
ਅਮਰਿੰਦਰ ਭਾਰਤ ਲਈ ਭਾਰਤੀਆਂ ਦੇ ਹੱਕ ਵਿਚ ਖੜ੍ਹਾ ਹੈ।– ਮੁੱਖ ਮੰਤਰੀ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਨੇ ਕੁਝ ਸੂਬਿਆਂ ਵੱਲੋਂ ਅਪਣਾਈ ਜਾ ਰਹੀ ਹੱਦੋ-ਵੱਧ ਖੇਤਰੀਕਰਨ ਦੀ ਨੀਤੀ ਦਾ ਸਖਤ ਵਿਰੋਧ ਕਰਦਿਆਂ ਕਿਹਾ, ''ਅਮਰਿੰਦਰ ਭਾਰਤ ਲਈ ਭਾਰਤੀਆਂ ਦੇ ਹੱਕ ਵਿਚ ਖੜ੍ਹਾ ਹੈ।'' ਉਨ੍ਹਾਂ ਨੇ ਵੀਰਵਾਰ ਨੂੰ ਕਿਹਾ, ''ਮੇਰਾ ਮੰਨਣਾ ਹੈ ਕਿ ਭਾਰਤ ਇਕ ਦੇਸ਼ ਹੈ।''
Captain Amrinder Singh
ਉਨ੍ਹਾਂ ਅੱਗੇ ਕਿਹਾ ਕਿ ਹੱਦੋ-ਵੱਧ ਖੇਤਰੀਕਰਨ ਠੀਕ ਨਹੀਂ ਹੈ। ਕੈਪਟਨ ਅਮਰਿੰਦਰ ਸਿੰਘ ਹਾਲ ਹੀ ਵਿਚ ਗੁਆਂਢੀ ਸੂਬੇ ਹਰਿਆਣਾ ਵੱਲੋਂ ਨਿੱਜੀ ਖੇਤਰ ਵਿਚ ਸਥਾਨਕ ਲੋਕਾਂ ਲਈ ਨੌਕਰੀਆਂ ਵਿੱਚ 75 ਫੀਸਦੀ ਰਾਖਵੇਂਕਰਨ ਸਬੰਧੀ ਕੀਤੇ ਐਲਾਨ ਦੇ ਮੱਦੇਨਜ਼ਰ ਸਥਾਨਕ ਨੌਜਵਾਨਾਂ ਲਈ ਨੌਕਰੀਆਂ ਵਿਚ ਰਾਖਵੇਂਕਰਨ ਬਾਰੇ ਪੁੱਛੇ ਇਕ ਸਵਾਲ ਦਾ ਜਵਾਬ ਦੇ ਰਹੇ ਸਨ।
Jobs
ਇਹ ਦੱਸਦਿਆਂ ਕਿ ਭਾਰਤ ਵਿੱਚ ਅਜਿਹਾ ਕੋਈ ਅਜਿਹਾ ਸੂਬਾ ਨਹੀਂ ਹੈ ਜਿਥੇ ਪੰਜਾਬੀਆਂ ਨੇ ਤਰੱਕੀ ਨਹੀਂ ਕੀਤੀ ਅਤੇ ਵਧੀਆ ਕੰਮ-ਕਾਜ ਨਹੀਂ ਕੀਤਾ, ਮੁੱਖ ਮੰਤਰੀ ਨੇ ਸਵਾਲ ਕੀਤਾ, ''ਪੰਜਾਬੀ ਹਿਮਾਚਲ ਪ੍ਰਦੇਸ਼ ਵਿੱਚ ਜ਼ਮੀਨ ਕਿਉਂ ਨਹੀਂ ਖਰੀਦ ਸਕਦੇ ਜਾਂ ਕਸ਼ਮੀਰ ਤੇ ਰਾਜਸਥਾਨ ਵਿੱਚ ਉਨ੍ਹਾਂ ਨੂੰ ਅਜਿਹੇ ਅਧਿਕਾਰ ਕਿਉਂ ਨਹੀਂ ਹਨ।'' ਉਨ੍ਹਾਂ ਚੇਤਾਵਨੀ ਦਿੱਤੀ ''ਜੇਕਰ ਅਸੀਂ ਖੇਤਰੀਕਰਨ ਲਾਗੂ ਕਰਾਂਗੇ ਤਾਂ ਸਾਨੂੰ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈਣਗੇ।''