
ਮ੍ਰਿਤਕ ਦੇ ਪਰਿਵਾਰ ਅਨੁਸਾਰ ਮਜੀਠਾ ਪੁਲਿਸ ਦੋਸ਼ੀਆਂ ਨੂੰ ਫੜ ਨਹੀਂ ਰਹੀ ਤੇ ਆਨਾਕਾਨੀ ਕਰ ਰਹੀ ਹੈ।
ਮਜੀਠਾ: ਪੰਜਾਬ ਵਿਚ ਹਰ ਦਿਨ ਨੌਜਵਾਨਾਂ ਦੀ ਨਸ਼ੇ ਦੀ ਓਵਰਡੋਜ਼ (Drug Overdose) ਨਾਲ ਮੌਤ ਹੋ ਜਾਣ ਦੀਆਂ ਖ਼ਬਰਾਂ ਸੁਣਨ ਨੂੰ ਮਿਲਦੀਆਂ ਹਨ। ਨਸ਼ਿਆਂ ਦਾ ਕਾਰੋਬਾਰ ਘੱਟ ਹੋਣ ਦੀ ਬਜਾਏ ਹਰ ਰੋਜ਼ ਵਧ ਹੀ ਰਿਹਾ ਹੈ ਤੇ ਇਸਦੀ ਭੇਂਟ ਚੜ੍ਹ ਰਹੇ ਨੇ ਨੌਜਵਾਨ।
PHOTO
ਅਜਿਹਾ ਹੀ ਇਕ ਮਾਮਲਾ ਪਿੰਡ ਰੁਮਾਣਾ ਚੱਕ ਤੋਂ ਸਾਹਮਣੇ ਆਇਆ ਹੈ। ਜਿਥੇ ਇਕ ਨੌਜਵਾਨ ਦੀ ਚਿੱਟੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਸਿਮਰਜੀਤ (30) ਵਜੋਂ ਹੋਈ ਹੈ। ਪਰਿਵਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹਨਾਂ ਦਾ ਪੁੱਤਰ ਜਿਹੜੇ ਨਸ਼ੇ ਨਾਲ ਮਰਿਆ ਹੈ ਉਹ ਨਸ਼ਾ ਪਿੰਡ ਰੁਮਾਣਾ ਚੱਕ ਤੋਂ ਆਮ ਹੀ ਮਿਲਦਾ ਹੈ।
Death
ਮ੍ਰਿਤਕ ਦੇ ਪਰਿਵਾਰ ਅਨੁਸਾਰ ਮਜੀਠਾ ਪੁਲਿਸ ਦੋਸ਼ੀਆਂ ਨੂੰ ਫੜ ਨਹੀਂ ਰਹੀ ਤੇ ਆਨਾਕਾਨੀ ਕਰ ਰਹੀ ਹੈ। ਪਰਿਵਾਰ ਅਨੁਸਾਰ ਅੱਧੇ ਪਿੰਡ ਨੂੰ ਵੀ ਪਤਾ ਹੈ ਪਿੰਡ ਵਿਚ ਨਸ਼ਾ ਕੌਣ ਵੇਚਦਾ ਹੈ ਪਰ ਮਜੀਠਾ ਪੁਲਿਸ ਕੋਈ ਕਾਰਵਾਈ ਨਹੀਂ ਕਰ ਰਹੀ।
Drug