
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਕਰੋਨਾ ਟੈਸਟ ਨੈਗੇਟਿਵ ਆਇਆ ਹੈ।
ਬਠਿੰਡਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਬੀਤੇ ਦਿਨੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ ਗੁਰੂਗ੍ਰਾਮ ਦੇ ਮੇਂਦਾਂਤਾ ਹਸਪਤਾਲ ਵਿਚ ਰੈਫ਼ਰ ਕਰ ਦਿੱਤਾ ਗਿਆ ਹੈ। ਇਸ ਵਿਚਕਾਰ ਸ਼੍ਰੋਮਣੀ ਅਕਾਲੀ ਦਲ ਬਠਿੰਡਾ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਬਰਾੜ ਵੱਲੋਂ ਉਨ੍ਹਾਂ ਦੀ ਸਿਹਤਯਾਬੀ ਲਈ ਅਖੰਡ ਪਾਠ ਪ੍ਰਕਾਸ਼ ਕਰਾਏ ਗਏ ਹਨ।
Sukhbir Badal
ਮੀਡੀਆ ਨਾਲ ਜਾਣਕਾਰੀ ਸਾਂਝੀ ਕਰਦੇ ਹੋਏ ਬਲਕਾਰ ਸਿੰਘ ਬਰਾੜ ਨੇ ਕਿਹਾ ਕਿ ਸਾਡੇ ਪੰਜਾਬ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਉਣ ਦੇ ਚੱਲਦੇ ਉਨ੍ਹਾਂ ਦੀ ਲੰਬੀ ਉਮਰ ਅਤੇ ਸਿਹਤਯਾਬੀ ਲਈ ਅੱਜ ਇਹ ਪਾਠ ਕਰਵਾਏ ਗਏ ਜਿਸ ਵਿੱਚ ਅਸੀਂ ਖ਼ੁਦ ਵੀ ਕੋਰੋਨਾ ਮਹਿਮਾਨ ਨੂੰ ਦੇਖਦੇ ਹੋਏ ਘੱਟ ਵਰਕਰ ਪੁੱਜੇ ਹਾਂ। ਸਾਡੀ ਇਹੋ ਅਰਦਾਸ ਹੈ ਕਿ ਵਾਹਿਗੁਰੂ ਉਹ ਜਲਦੀ ਠੀਕ ਹੋ ਕੇ ਮੁੜ ਪੰਜਾਬੀਆਂ ਅਤੇ ਪਾਰਟੀ ਵਰਕਰਾਂ ਦੀ ਸੇਵਾ ਕਰਨ।
Akhand Path
ਦੱਸਣਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਨੇ ਅਪਣੇ ਆਪ ਨੂੰ ਇਕਾਂਤਵਾਸ ਕਰ ਲਿਆ ਸੀ ਪਰ ਡਾਕਟਰਾਂ ਦੀ ਸਲਾਹ 'ਤੇ ਸੁਖਬੀਰ ਸਿੰਘ ਬਾਦਲ ਨੇ ਅਪਣਾ ਇਲਾਜ ਮੋਹਾਲੀ ਦੇ ਫ਼ੋਰਟਿਸ ਹਸਪਤਾਲ ਤੋਂ ਸ਼ੁਰੂ ਕਰ ਦਿੱਤਾ ਸੀ ਜਿਸ ਤੋਂ ਬਾਅਦ ਅਚਾਨਕ ਉਨ੍ਹਾਂ ਨੂੰ ਗੁਰੂਗ੍ਰਾਮ ਦੇ ਮੇਂਦਾਂਤਾ ਦੇ ਹਸਪਤਾਲ ਵਿਚ ਰੈਫ਼ਰ ਕਰ ਦਿੱਤਾ ਗਿਆ ਹੈ। ਇਸੇ ਦੌਰਾਨ ਸੁਖਬੀਰ ਦੇ ਪਿੰਡ ਦੀ ਰਿਹਾਇਸ਼ ਉੱਤੇ ਵੀ ਕੋਰੋਨਾ ਨੇ ਹਮਲਾ ਕਰ ਦਿੱਤਾ। ਉੱਥੇ ਹਾਜ਼ਰ ਤਿੰਨ ਮਲਾਜ਼ਮਾਂ ਨੂੰ ਕੋਰੋਨਾ ਹੋਇਆ ਹੈ ਹਾਲਾਂਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਕਰੋਨਾ ਟੈਸਟ ਨੈਗੇਟਿਵ ਆਇਆ ਹੈ।