ਜੇਲ੍ਹ ’ਚੋਂ ਰਿਹਾਅ ਹੋਣ ਉਪਰੰਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਰਣਜੀਤ ਸਿੰਘ
Published : Mar 18, 2021, 1:38 pm IST
Updated : Mar 18, 2021, 1:56 pm IST
SHARE ARTICLE
Ranjit Singh and Manjinder Singh Sirsa at Sri Darbar Sahib
Ranjit Singh and Manjinder Singh Sirsa at Sri Darbar Sahib

ਕਿਸਾਨੀ ਸੰਘਰਸ਼ ਦੀ ਚੜਦੀਕਲਾ ਲਈ ਕੀਤੀ ਅਰਦਾਸ

ਅੰਮ੍ਰਿਤਸਰ: ਕਿਸਾਨੀ ਸੰਘਰਸ਼ ਦੇ ਚਲਦਿਆਂ ਦਿੱਲੀ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਸਿੱਖ ਨੌਜਵਾਨ ਰਣਜੀਤ ਸਿੰਘ ਦੀ ਬੀਤੀ ਰਾਤ ਜੇਲ੍ਹ ’ਚੋਂ ਰਿਹਾਈ ਹੋਈ। ਰਿਹਾਈ ਉਪਰੰਤ ਰਣਜੀਤ ਸਿੰਘ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਣ ਲਈ ਪਹੁੰਚੇ।

Ranjit Singh and Manjinder Singh Sirsa at Sri Darbar SahibRanjit Singh and Manjinder Singh Sirsa at Sri Darbar Sahib

ਇਸ ਦੌਰਾਨ ਉਹਨਾਂ ਨੇ ਕਿਸਾਨੀ ਸੰਘਰਸ਼ ਦੀ ਚੜਦੀਕਲਾ ਲਈ ਅਰਦਾਸ ਕੀਤੀ। ਇਸ ਦੇ ਨਾਲ ਹੀ ਰਣਜੀਤ ਸਿੰਘ ਨੇ ਜੇਲ੍ਹ ਵਿਚੋਂ ਬਾਹਰ ਆਉਣ ’ਤੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਕਿਸਾਨ ਸੰਘਰਸ਼ ਦੌਰਾਨ ਤਸ਼ਦੱਦਾਂ ਦਾ ਡਟ ਕੇ ਮੁਕਾਬਲਾ ਕਰਨ ਵਾਲੇ ਨੌਜਵਾਨ ਰਣਜੀਤ ਸਿੰਘ ਅਤੇ ਉਸ ਦੇ ਪਰਿਵਾਰ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ।

Ranjit Singh and Manjinder Singh Sirsa at Sri Darbar SahibRanjit Singh and Manjinder Singh Sirsa at Sri Darbar Sahib

ਇਸ ਤੋਂ ਪਹਿਲਾਂ ਅੰਮ੍ਰਿਤਸਰ ਏਅਰਪੋਰਟ ਪਹੁੰਚਣ ’ਤੇ ਸੰਗਤਾਂ ਨੇ ਰਣਜੀਤ ਸਿੰਘ ਦਾ ਫੁੱਲਾਂ ਦੀ ਵਰਖਾ ਕਰਕੇ ਸ਼ਾਨਦਾਰ ਸਵਾਗਤ ਕੀਤਾ। ਰਣਜੀਤ ਸਿੰਘ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਉਹ ਕਿਸਾਨੀ ਸੰਘਰਸ਼ ਨਾਲ ਅੱਗੇ ਵੀ ਜੁੜੇ ਰਹਿਣਗੇ। ਉਹਨਾਂ ਨੇ ਸਮੁੱਚੀ ਕੌਮ ਤੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਗਲਬਾਤ ਕਰਦਿਆਂ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਸਿਰਸਾ ਨੇ ਕਿਹਾ ਕਿ ਵਾਹਿਗੁਰੂ ਦਾ ਸ਼ੁਕਰ ਹੈ ਕਿ ਅੱਜ ਸਿੱਖ ਯੋਧਾ ਰਣਜੀਤ ਸਿੰਘ ਜੇਲ੍ਹ ਵਿਚੋਂ ਬਾਹਰ ਆਇਆ ਹੈ।

Ranjit Singh and Manjinder Singh Sirsa at Sri Darbar SahibRanjit Singh and Manjinder Singh Sirsa at Sri Darbar Sahib

ਉਹਨਾਂ ਕਿਹਾ ਕਿ ਉਹ ਇੱਥੇ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਪਹੁੰਚੇ ਹਨ। ਉਹਨਾਂ ਕਿਹਾ ਕਿਸਾਨੀ ਸੰਘਰਸ਼ ਸਿਰਫ ਰਣਜੀਤ ਸਿੰਘ ਦਾ ਨਹੀਂ ਜਾਂ ਇਕੱਲੇ ਕਿਸਾਨਾਂ ਦਾ ਸੰਘਰਸ਼ ਨਹੀਂ ਇਹ ਪੂਰੇ ਦੇਸ਼ ਦਾ ਸੰਘਰਸ਼ ਹੈ ਇਸ ਦੀ ਜੀਤ ਵੀ ਸਾਡੇ ਸਾਰਿਆ ਦੀ ਜੀਤ ਹੋਵੇਗੀ।

Ranjit Singh and Manjinder Singh Sirsa at Amritsar Airport Ranjit Singh and Manjinder Singh Sirsa at Amritsar Airport

ਉਹਨਾਂ ਕਿਹਾ ਕਿ ਭਾਵੇਂ ਸਰਕਾਰ ਵਲੋਂ ਕਈ ਧਾਰਾਵਾਂ ਲਗਾ ਕੇ ਰਣਜੀਤ ਸਿੰਘ ਦੀ ਜ਼ਮਾਨਤ ਰੱਦ ਕਰਵਾਈ ਗਈ ਪਰ ਰਣਜੀਤ ਸਿੰਘ ਦੇ ਬਾਹਰ ਆਉਣ ਨਾਲ ਕਿਸਾਨ ਭਾਈਚਾਰੇ, ਸਿੱਖ ਕੌਮ ਅਤੇ ਦਿੱਲੀ ਕਮੇਟੀ ਦੀ ਜਿੱਤ ਹੋਈ ਹੈ। ਸਿਰਸਾ ਨੇ ਦੱਸਿਆ ਕਿ ਹੁਣ ਤੱਕ ਜੇਲ੍ਹਾਂ ਵਿਚ ਬੰਦ 41 ਸਿੱਖ ਬਾਹਰ ਆ ਚੁਕੇ ਹਨ ਅਤੇ ਬਾਕੀਆਂ ਨੂੰ ਬਾਹਰ ਲਿਆਉਣ ਲਈ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਯਤਨਸ਼ੀਲ ਰਹੇਗੀ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM
Advertisement