ਇਟਲੀ ਤੋਂ ਆਏ ਵਿਅਕਤੀ ਦੀ ਬੰਗਾ ਹਸਪਤਾਲ 'ਚ ਮੌਤ, ਪ੍ਰਸ਼ਾਸਨ 'ਤੇ ਉਠੇ ਸਵਾਲ
Published : Mar 18, 2020, 4:01 pm IST
Updated : Mar 30, 2020, 10:59 am IST
SHARE ARTICLE
File
File

ਦੇਸ਼ ਵਿਚ ਕੋਰੋਨਾ ਵਾਇਰਸ ਦੀ ਲਾਗ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ

ਜਲੰਧਰ- ਦੇਸ਼ ਵਿਚ ਕੋਰੋਨਾ ਵਾਇਰਸ ਦੀ ਲਾਗ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਭਾਰਤ ਵਿਚ ਹੁਣ ਤੱਕ ਕੋਰੋਨਾ ਵਾਇਰਸ ਦੇ 140 ਪੁਸ਼ਟੀਕਰਣ ਕੇਸ ਸਾਹਮਣੇ ਆਏ ਹਨ। ਵਾਇਰਸ ਦੀ ਲਾਗ ਨੂੰ ਰੋਕਣ ਲਈ ਸਰਕਾਰ ਅਤੇ ਸਿਹਤ ਮੰਤਰਾਲੇ ਨੇ ਕਈ ਵੱਡੇ ਕਦਮ ਚੁੱਕੇ ਹਨ। ਪੰਜਾਬ 'ਚ ਬੀਤੇ ਦਿਨੀਂ ਕੋਰੋਨਾ ਵਾਇਰਸ ਦੇ 10 ਹੋਰ ਸ਼ੱਕੀ ਕੇਸ ਸਾਹਮਣੇ ਆਏ ਹਨ। ਅੰਮ੍ਰਿਤਸਰ 'ਚ ਸਪੇਨ, ਇਟਲੀ ਤੇ ਜਰਮਨੀ ਤੋਂ ਆਏ ਨੌਂ ਸੈਲਾਨੀਆਂ ਨੂੰ ਆਇਸੋਲੇਸ਼ਨ ਵਾਰਡ 'ਚ ਭਰਤੀ ਕੀਤਾ ਗਿਆ ਜਦਕਿ ਲੁਧਿਆਣਾ 'ਚ ਤਿੰਨ ਤੇ ਜਲੰਧਰ 'ਚ ਵੀ ਇਕ ਕੇਸ ਰਿਪੋਰਟ ਹੋਇਆ।

FileFile

ਇਸ ਦੌਰਾਨ, ਨਵਾਂਸ਼ਹਿਰ ਦੇ ਬੰਗਾ ਸਥਿਤ ਸਿਵਲ ਹਸਪਤਾਲ 'ਚ ਇਟਲੀ ਤੋਂ ਪਰਤੇ ਇਕ 70 ਸਾਲਾ ਬਜ਼ੁਰਗ ਦੀ ਮੰਗਲਵਾਰ ਰਾਤ ਮੌਤ ਹੋ ਗਈ। ਇਟਲੀ ਤੋਂ ਪਰਤੇ ਹੋਣ ਕਾਰਨ ਵਿਅਕਤੀ ਦੀ ਮੌਤ 'ਤੇ ਸਿਹਤ ਵਿਭਾਗ ਨੂੰ ਹੱਥਾਂ-ਪੈਰਾਂ ਦੀ ਪੈ ਗਈ। ਕੀ ਬਜ਼ੁਰਗ ਦੇ ਸੈਂਪ ਜਾਂਚ ਲਈ ਭੇਜੇ ਸਨ, ਇਸ ਬਾਰੇ ਸਿਹਤ ਵਿਭਾਗ ਦੇ ਅਧਿਕਾਰੀ ਕੁਝ ਵੀ ਦੱਸਣ ਤੋਂ ਬਚ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਬਜ਼ੁਰਗ ਆਪਣੇ ਦੋ ਹੋਰਨਾਂ ਸਾਥੀਆਂ ਨਾਲ ਕੁਝ ਦਿਨ ਪਹਿਲਾਂ ਇਟਲੀ ਗਿਆ ਸੀ। ਇਹ ਲੋਕ ਵਿਦੇਸ਼ 'ਚ ਵੀ ਪਾਠ ਕਰਨ ਜਾਂਦੇ ਸਨ।

FileFile

ਇਟਲੀ ਤੋਂ ਵਾਪਸੀ ਮਗਰੋਂ ਉਹ ਬਿਮਾਰ ਹੋਇਆ ਸੀ ਜਿਸ ਦਾ ਸਿਵਲ ਹਸਪਤਾਲ 'ਚ ਇਲਾਜ ਚੱਲ ਰਿਹਾ ਸੀ। ਲਾਸ਼ ਸਿਵਲ ਹਸਪਤਾਲ ਬੰਗਾ 'ਚ ਰੱਖੀ ਗਈ ਹੈ। ਹਾਲਾਂਕਿ ਸਿਵਲ ਹਸਪਤਾਲ ਦੇ ਡਾਕਟਰਾਂ ਦਾ ਕਹਿਣਾ ਹੈ ਕਿ ਮੌਤ ਦਿਲ ਦੀ ਬਿਮਾਰੀ ਕਾਰਨ ਹੋਈ ਹੈ, ਪਰ ਵਿਭਾਗ ਇਹ ਨਹੀਂ ਦੱਸ ਰਿਹਾ ਕਿ ਮਰੀਜ਼ ਦਾ ਕੋਰੋਨਾ ਵਾਇਰਸ ਟੈਸਟ ਕੀਤਾ ਗਿਆ ਸੀ। ਲਿਹਾਜ਼ਾ ਲੋਕਾਂ 'ਚ ਮੌਤ ਨਾਲ ਦਹਿਸ਼ਤ ਹੈ। ਓਧਰ, ਸਰਕਾਰ ਨੇ ਸਾਰੇ ਸ਼ੌਪਿੰਗ ਮਾਲ, ਕਿਸਾਨ ਮੰਡੀਆਂ ਤੇ ਮਿਊਜ਼ਿਮ 31 ਮਾਰਚ ਤਕ ਬੰਦ ਕਰਨ ਦੇ ਹੁਕਮ ਦਿੱਤੇ ਹਨ।

FileFile

ਮਾਲ 'ਚ ਕੈਮਿਸਟ ਤੇ ਕਰਿਆਨੇ ਦੀਆਂ ਦੁਕਾਨਾਂ ਖੁੱਲ੍ਹੀਆਂ ਰਹਿਣਗੀਆਂ। ਰੇਹੜੀ ਵਾਲੇ ਗਲ਼ੀਆਂ 'ਚ ਸਬਜ਼ੀਆਂ ਵੇਚ ਸਕਣਗੇ। ਸਾਰੇ ਧਾਰਮਿਕ ਸਥਾਨਾਂ, ਡੇਰਿਆਂ ਨੂੰ ਧਾਰਮਿਕ ਪ੍ਰੋਗਰਾਮ ਮੁਲਤਵੀ ਕਰਨ ਲਈ ਕਿਹਾ ਗਿਆ ਹੈ। ਪ੍ਰਸ਼ਾਸਨ ਨੂੰ ਕਿਹਾ ਗਿਆ ਹੈ ਕਿ ਮੈਰਿਜ ਪੈਲੇਸਾਂ 'ਚ 50 ਤੋਂ ਜ਼ਿਆਦਾ ਲੋਕਾਂ ਨੂੰ ਇਕੱਠੇ ਨਾ ਹੋਣ ਦਿਉ। ਸੂਬਾ ਪੁਲਿਸ ਹੈੱਡਕੁਆਰਟਰ 'ਚ ਮੰਗਵਲਾਰ ਤੋਂ ਥਰਮਲ ਸਕੈਨਰ ਰਾਹੀਂ ਜਾਂਚ ਸ਼ੁਰੂ ਹੋ ਗਈ।

FileFile

ਸੂਬੇ 'ਚ ਸਾਰੇ ਸਿਨੇਮਾ ਘਰ, ਸਵਿਮਿੰਗ ਪੂਲ ਤੇ ਜਿਮ ਪਹਿਲਾਂ ਹੀ ਬੰਦ ਹਨ। ਜਲੰਧਰ ਦੇ ਕਰਤਾਰਪੁਰ ਸਥਿਤ ਜੰਗ-ਏ-ਆਜ਼ਾਦੀ ਸਮਾਰਕ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ। ਰੂਪਨਗਰ ਆਈਆਈਟੀ 'ਚ ਵਿਦਿਆਰਥੀਆਂ ਨੂੰ ਆਨਲਾਈਨ ਲੈਕਚਰ ਦਿੱਤਾ ਜਾਵੇਗਾ। ਪਟਿਆਲਾ 'ਚ ਲਾਅ ਯੂਨੀਵਰਸਿਟੀ ਨੇ ਵੀ ਨੋਟਸ ਵੈੱਬਸਾਈਟ 'ਤੇ ਅਪਲੋਡ ਕਰ ਦਿੱਤੇ ਹਨ। ਪੰਜਾਬੀ ਯੂਨੀਵਰਸਿਟੀ ਨੇ ਸੋਮਵਾਰ ਨੂੰ ਆਨਲਾਈਨ ਕਲਾਸਾਂ ਦੀ ਸ਼ੁਰੂਆਤ ਕੀਤੀ ਸੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement