
ਵਿਧਾਇਕ ਸਿੰਗਲਾ ਨੇ ਸ਼ੋਸਲ ਮੀਡੀਆ 'ਤੇ ਪੋਸਟ ਪਾ ਕੇ ਦਿੱਤੀ ਜਾਣਕਾਰੀ
ਮਾਨਸਾ: ਪੰਜਾਬ ਦੀ ਸੱਤਾ ’ਚ ਆਉਂਦੇ ਹੀ 'ਆਪ' ਸਰਕਾਰ ਐਕਸ਼ਨ ’ਚ ਦਿੱਸ ਰਹੀ ਹੈ। ਭਗਵੰਤ ਮਾਨ ਨੇ ਮੁੱਖ ਮੰਤਰੀ ਬਣਨ ਮਗਰੋਂ ਕਿਸਾਨਾਂ ਲਈ ਹੋਲੀ ਦੇ ਤਿਉਹਾਰ ਦੇ ਮੌਕੇ ’ਤੇ ਵੱਡਾ ਐਲਾਨ ਕੀਤਾ ਹੈ।
Bhagwant Mann
ਕਿਸਾਨਾਂ ਲਈ ਵੱਡਾ ਫ਼ੈਸਲਾ ਲੈਂਦੇ ਹੋਏ ਭਗਵੰਤ ਮਾਨ ਨੇ ਕਿਸਾਨਾਂ ਦੀ ਨਰਮੇ ਦੀ ਖ਼ਰਾਬ ਹੋਈ ਫ਼ਸਲ ਦਾ ਰਹਿੰਦਾ ਕਰੋੜਾਂ ਦਾ ਮੁਆਵਜ਼ਾ ਜਾਰੀ ਕਰ ਦਿੱਤਾ ਹੈ। ਇਸ ਦੀ ਜਾਣਕਾਰੀ ਮਾਨਸਾ ਤੋਂ ਵਿਧਾਇਕ ਵਿਜੇ ਸਿੰਗਲਾ ਨੇ ਦਿੱਤੀ ਹੈ।
PHOTO
ਵਿਧਾਇਕ ਵਿਜੇ ਸਿੰਗਲਾ ਨੇ ਸ਼ੋਸਲ ਮੀਡੀਆ ਤੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸਰਕਾਰ ਨੇ ਪਹਿਲੇ ਹੀ ਦਿਨ ਗੁਲਾਬੀ ਸੁੰਡੀ ਨਾਲ ਖ਼ਰਾਬ ਹੋਈ ਫ਼ਸਲ ਦਾ ਮਾਨਸਾ ਜ਼ਿਲ੍ਹੇ ਨੂੰ ਇਕ ਅਰਬ, ਇਕ ਕਰੋੜ, 39 ਲੱਖ 45 ਹਜ਼ਾਰ 87 ਰੁਪਏ ਮੁਆਵਜ਼ਾ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਮਜ਼ਦੂਰਾਂ ਲਈ ਵੀ ਖ਼ੁਸ਼ਖ਼ਬਰੀ ਹੈ, ਜੋ ਨਰਮੇ ਦੀ ਫ਼ਸਲ ਦੀ ਚੁਗਾਈ ਕਰਦੇ ਹਨ। ਵਿਜੇ ਸਿੰਗਲਾ ਨੇ ਕਿਹਾ ਕਿ ਮੈਂ ਜਨਤਾ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਭਵਿੱਖ ’ਚ ਕਿਸੇ ਵੀ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
PHOTO