
ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਸੀ ਮ੍ਰਿਤਕ ਰਵਿੰਦਰ ਸਿੰਘ ਰੋਮੀ
ਲੁਧਿਆਣਾ : ਹੋਲੀ ਵਾਲੇ ਦਿਨ ਵਾਪਰੇ ਸੜਕ ਹਾਦਸੇ ਵਿਚ ਲੁਧਿਆਣਾ ਦੇ ਇਕ 30 ਸਾਲਾ ਨੌਜਵਾਨ ਕਾਰੋਬਾਰੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਵਿੰਦਰ ਸਿੰਘ ਰੋਮੀ ਦੇ ਰੂਪ ਵਿਚ ਹੋਈ ਹੈ। ਜਾਣਕਾਰੀ ਅਨੁਸਾਰ ਫਿਲੌਰ-ਗੋਰਾਇਆ ਨੈਸ਼ਨਲ ਹਾਈਵੇਅ ’ਤੇ ਇਹ ਹਾਦਸਾ ਵਾਪਰਿਆ।
photo
ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਬੁਰੀ ਤਰ੍ਹਾਂ ਨਾਲ ਪਰਖੱਚੇ ਉੱਡ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਰਵਿੰਦਰ ਸਿੰਘ ਰੋਮੀ ਦੇ ਪਿਤਾ ਪਰਵਿੰਦਰ ਸਿੰਘ ਨੇ ਦੱਸਿਆ ਕਿ ਉਹ ਆਪਣੀ ਭੂਆ ਨੂੰ ਮਿਲ ਕੇ ਜਲੰਧਰ ਤੋਂ ਵਾਪਸ ਲੁਧਿਆਣਾ ਨੂੰ ਆ ਰਿਹਾ ਸੀ ਕਿ ਫਿਲੌਰ ਦੇ ਬੱਛੋਵਾਲ ਨੇੜੇ ਖੜ੍ਹੇ ਟਰਾਲੇ ਵਿੱਚ ਉਸ ਦੀ ਆਈ-20 ਕਾਰ ਹਾਦਸਾਗ੍ਰਸਤ ਹੋ ਗਈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਕ ਮੈਂਬਰ ਮੌਕੇ ’ਤੇ ਪਹੁੰਚੇ।
photo
ਰਵਿੰਦਰ ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਸੀ। ਜਾਣਕਾਰੀ ਅਨੁਸਾਰ ਹਾਦਸਾ ਇੰਨਾ ਭਿਆਨਕ ਸੀ ਕਿ ਗੱਡੀ ਦੇ ਬੁਰੀ ਤਰ੍ਹਾਂ ਨਾਲ ਪਰਖੱਚੇ ਉੱਡ ਗਏ ਅਤੇ ਰਵਿੰਦਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਵਿੰਦਰ ਦਾ ਦੋ ਸਾਲ ਪਹਿਲਾਂ ਹੀ ਵਿਆਹ ਹੋਇਆ ਸੀ ਜਦਕਿ ਉਸ ਦੀ ਇਕ ਛੋਟੀ ਭੈਣ ਵਿਦੇਸ਼ ਵਿੱਚ ਰਹਿੰਦੀ ਹੈ। ਉਧਰ ਟਰਾਲਾ ਚਾਲਕ ਐਕਸੀਡੈਂਟ ਤੋਂ ਬਾਅਦ ਮੌਕੇ ਤੋਂ ਟਰਾਲਾ ਲੈ ਕੇ ਫ਼ਰਾਰ ਹੋ ਗਿਆ। ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।