ਨਗਰ ਨਿਗਮ ਚੋਣਾਂ : ਵਾਰਡਬੰਦੀ ਲਈ ਪੰਜਾਬ ਸਰਕਾਰ ਨੇ ਕੇਂਦਰ ਤੋਂ ਮੰਗਿਆ ਹੋਰ ਸਮਾਂ

By : JAGDISH

Published : Feb 18, 2026, 2:16 pm IST
Updated : Feb 18, 2026, 2:16 pm IST
SHARE ARTICLE
Municipal Corporation Elections: Punjab Government seeks more time from Centre for ward delimitation
Municipal Corporation Elections: Punjab Government seeks more time from Centre for ward delimitation

ਹਾਈਕੋਰਟ ਵਿੱਚ ਸੁਣਵਾਈ ਮਾਰਚ ਤੱਕ ਟਲੀ, ਰੋਕ ਰਹੇਗੀ ਜਾਰੀ

ਚੰਡੀਗੜ੍ਹ: ਪੰਜਾਬ ਵਿੱਚ ਨਗਰ ਕੌਂਸਲਾਂ ਅਤੇ ਨਗਰ ਨਿਗਮਾਂ ਦੀਆਂ ਚੋਣਾਂ ਨੂੰ ਲੈ ਕੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਅਹਿਮ ਸੁਣਵਾਈ ਹੋਈ । ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ ਵਾਰਡਾਂ ਦੀ ਹੱਦਬੰਦੀ ਦੀ ਪ੍ਰਕਿਰਿਆ ਨੂੰ ਮੁਕੰਮਲ ਕਰਨ ਲਈ ਸਮਾਂ ਵਧਾਉਣ ਦੀ ਮੰਗ ਕਰਦਿਆਂ ਕੇਂਦਰ ਸਰਕਾਰ (ਸੈਂਸਸ ਕਮਿਸ਼ਨ) ਨੂੰ ਪੱਤਰ ਲਿਖਿਆ ਗਿਆ ਹੈ।

ਸਰਕਾਰੀ ਵਕੀਲ ਵੱਲੋਂ ਅਦਾਲਤ ਵਿੱਚ ਪੰਜਾਬ ਦੇ ਮੁੱਖ ਸਕੱਤਰ ਦਾ ਹਲਫ਼ਨਾਮਾ ਪੇਸ਼ ਕੀਤਾ ਗਿਆ। ਇਸ ਵਿੱਚ ਦੱਸਿਆ ਗਿਆ ਕਿ ਸੂਬਾ ਸਰਕਾਰ ਨੇ ਕੇਂਦਰ ਨੂੰ ਡਿਲੀਮੀਟੇਸ਼ਨ ਲਈ ਮਿਤੀ ਵਧਾਉਣ ਦੀ ਬੇਨਤੀ ਕੀਤੀ ਹੈ। ਇਸ ਤੋਂ ਪਹਿਲਾਂ ਕੇਂਦਰ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਹੱਦਾਂ ਨੂੰ 31 ਦਸੰਬਰ 2025 ਤੱਕ ਫ੍ਰੀਜ਼ ਕਰ ਦਿੱਤਾ ਗਿਆ ਸੀ। ਹੁਣ ਪੰਜਾਬ ਸਰਕਾਰ ਨੇ ਕੇਂਦਰ ਨੂੰ ਪੱਤਰ ਲਿਖ ਕੇ ਇਸ ਮਿਤੀ ਨੂੰ ਵਧਾ ਕੇ 8 ਜਨਵਰੀ 2026 ਕਰਨ ਦੀ ਮੰਗ ਕੀਤੀ ਹੈ।
ਕੇਂਦਰ ਸਰਕਾਰ ਦੇ ਵਕੀਲ ਨੇ ਅਦਾਲਤ ਨੂੰ ਭਰੋਸਾ ਦਿੱਤਾ ਕਿ ਰਾਜ ਸਰਕਾਰ ਦੀ ਇਸ ਬੇਨਤੀ 'ਤੇ ਜਲਦੀ ਹੀ ਸਰਕਾਰੀ ਹੁਕਮ ਜਾਰੀ ਕਰ ਦਿੱਤੇ ਜਾਣਗੇ। ਅਦਾਲਤ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਾਮਲੇ ਦੀ ਸੁਣਵਾਈ ਮਾਰਚ ਮਹੀਨੇ ਦੇ ਤੀਜੇ ਹਫ਼ਤੇ ਤੱਕ ਲਈ ਮੁਲਤਵੀ ਕਰ ਦਿੱਤੀ ਹੈ। ਇਸ ਫੈਸਲੇ ਨਾਲ ਪੰਜਾਬ ਵਿੱਚ ਨਗਰ ਨਿਗਮ ਚੋਣਾਂ ਦੀ ਪ੍ਰਕਿਰਿਆ ਹੁਣ ਮਾਰਚ ਤੱਕ ਹੋਰ ਲਟਕ ਗਈ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement