
ਸਵੇਰੇ 11:00 ਵਜੇ ਰਾਜ ਭਵਨ 'ਚ ਮੰਤਰੀ ਚੁੱਕਣਗੇ ਸਹੁੰ
ਚੰਡੀਗੜ੍ਹ : ਪੰਜਾਬ 'ਚ ਨਵੀਂ ਬਣੀ ਮਾਨ ਸਰਕਾਰ ਦੇ ਮੰਤਰੀਆਂ ਵਲੋਂ ਸ਼ਨੀਵਾਰ ਨੂੰ ਸਹੁੰ ਚੁੱਕੀ ਜਾਵੇਗੀ। ਮੰਤਰੀਆਂ ਦਾ ਇਹ ਸਹੁੰ ਚੁੱਕ ਸਮਾਰੋਹ 19 ਮਾਰਚ ਦਿਨ ਸ਼ਨੀਵਾਰ ਨੂੰ ਸਵੇਰੇ 11 ਵਜੇ ਰਾਜ ਭਵਨ ਵਿਖੇ ਹੋਵੇਗਾ।
PHOTO
ਇਸ ਸੂਚੀ 'ਚ ਕੌਣ-ਕੌਣ ਸ਼ਾਮਲ ਹੋਵੇਗਾ, ਫਿਲਹਾਲ ਇਸ ਬਾਰੇ ਅਜੇ ਪਤਾ ਨਹੀਂ ਲੱਗ ਸਕਿਆ। ਇਹ ਵੀ ਪਤਾ ਨਹੀਂ ਲੱਗ ਸਕਿਆ ਹੈ ਕਿ ਇਸ ਸਮਾਰੋਹ ਦੌਰਾਨ ਕਿੰਨੇ ਮੰਤਰੀ ਸਹੁੰ ਚੁੱਕਣਗੇ।
PHOTO
ਮੰਤਰੀਆਂ ਦੇ ਸਹੁੰ ਚੁੱਕਣ ਤੋਂ ਬਾਅਦ ਪੰਜਾਬ ਕੈਬਨਿਟ ਦੀ ਪਹਿਲੀ ਬੈਠਕ ਹੋਵੇਗੀ। ਇਹ ਬੈਠਕ ਸ਼ਨੀਵਾਰ ਦੁਪਹਿਰ 12.30 ਵਜੇ ਹੋਵੇਗੀ। ਇਸ ਬੈਠਕ ਦੌਰਾਨ ਮਾਨ ਸਰਕਾਰ ਵੱਲੋਂ ਕਈ ਵੱਡੇ ਫ਼ੈਸਲੇ ਲਏ ਜਾ ਸਕਦੇ ਹਨ।
ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਵਿੱਚ ਹਰ ਘਰ ਨੂੰ 300 ਯੂਨਿਟ ਮੁਫ਼ਤ ਬਿਜਲੀ ਦਾ ਵਾਅਦਾ ਕੀਤਾ ਸੀ। ਇਸ ਤੋਂ ਇਲਾਵਾ ਸਰਕਾਰੀ ਨੌਕਰੀਆਂ ਦੇਣ ਤੇ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ 1000 ਰੁਪਏ ਦੇਣ ਦਾ ਐਲਾਨ ਕੀਤਾ ਸੀ। ਸਕੂਲ ਤੇ ਹਸਪਤਾਲਾਂ ਦੀ ਸਥਿਤੀ ਨੂੰ ਵੀ ਚਮਤਕਾਰਕ ਢੰਗ ਨਾਲ ਸੁਧਾਰਨ ਦਾ ਦਾਅਵਾ ਕੀਤਾ ਸੀ। ਹੁਣ ਪਹਿਲੀ ਮੀਟਿੰਗ ਵਿੱਚ ਇਨ੍ਹਾਂ ਸਾਰਿਆਂ ਫੈਸਲਿਆਂ ‘ਤੇ ਨਜ਼ਰ ਰਹੇਗੀ।
ਪੰਜਾਬ ਸਰਕਾਰ ਵਿੱਚ ਮੁੱਖ ਮੰਤਰੀ ਤੋਂ ਇਲਾਵਾ 17 ਮੰਤਰੀ ਬਣ ਸਕਦੇ ਹਨ, ਹਾਲਾਂਕਿ ਸ਼ੁਰੂਆਤ ਵਿੱਚ 10 ਮੰਤਰੀ ਸਹੁੰ ਚੁੱਕਣਗੇ। ਉਸ ਪਿੱਛੋਂ ਕੁਝ ਸਮੇਂ ਬਾਅਦ ਮਾਨ ਸਰਕਾਰ ਦਾ ਕੈਬਨਿਟ ਵਿਸਥਾਰ ਹੋਵੇਗਾ।