ਅਨੁਸਾਰ ਨਕੋਦਰ ਫਗਵਾੜਾ ਹਾਈਵੇਅ ’ਤੇ ਸਥਿਤ ਇੱਟਾਂ ਦੇ ਭੱਠੇ ਨੇੜੇ ਲਾਸ਼ ਮਿਲੀ ਹੈ। ਭੱਠੇ ਦੇ ਮੁਲਾਜ਼ਮਾਂ ਨੇ ਸਭ ਤੋਂ ਪਹਿਲਾਂ ਲਾਸ਼ ਦੇਖੀ। ਜਿਸ ਤੋਂ ਬਾਅਦ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ।

(For more Punjabi news apart from The deadbody of a young man was found hanging from a tree in Jalandhar news in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Sanjeev Arora BJP ‘ਚ ਸ਼ਾਮਲ ਹੋ ਜਾਂਦੇ ਤਾਂ ਗ੍ਰਿਫ਼ਤਾਰ ਨਾ ਹੁੰਦੇ, Arvind Kejriwal ਦਾ ਭਾਜਪਾ 'ਤੇ ਵੱਡਾ ਹਮਲਾ

10 May 2026 1:50 PM

CM Mann ਨੂੰ Haryana ਦੇ ਮੁੱਖ ਮੰਤਰੀ ਨੇ ਮਾਰਿਆ ਮਿਹਣਾ, ਕਿਹਾ ਸੜਕਾਂ ‘ਤੇ ਘੁੰਮ ਕੇ ਨਹੀਂ ਮਿਲਣੀ ਵੋਟ

09 May 2026 2:57 PM

ਪੁੱਤ ਦੀਆਂ ਫ਼ੈਕਟਰੀਆਂ, ਪਰ ਮਾਂ- ਭਰਾ ਕਈ ਸਾਲ ਤੋਂ ਸੜਕਾਂ 'ਤੇ ਰੁਲਦੇ, ਆਪਣੇ ਹੋਏ ਬਗਾਨੇ

09 May 2026 2:56 PM

CM Mann ਖਿਲਾਫ ਪੁਲਿਸ ਕੋਲ ਪਹੁੰਚੀ ਸ਼ਿਕਾਇਤ,ਮਾਣਹਾਨੀ ਨੋਟਿਸ ਤੋਂ ਬਾਅਦ ਭਾਜਪਾ ਨੇ ਦਿੱਤੀ ਅਰਜ਼ੀ

08 May 2026 2:56 PM

ਮੌਂਟਰੀਅਲ ਦੇ ਗੁਰਦੁਆਰਾ ਲਸਾਲ 'ਚ ਮੀਟਿੰਗ ਦੌਰਾਨ ਹੋਈ ਝੜਪ

08 May 2026 2:55 PM
Advertisement