Punjab News : ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਦੇਣਾ ਦੁੱਖਦਾਈ : ਗਿਆਨੀ ਹਰਪ੍ਰੀਤ ਸਿੰਘ

By : BALJINDERK

Published : Feb 18, 2025, 1:25 pm IST
Updated : Feb 18, 2025, 1:25 pm IST
SHARE ARTICLE
ਗਿਆਨੀ ਹਰਪ੍ਰੀਤ ਸਿੰਘ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ
ਗਿਆਨੀ ਹਰਪ੍ਰੀਤ ਸਿੰਘ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ

Punjab News : ਕਿਹਾ -ਇਸ ਵੇਲੇ ਹਰਜਿੰਦਰ ਸਿੰਘ ਧਾਮੀ ਨੂੰ ਅਸਤੀਫ਼ਾ ਨਹੀਂ ਦੇਣਾ ਚਾਹੀਦਾ ਸੀ

Punjab News in Punjabi : ਤਖਤ ਸ਼੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਚੀਫ਼ ਖਾਲਸਾ ਦੀਵਾਨ ਵਿਖੇ ਪ੍ਰੈਸ ਕਾਨਫ਼ੰਰਸ ਕਰਨ ਲਈ ਪਹੁੰਚੇ। ਕਾਨਫ਼ਰੰਸ ਦੌਰਾਨ ਉਨ੍ਹਾਂ ਨਾਲ ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਇੰਦਰਬੀਰ ਸਿੰਘ ਨਿਜਰ ਵੀ ਨਾਲ ਮੌਜੂਦ ਸਨ। ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਚੀਫ਼ ਖ਼ਾਲਸਾ ਦੀਵਾਨ ’ਚ ਛੋਟੀ ਉਮਰ ਦੇ ਬੱਚਿਆਂ ਨੂੰ ਸਕਿੱਲ ਚੇਂਜ ਹੋ ਰਿਹਾ ਨਾਲ ਜੋੜਨ ਵਾਸਤੇ ਡਾਕਟਰ ਇੰਦਰਬੀਰ ਸਿੰਘ ਵੱਲੋਂ ਵਿਸ਼ੇਸ਼ ਮੀਟਿੰਗ ਰੱਖੀ ਗਈ ਹੈ, ਜਿਸ ਵਾਸਤੇ ਇੱਥੇ ਪਹੁੰਚੇ ਹਾਂ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਥਕ ਵਿਚਾਰਾਂ ਵਾਸਤੇ ਕੱਲ ਰੱਖੀ ਗਈ ਮੀਟਿੰਗ ਦੇ ਵਿੱਚ ਮੈਂ ਵੀ ਸ਼ਾਮਿਲ ਹੋਵਾਂਗਾ।

ਗਿਆਨੀ ਹਰਪ੍ਰੀਤ ਸਿੰਘ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਦਿੱਤੇ ਅਸਤੀਫ਼ੇ ਬਾਰੇ ਬੋਲਦਿਆਂ ਕਿਹਾ ਕਿ ਇਹ ਬੇਹੱਦ ਦੁਖਦਾਇਕ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਹ ਅਸਤੀਫ਼ਾ ਦਬਾਵ ਦੇ ਹੇਠ ਵਿੱਚ ਦਿੱਤਾ ਹੈ ਜਿਹੜਾ ਕਿ ਉਹਨਾਂ ਦੇ ਚਿਹਰੇ ਤੋਂ ਨਜ਼ਰ ਆ ਰਿਹਾ ਸੀ। ਉਨ੍ਹਾਂ ਕਿਹਾ ਕਿ ਇਸ ਵੇਲੇ ਹਰਜਿੰਦਰ ਸਿੰਘ ਧਾਮੀ ਨੂੰ ਅਸਤੀਫ਼ਾ ਨਹੀਂ ਦੇਣਾ ਚਾਹੀਦਾ ਸੀ, ਧਾਮੀ ਨੂੰ ਦਬਾਅ ਝੱਲਣਾ ਚਾਹੀਦਾ ਸੀ। ਉਨ੍ਹਾਂ ਨੇ ਅੱਗੇ ਕਿਹਾ ਕਿ ਅੰਤਰਿਗ ਕਮੇਟੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਆਪਣੀ ਕਮੇਟੀ ਹੈ ਮੈਨੂੰ ਉਮੀਦ ਹੈ ਕਿ ਉਹ ਉਨਾਂ ਦਾ ਅਸਤੀਫ਼ਾ ਮਨਜ਼ੂਰ ਨਹੀਂ ਕਰੇਗੀ

ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਜਥੇਦਾਰੀ ’ਚ ਜੇਕਰ ਮੈਨੂੰ ਵਾਪਸ ਲੈਣ ਦਾ ਫ਼ੈਸਲਾ ਲਿਆ ਜਾਂਦਾ ਹੈ ਤਾਂ ਇਸ ਬਾਰੇ ਮੈਂ ਅਜੇ ਕੋਈ ਵਿਚਾਰ ਨਹੀਂ ਕੀਤਾ, ਪਰ ਮੈਂ ਗਿਆਨੀ ਰਘਬੀਰ ਸਿੰਘ ਦੇ ਵਿਚਾਰਾਂ ਦਾ ਸਨਮਾਨ ਕਰਦਾ ਹਾਂ।

ਉਨ੍ਹਾਂ ਕਿਹਾ ਕਿ ਮੈਂ ਗਿਆਨੀ ਰਣਜੀਤ ਸਿੰਘ ਗੌਹਰ ਦੇ ਬਾਰੇ ਮੈਂ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦਾ,ਕਿਉਂਕਿ ਉਹ ਤਖਤ ਦੇ ਜਥੇਦਾਰ ਰਹੇ ਹਨ।

(For more news apart from Resignation of Harjinder Singh Dhami is sad : Giani Harpreet Singh News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement