ਸਰਦਾਰਾਂ ਬਾਰੇ ਚੁਟਕੁਲੇ ਸੁਣਾਉਣਾ ਪਿਆ ਮਹਿੰਗਾ, ਕੁਮਾਰ ਵਿਸ਼ਵਾਸ ਵਿਰੁੱਧ ਮਾਮਲਾ ਦਰਜ
Published : Mar 18, 2019, 3:09 pm IST
Updated : Mar 18, 2019, 3:12 pm IST
SHARE ARTICLE
Kumar Vishwas in kavi sammelan
Kumar Vishwas in kavi sammelan

ਪੁਲਿਸ ਨੂੰ ਸਬੂਤ ਵਜੋਂ ਕਵੀ ਸੰਮੇਲਨ ਦੀ ਵੀਡੀਓ ਦਿੱਤੀ

ਨਵੀਂ ਦਿੱਲੀ : ਆਮ ਆਦਮੀ ਪਾਰਟੀ ਆਗੂ ਅਤੇ ਕਵੀ ਕੁਮਾਰ ਵਿਸ਼ਵਾਸ ਵੱਡੀ ਮੁਸੀਬਤ 'ਚ ਘਿਰ ਗਏ ਹਨ। ਉਨ੍ਹਾਂ ਵਿਰੁੱਧ ਐਸਜੀਐਮ ਨਗਰ ਫ਼ਰੀਦਾਬਾਦ ਥਾਣੇ 'ਚ ਮਾਮਲਾ ਦਰਜ ਕਰਵਾਇਆ ਗਿਆ ਹੈ। ਕੁਮਾਰ ਵਿਸ਼ਵਾਸ ਨੇ ਬੀਤੇ ਸ਼ੁਕਰਵਾਰ ਐਨਆਈਟੀ ਦੁਸ਼ਹਿਰਾ ਮੈਦਾਨ 'ਚ ਕਰਵਾਏ ਕਵੀ ਸੰਮੇਲਨ ਵਿੱਚ ਸਰਦਾਰਾਂ 'ਤੇ ਚੁਟਕਲੇ ਸੁਣਾਏ ਸਨ, ਜਿਸ ਮਗਰੋਂ ਵਿਵਾਦ ਖੜਾ ਹੋ ਗਿਆ।

ਐਤਵਾਰ ਨੂੰ ਸਿੱਖਾਂ ਨੇ ਕੁਮਾਰ ਵਿਸ਼ਵਾਸ ਵਿਰੁੱਧ ਐਸਜੀਐਮ ਨਗਰ ਥਾਣੇ ਵਿੱਚ ਸ਼ਿਕਾਇਤ ਦਿੰਦਿਆਂ ਕੇਸ ਦਰਜ ਕਰਨ ਦੀ ਮੰਗ ਕੀਤੀ। ਉਨ੍ਹਾਂ ਨੇ ਪੁਲਿਸ ਨੂੰ ਸਬੂਤ ਵਜੋਂ ਕਵੀ ਸੰਮੇਲਨ ਦੀ ਵੀਡੀਓ ਵੀ ਸੌਂਪੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਭਾਜਪਾ ਵਿਧਾਇਕਾ ਸੀਮਾ ਤ੍ਰਿਖਾ ਵੱਲੋਂ ਸਰਹੱਦ 'ਤੇ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਕਰਵਾਏ ਕਵੀ ਸੰਮੇਲਨ ਵਿੱਚ ਕੁਮਾਰ ਵਿਸ਼ਵਾਸ ਵੀ ਪਹੁੰਚੇ ਸਨ। ਦੋ ਘੰਟੇ ਚੱਲੇ ਇਸ ਸਮਾਗਮ ਦੌਰਾਨ ਵਿਸ਼ਵਾਸ ਨੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਵੱਲ ਇਸ਼ਾਰਾ ਕਰਦਿਆਂ ਵਿਅੰਗ ਕੱਸਿਆ ਸੀ।

 Kumar VishwasKumar Vishwas

ਫ਼ਰੀਦਾਬਾਦ ਸਰਬ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਰਵਿੰਦਰ ਸਿੰਘ ਰਾਣਾ ਨੇ ਕਿਹਾ ਕਿ ਕੁਮਾਰ ਵਿਸ਼ਵਾਸ ਨੇ ਜਾਣਬੁੱਝ ਕੇ ਵਿਵਾਦਤ ਟਿੱਪਣੀ ਕੀਤੀ ਹੈ, ਜਿਸ ਨਾਲ ਸਿੱਖ ਧਰਮ ਅਤੇ ਇਸ ਦੇ ਪੈਰੋਕਾਰਾਂ ਦਾ ਅਪਮਾਨ ਹੋਇਆ ਹੈ।

ਕੁਮਾਰ ਵਿਸ਼ਵਾਸ ਨੇ ਮੰਗੀ ਮਾਫ਼ੀ : ਮਾਮਲਾ ਦਰਜ ਹੋਣ ਮਗਰੋਂ ਕੁਮਾਰ ਵਿਸ਼ਵਾਸ ਨੇ ਸੋਸ਼ਲ ਮੀਡੀਆ 'ਤੇ ਆਪਣੀ ਇਕ ਵੀਡੀਓ ਪਾਈ ਹੈ, ਜਿਸ 'ਚ ਉਹ ਮਾਫ਼ੀ ਮੰਗ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਵੀਡੀਓ 10-12 ਸਾਲ ਪੁਰਾਣੀ ਹੈ ਅਤੇ ਇਸ ਨੂੰ ਤੋੜ-ਮਰੋੜ ਕੇ ਵਾਇਰਲ ਕੀਤਾ ਗਿਆ ਹੈ। ਉਨ੍ਹਾਂ ਕਿਹਾ, "ਮੈਂ ਉਸ ਪਰਿਵਾਰ ਤੋਂ ਆਉਂਦਾ ਹਾਂ, ਜਿੱਥੇ ਸਿਖਾਇਆ ਜਾਂਦਾ ਹੈ ਕਿ ਹਰ ਧਰਮ ਦੇ ਲੋਕਾਂ, ਸੰਤਾਂ, ਪੀਰਾਂ ਅਤੇ ਗੁਰੂਆਂ ਦੀ ਇੱਜਤ ਕਰੋ, ਕਿਉਂਕਿ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਣਾ ਲੈ ਕੇ ਤੁਸੀ ਅੱਗੇ ਵੱਧਦੇ ਹੋ। ਜੇ ਮੇਰੀ ਕਹਿ ਕਿਸੇ ਗੱਲ ਤੋਂ ਤੁਹਾਨੂੰ ਦੁੱਖ ਪੁੱਜਾ ਤਾਂ ਮੈਂ ਹੱਥ ਜੋੜ ਕੇ ਮਾਫ਼ੀ ਮੰਗਦਾ ਹਾਂ।"

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM
Advertisement