ਛੁੱਟੀ ਵਾਲੇ ਦਿਨ ਵੀ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਬੁਲਾਈ ਨਗਰ ਨਿਗਮ ਅਧਿਕਾਰੀਆਂ ਦੀ ਮੀਟਿੰਗ
Published : Mar 18, 2022, 2:11 pm IST
Updated : Mar 18, 2022, 2:11 pm IST
SHARE ARTICLE
 MLA Dr. Inderbir Singh Nijjar convened a meeting of Municipal Corporation officials
MLA Dr. Inderbir Singh Nijjar convened a meeting of Municipal Corporation officials

ਸ਼ਹਿਰ ਦੇ ਸੁੰਦਰੀਕਰਨ ਸਬੰਧੀ ਵਿਕਾਸ ਕਾਰਜਾਂ ਬਾਰੇ ਕੀਤੀ ਵਿਚਾਰ ਚਰਚਾ

ਅੰਮ੍ਰਿਤਸਰ (ਰਾਜੇਸ਼ ਕੁਮਾਰ ਸੰਧੂ) : ਆਮ ਆਦਮੀ ਪਾਰਟੀ ਦੇ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਅਤੇ ਵਿਧਾਨ ਸਭਾ ਦੇ ਪ੍ਰੋਟੈਮ ਸਪੀਕਰ ਡਾ. ਇੰਦਰਬੀਰ ਸਿੰਘ ਨਿੱਜਰ ਨੇ ਨਗਰ ਨਿਗਮ ਅਧਿਕਾਰੀਆਂ ਦੀ ਵਿਸ਼ੇਸ਼ ਮੀਟਿੰਗ ਬੁਲਾਈ।

 MLA Dr. Inderbir Singh Nijjar convened a meeting of Municipal Corporation officialsMLA Dr. Inderbir Singh Nijjar convened a meeting of Municipal Corporation officials

ਇਸ ਮੀਟਿੰਗ ਵਿਚ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਦੇ ਨਾਲ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਜਿੱਥੇ ਸ਼ਹਿਰ ਦੇ ਸੁੰਦਰੀਕਰਨ ਸਬੰਧੀ ਵਿਕਾਸ ਕਾਰਜਾਂ ਉਤੇ ਵਿਚਾਰ ਚਰਚਾ ਕੀਤੀ ਉਥੇ ਹੀ ਹਲਕਾ ਦੱਖਣੀ ਦੇ ਭਗਤਾਂਵਾਲਾ ਸਥਿਤ ਕੂੜੇ ਦੇ ਡੰਪ ਉੱਤੇ ਵੀ ਸੁਝਾਅ ਸਾਂਝੇ ਕੀਤੇ ਅਤੇ ਹੁਣ ਤੱਕ ਦੀ ਜਾਣਕਾਰੀ ਵੀ ਅਧਿਕਾਰੀਆਂ ਤੋਂ ਲਈ।

 MLA Dr. Inderbir Singh Nijjar convened a meeting of Municipal Corporation officialsMLA Dr. Inderbir Singh Nijjar convened a meeting of Municipal Corporation officials

ਲਗਭਗ ਇਕ ਘੰਟੇ ਦੀ ਮੀਟਿੰਗ ਉਪਰੰਤ ਵਿਧਾਇਕ ਡਾ. ਨਿੱਜਰ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਦੀ ਬਿਹਤਰੀ ਲਈ ਕੰਮ ਕਰਨ ਵਾਸਤੇ ਇੱਕ ਇੱਕ ਦਿਨ ਕੀਮਤੀ ਹੈ ਜਿਸ ਕਰਕੇ ਉਨ੍ਹਾਂ ਨੇ ਛੁੱਟੀ ਵਾਲੇ ਦਿਨ ਵੀ ਨਗਰ ਨਿਗਮ ਦਫ਼ਤਰ ਵਿਖੇ ਇਹ ਵਿਸ਼ੇਸ਼ ਮੀਟਿੰਗ ਬੁਲਾਈ, ਜਿਸ ਵਿਚ ਅਧਿਕਾਰੀਆਂ ਨੇ ਵੀ ਬਹੁਤ ਵਧੀਆ ਸਹਿਯੋਗ ਦਿੱਤਾ। ਡਾ. ਨਿੱਜਰ ਨੇ ਦੱਸਿਆ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਲਗਪਗ ਇਕ ਸਾਲ ਵਿਚ ਅੰਮ੍ਰਿਤਸਰ ਸ਼ਹਿਰ ਬਹੁਤ ਸੁੰਦਰ ਦਿਖਾਈ ਦੇਵੇਗਾ। ਇੱਥੇ ਹੀ ਭਗਤਾਂਵਾਲਾ ਡੰਪ ਬਾਰੇ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ ਕਿ ਕੂੜੇ ਦੇ ਡੰਪ ਦੇ ਬਾਰੇ ਵੀ ਅੱਜ ਡੂੰਘੀ ਵਿਚਾਰ ਚਰਚਾ ਕੀਤੀ ਗਈ ਹੈ।

 MLA Dr. Inderbir Singh Nijjar convened a meeting of Municipal Corporation officialsMLA Dr. Inderbir Singh Nijjar convened a meeting of Municipal Corporation officials

ਇਸ ਮੁੱਦੇ ਦੇ ਹੱਲ ਲਈ ਵੀ ਸੰਜੀਦਗੀ ਨਾਲ ਕੰਮ ਚੱਲ ਰਿਹਾ ਹੈ। ਇਸ ਮੀਟਿੰਗ ਵਿਚ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਸਮੇਤ ਇੰਜੀਨੀਅਰ ਜਤਿੰਦਰ ਸਿੰਘ ਡਿਪਟੀ ਚੀਫ ਇੰਜਨੀਅਰ, ਇੰਜਨੀਅਰ ਮਨਿੰਦਰਪਾਲ ਅਡੀਸ਼ਨਲ ਐਸਈ, ਇੰਜੀਨੀਅਰ ਗਗਨਦੀਪ ਸਿੰਘ ਐਡੀਸ਼ਨਲ ਐਸਈ, ਇੰਜੀਨੀਅਰ ਇੰਦਰ ਮੋਹਣ ਅਡੀਸ਼ਨਲ ਐਸਈ, ਐਕਸੀਅਨ ਗੁਰਮੁਖ ਸਿੰਘ, ਸੁਖਵਿੰਦਰ ਸਿੰਘ ਮੱਲੀ ਐਕਸੀਅਨ ਕਾਰਪੋਰੇਸ਼ਨ ਆਦਿ ਹਾਜ਼ਰ ਸਨ। ਇਸ ਤੋਂ ਇਲਾਵਾ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਦੇ ਨਾਲ ਪੀਏ ਮਨਿੰਦਰਪਾਲ ਸਿੰਘ, ਡਾ. ਬਿਕਰਮਜੀਤ ਸਿੰਘ ਬਾਠ ਆਦਿ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement