ਮੈਂ ਕਿਸੇ ਖਾਲਿਸਤਾਨੀ ਜਾਂ ਪਾਕਿਸਤਾਨੀ ਨੂੰ ਪੰਜਾਬ ਦੀ ਸ਼ਾਂਤੀ ਭੰਗ ਨਹੀਂ ਕਰਨ ਦੇਵਾਂਗਾ- ਸੀਐਮ ਪੰਜਾਬ
Published : Mar 18, 2021, 6:00 pm IST
Updated : Mar 18, 2021, 6:00 pm IST
SHARE ARTICLE
Captain Amarinder Singh
Captain Amarinder Singh

ਸਰਹੱਦ ਪਾਰੋਂ ਡਰੋਨਾਂ ਦੀ ਹਲਚਲ ਵਿੱਚ ਤੇਜ਼ੀ ਆਉਣ 'ਤੇ ਪੰਜਾਬ ਦੇ ਮੁੱਖ ਮੰਤਰੀ ਨੇ ਲਿਆ ਗੰਭੀਰ ਨੋਟਿਸ

ਚੰਡੀਗੜ੍ਹ: ਅਕਤੂਬਰ, 2020 ਵਿੱਚ ਕਿਸਾਨਾਂ ਦਾ ਅੰਦੋਲਨ ਭਖ ਜਾਣ ਦੇ ਸਮੇਂ ਤੋਂ ਸਰਹੱਦ ਪਾਰੋਂ ਡਰੋਨਾਂ ਦੀ ਹਲਚਲ ਵਿੱਚ ਤੇਜ਼ੀ ਆਉਣ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ,''ਜਦੋਂ ਤੱਕ ਮੈਂ ਇੱਥੇ ਹਾਂ, ਕਿਸੇ ਖਾਲਿਸਤਾਨੀ ਜਾਂ ਪਾਕਿਸਤਾਨੀ ਜਾਂ ਹੋਰ ਕਿਸੇ ਅੱਤਵਾਦੀ ਗਤੀਵਿਧੀ ਨੂੰ ਸੂਬੇ ਦੇ ਅਮਨ-ਚੈਨ ਵਿੱਚ ਵਿਘਨ ਪਾਉਣ ਦੀ ਇਜਾਜ਼ਤ ਨਹੀਂ ਦੇਵਾਂਗਾ।''

Captain Amarinder SinghCaptain Amarinder Singh

ਕੌਮੀ ਸੁਰੱਖਿਆ ਦੇ ਖ਼ਤਰੇ ਦੀ ਧਾਰਨਾ ਨੂੰ ਹਕੀਕਤ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਇਸ ਗੰਭੀਰ ਮੁੱਦੇ 'ਤੇ ਵਿਚਾਰ ਕਰਨ ਲਈ ਕਿਸਾਨ ਅੰਦੋਲਨ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ ਅਤੇ ਉਨ੍ਹਾਂ ਨੂੰ ਦੱਸਿਆ ਸੀ ਕਿ ਕੇਂਦਰੀ ਬਲਾਂ ਨੂੰ ਡਰੋਨ ਲੱਭਣ ਅਤੇ ਡੇਗਣ ਲਈ ਢੁਕਵਾਂ ਸਾਜ਼ੋ-ਸਾਮਾਨ ਮੁਹੱਈਆ ਕਿਉਂ ਨਹੀਂ ਕਰਵਾਇਆ ਜਾ ਸਕਦਾ।

Amit ShahAmit Shah

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਇਸ ਵੇਲੇ ਖਾਲਿਸਤਾਨੀ ਸਫ਼ਾਂ ਸਰਗਰਮ ਨਹੀਂ ਹਨ ਪਰ ਉਨ੍ਹਾਂ ਨੂੰ ਡਰੋਨਾਂ ਜ਼ਰੀਏ ਹਥਿਆਰ ਦਿੱਤੇ ਜਾ ਰਹੇ ਹਨ ਤਾਂ ਕਿ ਉਨ੍ਹਾਂ ਨੂੰ ਗੜਬੜ ਪੈਦਾ ਕਰਨ ਲਈ ਸਰਗਰਮ ਕੀਤਾ ਜਾ ਸਕੇ। ਉਨ੍ਹਾਂ ਨੇ ਇਸ ਲਹਿਰ ਦਾ ਲੱਕ ਤੋੜ ਦੇਣ ਦਾ ਅਹਿਦ ਲਿਆ।

ਆਪਣੀ ਸਰਕਾਰ ਦੇ ਚਾਰ ਵਰ੍ਹੇ ਪੂਰੇ ਕਰ ਲੈਣ 'ਤੇ ਮੀਡੀਆ ਕਰਮੀਆਂ ਨਾਲ ਗੱਲਬਾਤ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੀ ਸਰਹੱਦ 'ਤੇ ਕਿਸੇ ਤਰ੍ਹਾਂ ਦੀ ਸੰਨ੍ਹ ਦਾ ਮਤਲਬ ਕੌਮੀ ਸੁਰੱਖਿਆ ਵਿੱਚ ਸੰਨ੍ਹ ਹੈ। ਉਨ੍ਹਾਂ ਕਿਹਾ ਕਿ ਭਾਵੇਂ ਸਰਹੱਦ ਨੇੜਿਓਂ ਵੱਡੀ ਗਿਣਤੀ ਵਿੱਚ ਹਥਿਆਰ ਫੜੇ ਗਏ ਹਨ ਪਰ ਚਿੰਤਾ ਉਨ੍ਹਾਂ ਹਥਿਆਰਾਂ ਬਾਰੇ ਹੈ, ਜੋ ਫੜੇ ਨਹੀਂ ਗਏ। ਉਨ੍ਹਾਂ ਕਿਹਾ,''ਮੈਂ ਇਸ ਗੱਲ ਤੋਂ ਫਿਕਰਮੰਦ ਹਾਂ ਕਿ ਉਹ ਹਥਿਆਰ ਗਏ ਕਿੱਥੇ।''

Captain Amrinder SinghCaptain Amarinder Singh

ਮਾਰਚ, 2017 ਵਿੱਚ ਉਨ੍ਹਾਂ ਦੀ ਸਰਕਾਰ ਆਉਣ ਤੋਂ ਲੈ ਕੇ ਗ੍ਰਿਫਤਾਰੀਆਂ ਅਤੇ ਬਰਾਮਦਗੀਆਂ ਦੇ ਵੇਰਵੇ ਸਾਂਝੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਤਵਾਦੀਆਂ ਅਤੇ ਗੈਂਗਸਟਰਾਂ ਦੇ 333 ਗ੍ਰੋਹ ਫੜੇ ਗਏ ਜਦਕਿ 3472 ਅੱਤਵਾਦੀ/ਗੈਂਗਸਟਰ ਗ੍ਰਿਫਤਾਰ ਕੀਤੇ ਗਏ। ਉਨ੍ਹਾਂ ਦੱਸਿਆ ਕਿ 10 ਡਰੋਨ ਚੁੱਕੇ ਗਏ ਹਨ ਅਤੇ ਇਸ ਤੋਂ ਇਲਾਵਾ 2000 ਤੋਂ ਵੱਧ ਹਥਿਆਰ (ਰਾਈਫਲਾਂ, ਰਿਵਾਲਵਰ, ਪਿਸਤੌਲ ਆਦਿ ਸਮੇਤ), ਹੈਂਡ ਗ੍ਰਨੇਡ, ਆਰ.ਡੀ.ਐਕਸ. ਅਤੇ ਹੋਰ ਧਮਾਕਾਖੇਜ਼ ਸਮੱਗਰੀ, ਵਾਕੀ-ਟਾਕੀ ਅਤੇ ਸੈਟੇਲਾਈਟ ਫੋਨ ਬਰਾਮਦ ਕੀਤੇ ਗਏ। ਇਸੇ ਤਰ੍ਹਾਂ 11000 ਗੋਲੀ-ਸਿੱਕਾ ਜ਼ਬਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪੰਜਾਬ ਵਰਗੇ ਛੋਟੇ ਸੂਬੇ ਲਈ ਇਹ ਗਿਣਤੀ ਥੋੜ੍ਹੀ ਨਹੀਂ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement