ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਮਿਲੇਗੀ ਚਾਹੇ ਉਹ ਕੋਈ ਵੀ ਹੋਵੇ- ਕੈਪਟਨ ਅਮਰਿੰਦਰ ਸਿੰਘ
Published : Mar 18, 2021, 4:43 pm IST
Updated : Mar 18, 2021, 4:43 pm IST
SHARE ARTICLE
captain amarinder singh
captain amarinder singh

ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲਿਆਂ ਵਿੱਚ ਅੰਤਿਮ ਸਪਲੀਮੈਂਟਰੀ ਚਲਾਨ ਜਲਦੀ ਹੀ ਫਰੀਦਕੋਟ ਅਦਾਲਤ ਵਿੱਚ ਪੇਸ਼ ਕਰ ਦਿੱਤਾ ਜਾਵੇਗਾ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਕਿਹਾ ਕਿ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਜਲਦੀ ਹੀ ਆਪਣੀ ਜਾਂਚ ਮੁਕੰਮਲ ਕਰ ਲਵੇਗੀ ਅਤੇ ਜੇਕਰ ਉਹ ਕਿਸੇ ਵੀ ਸੀਨੀਅਰ ਪੁਲਿਸ ਅਧਿਕਾਰੀ ਜਾਂ ਸਿਆਸਤਦਾਨ ਖਿਲਾਫ ਚਲਾਨ ਪੇਸ਼ ਕਰਨ ਦਾ ਫੈਸਲਾ ਕਰੇਗੀ ਤਾਂ ਉਹ ਦਖਲਅੰਦਾਜ਼ੀ ਨਹੀਂ ਕਰਨਗੇ।ਮੁੱਖ ਮੰਤਰੀ ਦੀ ਇਹ ਟਿੱਪਣੀ ਐਸ.ਆਈ.ਟੀ. ਮੁਖੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਉਸ ਬਿਆਨ ਤੋਂ ਦੋ ਦਿਨ ਬਾਅਦ ਆਈ ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲਿਆਂ ਵਿੱਚ ਅੰਤਿਮ ਸਪਲੀਮੈਂਟਰੀ ਚਲਾਨ ਜਲਦੀ ਹੀ ਫਰੀਦਕੋਟ ਅਦਾਲਤ ਵਿੱਚ ਪੇਸ਼ ਕਰ ਦਿੱਤਾ ਜਾਵੇਗਾ।

Punjab captain amarinder singhPunjab captain amarinder singh

ਐਸ.ਆਈ.ਟੀ. ਵੱਲੋਂ ਦੋ ਕੇਸਾਂ ਵਿੱਚ 9 ਚਲਾਨ ਪਹਿਲਾਂ ਹੀ ਪੇਸ਼ ਕੀਤੇ ਜਾ ਚੁੱਕੇ ਹਨ। ਸੂਬਾ ਸਰਕਾਰ ਦੇ ਚਾਰ ਵਰ੍ਹੇ ਪੂਰੇ ਹੋਣ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਵੱਲੋਂ ਜਾਣਬੁੱਝ ਕੇ ਮਾਮਲੇ ਵਿੱਚ ਦੇਰੀ ਕੀਤੀ ਗਈ ਪਰ ਪੰਜਾਬ ਪੁਲਿਸ ਵੱਲੋਂ ਹੁਣ ਫਾਈਲਾਂ ਹਾਸਲ ਕਰ ਲਈਆਂ ਗਈਆਂ ਹਨ ਅਤੇ ਸਭ ਕੁੱਝ ਕੰਟਰੋਲ ਹੇਠ ਹੈ। ਉਨ੍ਹਾਂ ਕਿਹਾ ਕਿ ਕੇਸਾਂ ਦੀ ਜਾਂਚ ਕਾਨੂੰਨੀ ਸਿੱਟੇ ਤੱਕ ਪੂਰੀ ਕੀਤੀ ਜਾਵੇਗੀ ਅਤੇ ਦੋਸ਼ੀਆਂ ਨੂੰ ਸਜ਼ਾ ਮਿਲੇਗੀ ਚਾਹੇ ਉਹ ਕੋਈ ਵੀ ਹੋਵੇ। ਆਪਣੀ ਸਰਕਾਰ ਦੀਆਂ ਮਹੱਤਵਪੂਰਨ ਪ੍ਰਾਪਤੀਆਂ ਗਿਣਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਦੀ ਸਪਲਾਈ ਦਾ ਲੱਕ ਤੋੜਨ ਵਿੱਚ ਸਫਲਤਾ ਹਾਸਲ ਕੀਤੀ ਹੈ ਜਿਸ ਬਾਰੇ ਉਨ੍ਹਾਂ ਨੇ ਗੁਟਕਾ ਸਾਹਿਬ ਹੱਥ ਵਿੱਚ ਫੜ ਕੇ ਸਹੁੰ ਚੁੱਕੀ ਸੀ।

Captain Amrinder SinghCaptain Amarinder Singh

ਮੀਡੀਆ ਵੱਲੋਂ ਕੀਤੇ ਜਾ ਰਹੇ ਗਲਤ ਦਾਅਵਿਆਂ ਦੇ ਉਲਟ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੇ ਇਹ ਕਦੇ ਵੀ ਨਹੀਂ ਕਿਹਾ ਸੀ ਕਿ ਉਹ ਡਰੱਗ ਮਾਫੀਆ ਦਾ ਮੁਕੰਮਲ ਤੌਰ ਉਤੇ ਸਫਾਇਆ ਕਰ ਦੇਣਗੇ।  ਉਨ੍ਹਾਂ ਕਿਹਾ, ''ਮੈਂ ਇਹ ਸਪੱਸ਼ਟ ਕਿਹਾ ਸੀ- ਮੈਂ ਨਸ਼ਿਆਂ ਦਾ ਲੱਕ ਤੋੜਾਂਗਾ।'' ਪੰਜਾਬ ਪੁਲਿਸ ਦੇ ਆਪ੍ਰੇਸ਼ਨ ਰੈਡ ਰੋਜ਼ ਦੀ ਸਫਲਤਾ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਸੂਬੇ ਵਿੱਚ ਨਸ਼ੇ ਦੀ ਸਥਿਤੀ ਵਿੱਚ ਬਹੁਤ ਸੁਧਾਰ ਹੋਇਆ ਹੈ। ਇਸੇ ਤਰ੍ਹਾਂ ਗੈਰ-ਕਾਨੂੰਨੀ ਸ਼ਰਾਬ ਦੇ ਮਾਮਲੇ ਵਿੱਚ ਉਨ੍ਹਾਂ ਕਿਹਾ ਕਿ ਪਿਛਲੇ ਸਾਲ ਦੇ ਨਕਲੀ ਸ਼ਰਾਬ ਦੇ ਦੁਖਾਂਤ ਦੇ ਸਾਰੇ ਦੋਸ਼ੀਆਂ ਅਤੇ ਖੰਨਾ ਗੈਰ-ਕਾਨੂੰਨੀ ਫੈਕਟਰੀ ਕੇਸ ਦੀ ਸ਼ਨਾਖਤ ਕਰ ਕੇ ਚਾਰਜਸ਼ੀਟ ਕਰਨ ਦੇ ਨਾਲ ਸਪਲਾਈ ਚੇਨ ਤੋੜ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਦੇਸ਼ ਦੀ ਕਾਨੂੰਨੀ ਪ੍ਰਣਾਲੀ ਹੌਲੀ ਚੱਲਦੀ ਹੈ ਜਿਸ ਕਰਕੇ ਦੋਸ਼ੀਆਂ ਨੂੰ ਸਜ਼ਾ ਦੇਣ ਵਿੱਚ ਦੇਰੀ ਹੁੰਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਵੱਖ-ਵੱਖ ਮਾਫੀਆ (ਰੇਤ, ਸ਼ਰਾਬ, ਟਰਾਂਸਪੋਰਟ, ਨਸ਼ਾ ਆਦਿ) ਨੂੰ ਖਤਮ ਕਰਨ ਦੀ ਪ੍ਰਕਿਰਿਆ ਨਿਰੰਤਰ ਜਾਰੀ ਹੈ ਅਤੇ ਪਿਛਲੇ ਚਾਰ ਸਾਲਾਂ ਦੌਰਾਨ ਇਨ੍ਹਾਂ ਦਾ ਲੱਕ ਬੁਰੀ ਤਰ੍ਹਾਂ ਤੋੜ ਦਿੱਤਾ ਗਿਆ ਹੈ ਪਰ ਉਨ੍ਹਾਂ ਕਿਹਾ ਕਿ ਇਹ ਹੌਲੀ-ਹੌਲੀ ਪ੍ਰਕਿਰਿਆ ਹੈ ਅਤੇ ਇਹ ਇਕ ਦਿਨ ਵਿੱਚ ਨਹੀਂ ਹੋ ਸਕਦਾ।
ਅਕਾਲੀ-ਭਾਜਪਾ ਕਾਰਜਕਾਲ ਦੌਰਾਨ ਰੇਤੇ ਰਾਹੀਂ ਹੁੰਦੀ 35 ਕਰੋੜ ਰੁਪਏ ਦੀ ਆਮਦਨ ਮੌਜੂਦਾ ਸਮੇਂ ਵਿੱਚ ਵਧ ਹੋ ਕੇ 350 ਕਰੋੜ ਰੁਪਏ ਤੱਕ ਪੁੱਜ ਜਾਣ ਬਾਰੇ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਪ੍ਰਗਤੀ ਸਪੱਸ਼ਟ ਤੌਰ 'ਤੇ ਦਿਖਾਈ ਦੇ ਰਹੀ ਹੈ। ਇਸੇ ਤਰ੍ਹਾਂ ਸ਼ਰਾਬ ਦੀ ਖਰੀਦ ਤੋਂ ਆਬਕਾਰੀ ਕਮਾਈ ਜਿਹੜੀ ਅਕਾਲੀ ਸਰਕਾਰ ਸਮੇਂ 4300 ਕਰੋੜ ਰੁਪਏ ਸੀ, ਉਹ ਮੌਜੂਦਾ ਵਿੱਤੀ ਵਰ੍ਹੇ ਵਿੱਚ 7200 ਕਰੋੜ ਰੁਪਏ ਹੋ ਗਈ ਹੈ। ਉਨ੍ਹਾਂ ਖੁਲਾਸਾ ਕੀਤਾ ਕਿ ਇਹ ਸਭ ਕੋਵਿਡ ਦੀ ਸਥਿਤੀ ਕਾਰਨ ਪੈਦਾ ਹੋਈਆਂ ਸਮੱਸਿਆਂ ਦੇ ਬਾਵਜੂਦ ਸੰਭਵ ਹੋਇਆ ਹੈ।

Captain Amrinder SinghCaptain Amrinder Singh

ਗੈਂਗਸਟਰ ਤੋਂ ਸਿਆਸਤਦਾਨ ਬਣੇ ਮੁਖਤਾਰ ਅੰਸਾਰੀ ਜੋ ਮੌਜੂਦਾ ਸਮੇਂ ਪੰਜਾਬ ਦੀ ਜੇਲ੍ਹ ਵਿੱਚ ਬੰਦ ਹੈ ਜਿਸ ਦੀ ਉਤਰ ਪ੍ਰਦੇਸ਼ ਵੱਲੋਂ ਸਪੁਰਦਗੀ ਮੰਗੀ ਗਈ ਹੈ, ਖਿਲਾਫ ਅਪਰਾਧਿਕ ਮਾਮਲਿਆਂ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਮਾਮਲਾ ਅਦਾਲਤ ਦੇ ਅਧੀਨ ਹੈ। ਪਰ ਉਨ੍ਹਾਂ ਕਿਹਾ ਕਿ ਜੇ ਅੰਸਾਰੀ ਨੇ ਪੰਜਾਬ ਵਿੱਚ ਜੁਰਮ ਕੀਤਾ ਹੈ ਤਾਂ ਉਸ ਨੂੰ ਇਸ ਦੀ ਕੀਮਤ ਚੁਕਾਉਣੀ ਪਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement