
Tarntaran Accident News: ਦੋ ਮੋਟਰਸਾਈਕਲਾਂ ਦੀ ਆਹਮੋ ਸਾਹਮਣੇ ਟੱਕਰ ਹੋਣ ਕਾਰਨ ਵਾਪਰਿਆ ਹਾਦਸਾ
ਬੀਤੀ ਰਾਤ ਤਰਨਤਾਰਨ ਵਿਚ ਵੱਡਾ ਹਾਦਸਾ ਵਾਪਰਿਆ ਹੈ। ਇਥੇ ਪਿੰਡ ਗੰਡੀਵਿੰਡ ਵਿਖੇ ਦੋ ਮੋਟਰਸਾਈਕਲਾਂ ਦੀ ਆਪਸ ਵਿਚ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿਚ ਪਤੀ ਪਤਨੀ ਸਮੇਤ ਚਾਰ ਵਿਅਕਤੀਆਂ ਦੀ ਦਰਦਨਾਕ ਮੌਤ ਹੋ ਗਈ।
ਮਿਲੀ ਜਾਣਕਾਰੀ ਅਨੁਸਾਰ ਗੌਰਵ (30) ਪੁੱਤਰ ਹਰਭਜਨ ਸਿੰਘ ਅਤੇ ਉਸ ਦੀ ਪਤਨੀ ਮਾਨਸੀ ਵਾਸੀ ਗੰਡੀਵਿੰਡ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਦੇਰ ਰਾਤ ਝਬਾਲ ਨੂੰ ਆ ਰਹੇ ਸਨ, ਜਦੋਂ ਕਿ ਰਾਹੁਲ ਦੀਪ ਸਿੰਘ ਪੁੱਤਰ ਪਿਆਰਾ ਸਿੰਘ ਬਿੱਟੂ ਅਤੇ ਜਸ਼ਨਦੀਪ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਵਾਸੀ ਗਹਿਰੀ ਮੋਟਰਸਾਈਕਲ ’ਤੇ ਸਵਾਰ ਹੋ ਝਬਾਲ ਆ ਰਹੇ ਸਨ।
ਜਦ ਉਹ ਅੱਪਰਬਾਰੀ ਦੁਆਬ ਨਹਿਰ ਦੇ ਨਜ਼ਦੀਕ ਪੁੱਜੇ ਤਾਂ ਮੋਟਰਸਾਈਕਲ ਬੇਕਾਬੂ ਹੋ ਕੇ ਇਕ ਦੂਜੇ ਵਿਚ ਜਾ ਵੱਜੇ। ਇਸ ਹਾਦਸੇ ਵਿਚ ਚਾਰਾਂ ਮੋਟਰਸਾਈਕਲ ਸਵਾਰਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ