ਲਾਡੋਵਾਲ ਫੂਡ ਪਾਰਕ ਨੂੰ ਮੁਕੰਮਲ ਕਰਨ ਸਬੰਧੀ ਸੰਜੀਦਗੀ ਵਿਖਾਵੇ ਸਰਕਾਰ : ਹਰਸਿਮਰਤ ਕੌਰ ਬਾਦਲ
Published : Mar 18, 2020, 8:14 pm IST
Updated : Mar 18, 2020, 8:14 pm IST
SHARE ARTICLE
file photo
file photo

ਕਿਹਾ ਕਿ ਮੁੱਖ ਮੰਤਰੀ ਨੂੰ ਪ੍ਰਾਜੈਕਟ ਦੀ ਮੌਜੂਦਾ ਸਥਿਤੀ ਬਾਰੇ ਸਹੀ ਜਾਣਕਾਰੀ ਨਹੀਂ ਹੈ

ਚੰਡੀਗੜ੍ਹ : ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਹੈ ਕਿ ਉਹ ਲਾਡੋਵਾਲ ਮੈਗਾ ਫੂਡ ਪਾਰਕ ਪ੍ਰਤੀ ਸੰਜੀਦਗੀ ਵਿਖਾਉਣ ਅਤੇ ਇਸ ਨੂੰ ਜਲਦੀ ਮੁਕੰਮਲ ਕਰਵਾਉਣ। ਉਨ੍ਹਾ ਕਿਹਾ ਕਿ ਇਸ ਮਾਮਲੇ ਵਿਚ ਪੰਜਾਬ ਸਰਕਾਰ ਵੱਲੋਂ ਵਿਖਾਈ ਸੁਸਤੀ ਨੇ ਇਸ ਪ੍ਰਾਜੈਕਟ ਨੂੰ 2 ਸਾਲ ਲਈ ਪਛਾੜ ਦਿਤਾ ਹੈ, ਜਿਸ ਕਰਕੇ ਕਿਸਾਨਾਂ ਅਤੇ ਨੌਜਵਾਨਾਂ ਨੂੰ ਇਸ ਪ੍ਰਾਜੈਕਟ ਦੇ ਲਾਭ ਨਹੀਂ ਮਿਲ ਪਾਏੇ ਹਨ।

PhotoPhoto

ਕੱਲ੍ਹ ਮੁੱਖ ਮੰਤਰੀ ਨੂੰ ਲਿਖੀ ਇਕ ਚਿੱਠੀ ਵਿਚ ਕੇਂਦਰੀ ਮੰਤਰੀ ਨੇ ਕਿਹਾ ਕਿ ਉਹਨਾਂ ਦੇ ਮੰਤਰਾਲੇ ਇਸ ਮੈਗਾ ਫੂਡ ਪਾਰਕ ਨੂੰ 2015 ਵਿਚ ਮਨਜ਼ੂਰੀ ਦਿੱਤੀ ਸੀ ਅਤੇ ਇਸ ਪ੍ਰਾਜੈਕਟ ਵਾਸਤੇ ਰਾਂਖਵੀਂ ਰੱਖੀ 50 ਕਰੋੜ ਰੁਪਏ ਦੀ ਰਾਸ਼ੀ ਵਿਚੋਂ 35 ਕਰੋੜ ਰੁਪਏ ਇਸ ਪ੍ਰਾਜੈਕਟ ਨੂੰ ਤਿਆਰ ਕਰਨ ਵਾਲੀ ਏਜੰਸੀ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ (ਪੀਏਆਈਸੀ) ਨੂੰ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਮੈਗਾ ਫੂਡ ਪਾਰਕ 2018 ਵਿਚ ਮੁਕੰਮਲ ਕੀਤਾ ਜਾਣਾ ਸੀ, ਪਰ ਕਾਂਗਰਸ ਸਰਕਾਰ ਦੀ ਮਾੜੀ ਯੋਜਨਾਬੰਦੀ ਅਤੇ ਫੈਸਲਿਆਂ ਦੀ ਢਿੱਲੀ ਰਫ਼ਤਾਰ ਨੇ ਇਸ ਪ੍ਰਾਜੈਕਟ ਵਿਚ ਵਾਰ ਵਾਰ ਤਬਦੀਲੀਆਂ ਕੀਤੀਆਂ, ਫਲਸਰੂਪ ਪ੍ਰਾਜੈਕਟ ਮੁਕੰਮਲ ਕਰਨ ਵਾਲੀ ਏਜੰਸੀ ਪੀਏਆਈਸੀ ਇਸ ਪ੍ਰਾਜੈਕਟ ਨੂੰ ਪੂਰਾ ਕਰਨ ਦੇ ਟੀਚਿਆਂ ਤੋਂ ਵਾਰ ਵਾਰ ਖੁੰਝਦੀ ਗਈ।

PhotoPhoto

ਬੀਬਾ ਬਾਦਲ ਨੇ ਮੁੱਖ ਮੰਤਰੀ ਵੱਲੋਂ ਫੂਡ ਪ੍ਰੋਸੈਸਿੰਗ ਇੰਡਸਟਰੀ ਮੰਤਰਾਲੇ ਨੂੰ ਪ੍ਰਾਜੈਕਟ ਦੀ ਚੌਥੀ ਅਤੇ ਆਖਰੀ ਕਿਸ਼ਤ ਜਾਰੀ ਕਰਨ ਲਈ ਕੀਤੀ ਬੇਨਤੀ ਦਾ ਜੁਆਬ ਦਿੰਦਿਆਂ ਮੁੱਖ ਮੰਤਰੀ ਨੂੰ ਜਾਣਕਾਰੀ ਦਿੱਤੀ ਕਿ ਉਹਨਾਂ ਨੂੰ ਪ੍ਰਾਜੈਕਟ ਦੀ ਮੌਜੂਦਾ ਸਥਿਤੀ ਬਾਰੇ ਸਹੀ ਜਾਣਕਾਰੀ ਨਹੀਂ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਿੱਤੀ ਜਾਣਕਾਰੀ ਦੇ ਉਲਟ ਇਸ ਪਾਰਕ ਦੇ ਸਿਰਫ ਚਾਰ ਯੂਨਿਟ ਚਾਲੂ ਹੋਏ ਹਨ।

PhotoPhoto

ਕੇਂਦਰੀ ਮੰਤਰੀ ਨੇ ਕਿਹਾ ਕਿ ਇਸ ਪ੍ਰਾਜੈਕਟ ਦਾ ਫੂਡ ਪ੍ਰੋਸੈਸਿੰਗ ਇੰਡਸਟਰੀ ਮੰਤਰਾਲੇ ਦੇ ਵਧੀਕ ਸਕੱਤਰ ਵੱਲੋਂ ਵੀ ਮੁਲੰਕਣ ਕੀਤਾ ਗਿਆ ਸੀ, ਜਿਸ ਦੌਰਾਨ ਪਾਇਆ ਗਿਆ ਕਿ ਪ੍ਰਾਜੈਕਟ ਦੀਆਂ ਮੁੱਖ ਸਹੂਲਤਾਂ ਨੂੰ ਚਾਲੂ ਨਹੀਂ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਇਹ ਵੀ ਰਿਪੋਰਟ ਆਈ ਹੈ ਕਿ ਬਿਜਲੀ ਦਾ ਕੁਨੈਕਸ਼ਨ ਅਤੇ ਜਨਰੇਟਰ ਦੇਣ ਵਿਚ ਕੀਤੀ ਦੇਰੀ ਕਰਕੇ ਕੋਲਡ ਸਟੋਰੇਜ ਦੀ ਸਹੂਲਤ ਪਿਛਲੇ ਇੱਕ ਸਾਲ ਤੋਂ ਅਣਵਰਤੀ ਪਈ ਹੈ। ਉਹਨਾਂ ਕਿਹਾ ਕਿ ਇਸੇ ਤਰ੍ਹਾਂ ਸਿਲੋਜ਼ ਮੁਕੰਮਲ ਹੋ ਚੁੱਕੇ ਹਨ ਅਤੇ ਪਿਛਲੇ ਕਈ ਮਹੀਨਿਆਂ ਤੋਂ ਉਹਨਾਂ ਦਾ ਇਸਤੇਮਾਲ ਨਹੀਂ ਕੀਤਾ ਜਾ ਰਿਹਾ ਹੈ।

file photofile photo

ਬੀਬੀ ਬਾਦਲ ਨੇ ਕਿਹਾ ਕਿ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ (ਪੀਏਆਈਸੀ) ਦੇ ਦੱਸਣ ਮੁਤਾਬਿਕ ਕੋਲਡ ਸਟੋਰੇਜ ਦੀ ਪਰਖ ਕੀਤੀ ਜਾ ਰਹੀ ਹੈ ਅਤੇ ਇਸ ਨੂੰ ਇਸ ਸਾਲ ਅਪਰੈਲ ਦੀ ਅਖੀਰ ਤਕ ਚਾਲੂ ਕਰ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਪੀਏਆਈਸੀ ਨੇ ਇਹ ਵੀ ਜਾਣਕਾਰੀ ਦਿੱਤੀ ਹੈ ਕਿ ਬਲਾਸਟ ਫਰੀਜ਼ਰ ਸਥਾਪਤ ਕਰਨ ਦਾ ਕੰਮ ਅਜੇ ਮੁਕੰਮਲ ਨਹੀਂ ਹੋਇਆ ਹੈ ਅਤੇ ਆਰਟੀਟੀ (ਰੈਡੀ ਟੂ ਈਟ) ਲਾਇਨ ਲਈ ਅਜੇ ਟੈਂਡਰ ਵੀ ਜਾਰੀ ਨਹੀਂ ਕੀਤੇ ਗਏ ਹਨ। ਉਹਨਾਂ ਕਿਹਾ ਕਿ ਬੇਸਿਕ ਫੂਡ ਟੈਸਟਿੰਗ ਲੈਬਾਰਟਰੀ ਲਈ ਸਾਜੋ ਸਮਾਨ ਖਰੀਦਣ ਦੀ ਪ੍ਰਕਿਰਿਆ ਵੀ ਅਜੇ ਸ਼ੁਰੂ ਕਰਨੀ ਹੈ। ਉਹਨਾਂ ਇਹ ਵੀ ਦੱਸਿਆ ਕਿ ਪ੍ਰਾਜੈਕਟ ਵਿਖੇ ਤਿਆਰ ਹੋ  ਚੁੱਕੀਆਂ ਸਹੂਲਤਾਂ ਦੀ ਸੰਭਾਲ ਅਤੇ ਮੁਰੰਮਤ ਲਈ ਅਜੇ ਤਕ ਕੋਈ ਠੇਕੇਦਾਰ ਭਰਤੀ ਨਹੀਂ ਕੀਤਾ ਗਿਆ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement