ਲੁਧਿਆਣਾ ਦੇ ਮੋਤੀਨਗਰ ਇਲਾਕੇ ਦੇ ਵਿੱਚ ਫੈਕਟਰੀ 'ਚ ਲੱਗੀ ਭਿਆਨਕ ਅੱਗ
Published : Mar 18, 2021, 10:03 pm IST
Updated : Mar 18, 2021, 10:03 pm IST
SHARE ARTICLE
Fire
Fire

ਅੱਗ ਬੁਝਾਊ ਅਮਲੇ ਦੀਆਂ ਗੱਡੀਆਂ ਅੱਗ ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ...

ਲੁਧਿਆਣਾ: ਲੁਧਿਆਣਾ ਦੇ ਮੋਤੀਨਗਰ ਇਲਾਕੇ ਵਿਚ ਅੱਜ ਉਸ ਵੇਲੇ ਹੰਗਾਮਾ ਹੋ ਗਿਆ ਜਦੋਂ ਦੇਰ ਸ਼ਾਮ ਅਚਾਨਕ ਇਕ ਫੈਕਟਰੀ ਵਿਚ ਅੱਗ ਲੱਗ ਗਈ ਜਿਸ ਤੋਂ ਬਾਅਦ ਤੁਰੰਤ ਅੱਗ ਬੁਝਾਊ ਅਮਲੇ ਲੁਧਿਆਣਾ ਨੂੰ ਸੂਚਿਤ ਕੀਤਾ ਗਿਆ ਅਤੇ ਅੱਗ ਤੇ ਕਾਬੂ ਪਾਉਣ ਲਈ ਚਾਰ ਗੱਡੀਆਂ ਲਗਾਈਆਂ ਗਈਆਂ ਹਾਲਾਂਕਿ ਕਾਫੀ ਹੱਦ ਤੱਕ ਅੱਗ ਤੇ ਕਾਬੂ ਪਾ ਲਿਆ ਗਿਆ ਹੈ।

ਪਰ ਅੱਗ ਲੱਗਣ ਕਰਕੇ ਫੈਕਟਰੀ ਚ ਪਿਆ ਕਾਫੀ ਸਾਮਾਨ ਸੜ ਕੇ ਸਵਾਹ ਹੋ ਗਿਆ ਹਾਲਾਂਕਿ ਇਸ ਵਿੱਚ ਸੁੱਖ ਦੀ ਗੱਲ ਇਹ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਸਥਾਨਕ ਲੋਕਾਂ ਨੇ ਇਲਜ਼ਾਮ ਲਗਾਇਆ ਕਿ ਟਰਾਂਸਫਾਰਮ ਦੇ ਵਿੱਚ  ਮੁਸ਼ਕਿਲਾਂ ਹੋਣ ਕਰਕੇ ਸ਼ਾਰਟ ਸਰਕਟ ਕਰਕੇ ਅੱਗ ਲੱਗਦੀਆਂ ਹਨ ਉਨ੍ਹਾਂ ਕਿਹਾ ਕਿ ਇਸ ਸਬੰਧੀ ਕਈ ਵਾਰ ਬਿਜਲੀ ਵਿਭਾਗ ਨੂੰ ਸ਼ਿਕਾਇਤ ਵੀ ਦਿੱਤੀ ਜਾ ਚੁੱਕੀ ਹੈ ਪਰ ਹਾਲੇ ਤੱਕ ਉਨ੍ਹਾਂ ਦਾ ਮਸਲਾ ਹੱਲ ਨਹੀਂ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਟਰਾਂਸਫਾਰਮਰ ਦੇ ਸਵਿੱਚ ਆਨ ਆਫ ਕਰਨ ਦਾ ਕੋਈ ਸਿਸਟਮ ਨਹੀਂ ਹੈ ਉੱਧਰ ਦੂਜੇ ਪਾਸੇ ਮੌਕੇ ਤੇ ਪਹੁੰਚੇ ਅੱਗ ਬੁਝਾਊ ਅਮਲੇ ਦੇ ਅਫ਼ਸਰ ਨੇ ਕਿਹਾ ਕਿ ਉਨ੍ਹਾਂ ਨੂੰ ਸ਼ਾਮ ਛੇ ਵਜੇ ਦੇ ਕਰੀਬ ਇਸ ਬਾਰੇ ਜਾਣਕਾਰੀ ਮਿਲੀ ਸੀ ਜਿਸ ਤੋਂ ਬਾਅਦ ਤੁਰੰਤ ਮੌਕੇ ਤੇ ਪਹਿਲਾ ਦੋ ਗੱਡੀਆਂ ਭੇਜੀਆਂ ਗਈਆਂ ਅਤੇ ਫਿਰ ਦੋ ਹੋਰ ਗੱਡੀਆਂ ਭੇਜ ਕੇ ਅੱਗ ਤੇ ਕਾਬੂ ਪਾਉਣ ਦੀ ਕੋਸ਼ਿਸ਼ਾਂ ਲਗਾਤਾਰ ਜਾਰੀ ਹੈ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement