1984 ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਹਰਿਆਣਾ ਦੀ ਭਾਜਪਾ ਸਰਕਾਰ ਬਚਾ ਰਹੀ ਹੈ : ਮਨਵਿੰਦਰ ਸਿੰਘ ਗਿਆਸਪੁਰਾ

By : JUJHAR

Published : Feb 18, 2025, 1:34 pm IST
Updated : Feb 18, 2025, 2:37 pm IST
SHARE ARTICLE
Haryana BJP government is protecting the culprits of 1984 Sikh genocide: Manvinder Singh Giaspura
Haryana BJP government is protecting the culprits of 1984 Sikh genocide: Manvinder Singh Giaspura

ਕਿਹਾ, ਪਿਛਲੇ 8 ਸਾਲਾਂ ਤੋਂ ਸਿਰਫ਼ ਤਰੀਕਾਂ ਹੀ ਮਿਲ ਰਹੀਆਂ ਹਨ। 

ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਅੱਜ ਦੀ ਪ੍ਰੈੱਸ ਕਾਨਫ਼ਰੰਸ ਦਾ ਮਕਸਦ ਨਵੰਬਰ 1984 ਦੇ ਸਿੱਖ ਦੰਗਿਆਂ ਬਾਰੇ ਚਰਚਾ ਕਰਨਾ ਸੀ ਜਿਸ ਵਿਚ ਦਿੱਲੀ ਅਤੇ 12 ਹੋਰ ਰਾਜਾਂ ਵਿਚ ਸਿੱਖ ਕਤਲੇਆਮ ਹੋਏ ਸਨ। ਉਨ੍ਹਾਂ ਕਿਹਾ ਕਿ 1984 ਦੇ ਸਿੱਖ ਦੰਗਿਆਂ ਦੌਰਾਨ ਰੇਵਾੜੀ ਜ਼ਿਲ੍ਹੇ ਦੇ ਪਿੰਡ ਹੌਦ ਚਿੱਲੜ ਵਿਚ ਹੋਈ ਹਿੰਸਾ ਵਿਚ ਮਾਰੇ ਗਏ ਲੋਕਾਂ ਦੇ ਕੇਸਾਂ ਦੀ ਸੁਣਵਾਈ ਵੀ ਸਹੀ ਢੰਗ ਨਾਲ ਨਹੀਂ ਹੋਈ।

photophoto

ਉਨ੍ਹਾਂ ਭਾਜਪਾ ਸਰਕਾਰ ’ਤੇ ਵੀ ਸਵਾਲ ਖੜ੍ਹੇ ਕੀਤੇ। ਦੋਸ਼ੀ ਅਧਿਕਾਰੀਆਂ ਵਿਰੁਧ ਵੀ ਕੋਈ ਕਾਰਵਾਈ ਨਹੀਂ ਕੀਤੀ ਗਈ। ਹੌਦ ਚਿੱਲੜ ਵਿਚ 32 ਸਿੱਖ ਮਾਰੇ ਗਏ ਸਨ, ਇਸ ਤੋਂ ਇਲਾਵਾ ਗੁੜਗਾਉਂ ਵਿਚ 30 ਸਿੱਖ ਮਾਰੇ ਗਏ ਸਨ। ਉਨ੍ਹਾਂ ਦਸਿਆ ਕਿ ਉਹ ਇਸ ਮਾਮਲੇ ਵਿਚ ਹਾਈਕੋਰਟ ਦਾ ਰੁਖ਼ ਵੀ ਕਰ ਚੁੱਕੇ ਹਨ ਪਰ ਹੁਣ ਤਕ ਉਨ੍ਹਾਂ ਨੂੰ ਸਿਰਫ਼ ਸੁਣਵਾਈ ਦੀਆਂ ਤਰੀਕਾਂ ਹੀ ਮਿਲ ਰਹੀਆਂ ਹਨ ਤੇ ਕੋਈ ਕਾਰਵਾਈ ਨਹੀਂ ਹੋਈ।

ਇਕ ਪਾਸੇ ਸੱਜਣ ਕੁਮਾਰ ਦੇ ਮਾਮਲੇ ਵਿਚ ਭਾਜਪਾ ਖੁਦ ਦੀ ਪਿੱਠ ਥਪਥਪਾ ਰਹੀ ਹੈ, ਜਦਕਿ ਦੂਜੇ ਪਾਸੇ ਉਸ ਵਿਰੁਧ ਕੋਈ ਕਾਰਵਾਈ ਨਹੀਂ ਕਰ ਰਹੀ ਹੈ।
ਜਿਸ ਕਾਰਨ ਸਾਨੂੰ ਪੰਜਾਬ ਹਰਿਆਣਾ ਹਾਈਕੋਰਟ ਤਕ ਪਹੁੰਚ ਕਰਨੀ ਪਈ ਪਰ ਸਾਨੂੰ ਪਿਛਲੇ 8 ਸਾਲਾਂ ਤੋਂ ਸਿਰਫ ਤਰੀਕਾਂ ਹੀ ਮਿਲ ਰਹੀਆਂ ਹਨ। ਹਰਿਆਣਾ ਦੀ ਭਾਜਪਾ ਸਰਕਾਰ ਦੋਸ਼ੀਆਂ ਨੂੰ ਬਚਾ ਰਹੀ ਹੈ।

ਅਸੀਂ ਭਾਜਪਾ ਸਰਕਾਰ ਤੋਂ ਪੁੱਛਦੇ ਹਾਂ ਕਿ ਹਰਿਆਣਾ ਵਿਚ ਮਾਰੇ ਗਏ 79 ਸਿੱਖਾਂ ਨੂੰ ਇਨਸਾਫ਼ ਕਦੋਂ ਮਿਲੇਗਾ। ਹਾਈ ਕੋਰਟ ਇਸ ਮਾਮਲੇ ਨੂੰ ਆਮ ਕੇਸ ਵਾਂਗ ਦੇਖ ਰਹੀ ਹੈ। ਜਸਟਿਸ ਟੀਪੀ ਕਮਿਸ਼ਨ ਨੇ 4 ਅਫ਼ਸਰਾਂ ਵਿਰਧ ਕਾਰਵਾਈ ਦੀ ਸਿਫ਼ਾਰਿਸ਼ ਕੀਤੀ ਸੀ। ਪੁਲਿਸ ਥਾਣਾ ਘਟਨਾ ਵਾਲੀ ਥਾਂ ਤੋਂ 3 ਕਿਲੋਮੀਟਰ ਦੀ ਦੂਰੀ ’ਤੇ ਸੀ ਪਰ ਪੁਲਿਸ 24 ਘੰਟੇ ਬਾਅਦ ਪਹੁੰਚੀ। ਐਸਪੀ ਸਤਿੰਦਰ ਕੁਮਾਰ, ਡੀਐਸਪੀ ਰਾਮ ਭੱਜ, ਐਸਆਈ ਰਾਮ ਕਿਸ਼ੋਰ ਅਤੇ ਰਾਮ ਕੁਮਾਰ ਵਿਰੁਧ ਕਾਰਵਾਈ ਦੀ ਸਿਫ਼ਾਰਸ਼ ਕੀਤੀ ਗਈ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement