
ਅੰਮ੍ਰਿਤਪਾਲ ਦੇ ਕਾਫ਼ਲੇ ਦਾ ਪਿੱਛਾ ਕਰਦੇ ਸਮੇਂ ਪੁਲਿਸ ਨੇ 2 ਵਾਹਨ ਵੀ ਬਰਾਮਦ ਕੀਤੇ
ਜਲੰਧਰ (ਸ਼ਾਹਕੋਟ) : ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਬਾਰੇ ਵੱਡੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ 6 ਸਾਥੀ ਹਥਿਆਰਾਂ ਸਮੇਤ ਹਿਰਾਸਤ ਵਿਚ ਲਏ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਪੁਲਿਸ ਨੇ ਉਕਤ ਵਿਅਕਤੀਆਂ ਕੋਲੋਂ ਹਥਿਆਰ ਵੀ ਬਰਾਮਦ ਕੀਤੇ ਹਨ।
ਦਰਅਸਲ ਪੁਲਿਸ ਅੰਮ੍ਰਿਤਪਾਲ ਸਿੰਘ ਦੇ ਕਾਫ਼ਲੇ ਦਾ ਪਿੱਛਾ ਕਰ ਰਹੀ ਸੀ। ਇਸ ਦੌਰਾਨ ਪੁਲਿਸ ਨੇ 2 ਵਾਹਨ ਬਰਾਮਦ ਕੀਤੇ ਹਨ। ਅੰਮ੍ਰਿਤਪਾਲ ਸਿੰਘ ਖ਼ਿਲਾਫ਼ 3 ਕੇਸ ਦਰਜ ਹਨ। ਜਿਨ੍ਹਾਂ ਵਿੱਚੋਂ 2 ਨਫਰਤ ਭਰੇ ਭਾਸ਼ਣ ਨਾਲ ਸਬੰਧਤ ਹਨ। ਸੂਤਰਾਂ ਅਨੁਸਾਰ ਪੁਲਿਸ ਨੇ ਇਹ ਕਾਰਵਾਈ ਥਾਣਾ ਮਹਿਤਪੁਰ ਦੇ ਧਰਮਕੋਟ ਨੇੜੇ ਕੀਤੀ।