ਭਾਰਤੀ ਹਵਾਈ ਫ਼ੌਜ ਦਾ ਮਿਗ-21 ਜਹਾਜ਼ ਹਾਦਸੇ ਦਾ ਸ਼ਿਕਾਰ, ਗਰੁਪ ਕੈਪਟਨ ਦੀ ਮੌਤ
Published : Mar 18, 2021, 2:03 am IST
Updated : Mar 18, 2021, 2:03 am IST
SHARE ARTICLE
image
image

ਭਾਰਤੀ ਹਵਾਈ ਫ਼ੌਜ ਦਾ ਮਿਗ-21 ਜਹਾਜ਼ ਹਾਦਸੇ ਦਾ ਸ਼ਿਕਾਰ, ਗਰੁਪ ਕੈਪਟਨ ਦੀ ਮੌਤ

ਨਵੀਂ ਦਿੱਲੀ, 17 ਮਾਰਚ : ਭਾਰਤੀ ਹਵਾਈ ਫ਼ੌਜ ਦਾ ਮਿਗ-21 ਬਾਇਸਨ ਬੁਧਵਾਰ ਨੂੰ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਹਾਦਸੇ ਵਿਚ ਹਵਾਈ ਫ਼ੌਜ ਦੇ ਇਕ ਗਰੁੱਪ ਕੈਪਟਨ ਦੀ ਮੌਤ ਹੋ ਗਈ। ਇਹ ਜਹਾਜ਼ ਮੱਧ ਭਾਰਤ ਦੇ ਇਕ ਹਵਾਈ ਫ਼ੌਜ ਦੇ ਏਅਰਬੇਸ ’ਚ ਲੜਾਕੂ ਸਿਖਲਾਈ ਮਿਸ਼ਨ ਲਈ ਰਵਾਨਾ ਹੋਇਆ ਸੀ। ਭਾਰਤੀ ਹਵਾਈ ਫ਼ੌਜ ਮੁਤਾਬਕ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਹਵਾਈ ਫ਼ੌਜ ਨੇ ਟਵੀਟ ਕੀਤਾ ਕਿ ਜਹਾਜ਼ ਨੇ ਇਕ ਲੜਾਕੂ ਸਿਖਲਾਈ ਟ੍ਰੇਨਿਗ ਲਈ ਉਡਾਣ ਭਰੀ ਸੀ, ਤਾਂ ਉਹ ਹਾਦਸੇ ਦਾ ਸ਼ਿਕਾਰ ਹੋ ਗਿਆ, ਜਿਸ ਵਿਚ ਗਰੁੱਪ ਕੈਪਟਨ ਏ. ਗੁਪਤਾ ਦੀ ਜਾਨ ਚੱਲੀ ਗਈ। ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ‘ਕੋਰਟ ਆਫ਼ ਇਕੁਵਾਇਰੀ’ ਸ਼ੁਰੂ ਕੀਤੀ ਗਈ ਹੈ। ਹਵਾਈ ਫ਼ੌਜ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਕਿਹਾ ਕਿ ਅਸੀਂ ਗਰੁੁੱਪ ਕੈਪਟਨ ਦੇ ਪਰਵਾਰ ਨਾਲ ਮਜਬੂਤੀ ਨਾਲ ਖੜੇ ਹਾਂ। ਹਾਦਸੇ ਦਾ ਕਾਰਨਾਂ ਦਾ ਪਤਾ ਲਗਾਉਣ ਦੇ ਆਦੇਸ਼ ਦਿਤੇ ਗਏ ਹਨ।     (ਪੀਟੀਆਈ)

SHARE ARTICLE

ਏਜੰਸੀ

Advertisement

ਸਕੂਲਾਂ ਨੂੰ ਧਮਕੀ ਸਾਜ਼ਿਸ਼ ਜਾਂ ਸ਼ਰਾਰਤ,ਕੌਣ ਪੈਦਾ ਕਰ ਰਿਹਾ ਮਾਪਿਆਂ ਤੇ ਵਿਦਿਆਰਥੀਆਂ 'ਚ ਸਹਿਮ ਦਾ ਮਾਹੌਲ

18 Feb 2026 4:23 PM

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM
Advertisement