ਘਟਨਾ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ: ਪੁਲਿਸ
ਜਗਰਾਉਂ: ਜਗਰਾਉਂ ਨੇੜੇ ਇੱਕ ਨਿੱਜੀ ਯੂਨੀਵਰਸਿਟੀ ਦੀ ਵਿਦਿਆਰਥਣ ਵੱਲੋਂ ਯੂਨੀਵਰਸਿਟੀ ਦੀ ਬਿਲਡਿੰਗ ਦੀ ਸੱਤਵੀਂ ਮੰਜਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰਨ ਦੀ ਖਬਰ ਹੈ। ਜਾਣਕਾਰੀ ਮੁਤਾਬਕ ਲੁਧਿਆਣਾ ਦੀ ਸ਼ਬਨੂਰ ਖਾਤੂਨ ਯੂਨੀਵਰਸਿਟੀ ਦੀ ਬੀ.ਏ ਭਾਗ ਦੂਜਾ ਦੀ ਵਿਦਿਆਰਥਣ ਸੀ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ’ਤੇ ਪਹੁੰਚ ਗਈ। ਥਾਣਾ ਸਦਰ ਦੇ ਮੁਖੀ ਸੁਰਜੀਤ ਸਿੰਘ ਨੇ ਕਿਹਾ ਕਿ ਘਟਨਾ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
