
Weather News : ਲਗਾਤਾਰ ਦੋ ਦਿਨ ਪੈ ਸਕਦਾ ਮੀਂਹ, 21 ਫ਼ਰਵਰੀ ਤੋਂ ਮੌਸਮ ’ਚ ਆ ਸਕਦੀ ਹੈ ਗਿਰਾਵਟ
Weather will take a turn in Punjab Latest News in Punjabi : ਪੰਜਾਬ ਵਿਚ ਤਾਪਮਾਨ ਆਮ ਨਾਲੋਂ ਵੱਧ ਗਰਮ ਹੈ। ਪਿਛਲੇ 24 ਘੰਟਿਆਂ ਵਿਚ ਵੀ ਤਾਪਮਾਨ ਵਿਚ 3.1 ਡਿਗਰੀ ਦਾ ਵਾਧਾ ਦੇਖਿਆ ਗਿਆ। ਜਿਸ ਤੋਂ ਬਾਅਦ ਤਾਪਮਾਨ ਆਮ ਨਾਲੋਂ 4.3 ਡਿਗਰੀ ਜ਼ਿਆਦਾ ਪਾਇਆ ਗਿਆ ਪਰ ਪੱਛਮੀ ਗੜਬੜੀ ਕਾਰਨ ਕੁੱਝ ਰਾਹਤ ਮਿਲਣ ਦੀ ਉਮੀਦ ਹੈ। ਪੰਜਾਬ ਵਿਚ ਆਉਣ ਵਾਲੇ ਦੋ ਦਿਨਾਂ ਲਈ ਮੀਂਹ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਵਿਗਿਆਨ ਕੇਂਦਰ ਵਲੋਂ ਸਾਂਝੀ ਕੀਤੀ ਗਈ ਜਾਣਕਾਰੀ ਦੇ ਅਨੁਸਾਰ, ਪੱਛਮੀ ਗੜਬੜ ਸਰਗਰਮ ਹੈ। ਇਸ ਦਾ ਪ੍ਰਭਾਵ ਪੰਜਾਬ ਦੇ ਮੈਦਾਨੀ ਇਲਾਕਿਆਂ ਵਿਚ ਵੀ ਦਿਖਾਈ ਦੇਵੇਗਾ। 19 ਅਤੇ 20 ਫ਼ਰਵਰੀ ਨੂੰ ਪੰਜਾਬ ਦੇ ਮੈਦਾਨੀ ਇਲਾਕਿਆਂ ’ਚ ਬੱਦਲਵਾਈ ਰਹੇਗੀ ਅਤੇ ਆਮ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਵੀ ਉਮੀਦ ਹੈ। ਜਿਸ ਤੋਂ ਬਾਅਦ ਵਧੇ ਹੋਏ ਤਾਪਮਾਨ ਵਿਚ ਥੋੜ੍ਹੀ ਜਿਹੀ ਗਿਰਾਵਟ ਵੀ ਦੇਖੀ ਜਾਵੇਗੀ।
ਪੱਛਮੀ ਗੜਬੜੀ ਦੇ ਸਰਗਰਮ ਹੋਣ ਅਤੇ ਬੱਦਲਵਾਈ ਵਾਲੇ ਮੌਸਮ ਕਾਰਨ ਪੰਜਾਬ ਦਾ ਔਸਤ ਤਾਪਮਾਨ ਲਗਾਤਾਰ ਵਧ ਰਿਹਾ ਹੈ ਪਰ 19-20 ਫ਼ਰਵਰੀ ਨੂੰ ਮੀਂਹ ਪੈਣ ਦੀ ਸੰਭਾਵਨਾ ਤੋਂ ਬਾਅਦ, ਮੌਸਮ ਥੋੜ੍ਹਾ ਸਾਫ਼ ਹੋ ਜਾਵੇਗਾ। ਇਸ ਦੇ ਨਾਲ ਹੀ, ਇਨ੍ਹਾਂ ਦਿਨਾਂ ਦੌਰਾਨ ਹਿਮਾਚਲ ਪ੍ਰਦੇਸ਼ ਵਿਚ ਮੀਂਹ ਦੇ ਨਾਲ ਬਰਫ਼ਬਾਰੀ ਦੀ ਵੀ ਉਮੀਦ ਹੈ। ਜਿਸ ਤੋਂ ਬਾਅਦ ਪੰਜਾਬ ਵਿਚ ਤਾਪਮਾਨ ਵਿਚ ਗਿਰਾਵਟ ਆਵੇਗੀ। ਇਕ ਅੰਦਾਜ਼ੇ ਅਨੁਸਾਰ, ਪੰਜਾਬ ਵਿਚ ਤਾਪਮਾਨ 3 ਡਿਗਰੀ ਤਕ ਡਿੱਗ ਸਕਦਾ ਹੈ।
ਪੰਜਾਬ ਦੇ ਕੁੱਝ ਸ਼ਹਿਰਾਂ ਦਾ ਮੌਸਮ ਇਸ ਪ੍ਰਕਾਰ ਰਹੇਗਾ:
ਅੰਮ੍ਰਿਤਸਰ: ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ ਵਿਚ ਇਕ ਡਿਗਰੀ ਦਾ ਵਾਧਾ ਹੋ ਸਕਦਾ ਹੈ। ਤਾਪਮਾਨ 9 ਤੋਂ 25 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਜਲੰਧਰ: ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ ਵਿਚ ਇਕ ਡਿਗਰੀ ਦਾ ਵਾਧਾ ਹੋ ਸਕਦਾ ਹੈ। ਤਾਪਮਾਨ 10 ਤੋਂ 23 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਲੁਧਿਆਣਾ: ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ ਵਿਚ ਇਕ ਡਿਗਰੀ ਦਾ ਵਾਧਾ ਹੋ ਸਕਦਾ ਹੈ। ਤਾਪਮਾਨ 11 ਤੋਂ 26 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਪਟਿਆਲਾ: ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ ਵਿਚ ਇਕ ਡਿਗਰੀ ਦਾ ਵਾਧਾ ਹੋ ਸਕਦਾ ਹੈ। ਤਾਪਮਾਨ 11 ਤੋਂ 25 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਮੋਹਾਲੀ: ਅੰਸ਼ਕ ਤੌਰ 'ਤੇ ਬੱਦਲਵਾਈ ਰਹੇਗੀ। ਤਾਪਮਾਨ ਵਿਚ ਇਕ ਡਿਗਰੀ ਦਾ ਵਾਧਾ ਹੋ ਸਕਦਾ ਹੈ। ਤਾਪਮਾਨ 12 ਤੋਂ 26 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।