ਮਾਲੇਰਕੋਟਲਾ ਲਈ 23 ਨੰਬਰ ਪ੍ਰਾਇਮਰੀ ਕੁਲੈਕਟਿਵ ਵਾਹਨਾਂ ਦੀ ਖਰੀਦ ਲਈ ਲਗਭਗ 1.71 ਕਰੋੜ ਰੁਪਏ ਖਰਚ ਕੀਤੇ ਜਾਣਗੇ: ਡਾ. ਇੰਦਰਬੀਰ ਨਿੱਜਰ
Published : Mar 18, 2023, 5:08 pm IST
Updated : Mar 18, 2023, 5:09 pm IST
SHARE ARTICLE
photo
photo

ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਨੂੰ ਕੂੜਾ ਮੁਕਤ ਕਰਨਾ ਹੈ

 

ਚੰਡੀਗੜ੍ਹ : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਮਾਲੇਰਕੋਟਲਾ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਰੱਖਣ ਲਈ ਪੰਜਾਬ ਸਰਕਾਰ ਨੇ ਕਰੀਬ 1.71 ਕਰੋੜ ਰੁਪਏ ਦੀ ਲਾਗਤ ਨਾਲ 23 ਨੰਬਰ (ਕੂੜਾ ਹੌਪਰ ਟਿਪਰ) ਪ੍ਰਾਇਮਰੀ ਕੁਲੈਕਟਿਵ ਵਾਹਨ ਖਰੀਦਣ ਦਾ ਫੈਸਲਾ ਕੀਤਾ ਹੈ।

ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ।  ਇਸੇ ਲੜੀ ਤਹਿਤ ਸੂਬੇ ਨੂੰ ਕੂੜਾ ਮੁਕਤ ਬਣਾਉਣ ਲਈ ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਨੇ ਇਸ ਸਬੰਧੀ ਲੋੜੀਂਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।  ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹੈ ਤਾਂ ਜੋ ਲੋਕਾਂ ਨੂੰ ਪ੍ਰਦੂਸ਼ਣ ਨਾਲ ਫੈਲਣ ਵਾਲੀਆਂ ਗੰਭੀਰ ਬਿਮਾਰੀਆਂ ਤੋਂ ਬਚਾਇਆ ਜਾ ਸਕੇ।

ਕੈਬਨਿਟ ਮੰਤਰੀ ਡਾ: ਨਿੱਜਰ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਜੇਕਰ ਕੋਈ ਵੀ ਅਧਿਕਾਰੀ ਭ੍ਰਿਸ਼ਟਾਚਾਰ ਕਰਦਾ ਫੜਿਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਭਾਗ ਦੇ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਇਆ ਜਾਵੇ।

SHARE ARTICLE

ਏਜੰਸੀ

Advertisement

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM
Advertisement