ਮਾਲੇਰਕੋਟਲਾ ਲਈ 23 ਨੰਬਰ ਪ੍ਰਾਇਮਰੀ ਕੁਲੈਕਟਿਵ ਵਾਹਨਾਂ ਦੀ ਖਰੀਦ ਲਈ ਖਰਚੇ ਜਾਣਗੇ ਕਰੀਬ 1.71 ਕਰੋੜ ਰੁਪਏ : ਡਾ. ਇੰਦਰਬੀਰ ਸਿੰਘ ਨਿੱਜਰ

By : KOMALJEET

Published : Mar 18, 2023, 5:37 pm IST
Updated : Mar 18, 2023, 5:37 pm IST
SHARE ARTICLE
Dr. Inderbir Singh Nijjar
Dr. Inderbir Singh Nijjar

ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਨੂੰ ਕੂੜਾ ਮੁਕਤ ਕਰਨਾ ਹੈ

ਚੰਡੀਗੜ੍ਹ : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਮਾਲੇਰਕੋਟਲਾ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਰੱਖਣ ਲਈ ਪੰਜਾਬ ਸਰਕਾਰ ਨੇ ਕਰੀਬ 1.71 ਕਰੋੜ ਰੁਪਏ ਦੀ ਲਾਗਤ ਨਾਲ 23 ਨੰਬਰ (ਕੂੜਾ ਹੌਪਰ ਟਿਪਰ) ਪ੍ਰਾਇਮਰੀ ਕੁਲੈਕਟਿਵ ਵਾਹਨ ਖਰੀਦਣ ਦਾ ਫੈਸਲਾ ਕੀਤਾ ਹੈ।

ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ।  ਇਸੇ ਲੜੀ ਤਹਿਤ ਸੂਬੇ ਨੂੰ ਕੂੜਾ ਮੁਕਤ ਬਣਾਉਣ ਲਈ ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।

ਇਹ ਵੀ ਪੜ੍ਹੋ:   ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿੱਤੀ ਵਰ੍ਹੇ 2023 ਲਈ ਮੋਟੇ ਅਨਾਜ 'ਤੇ ਜਾਰੀ ਕੀਤਾ ਡਾਕ ਟਿਕਟ ਅਤੇ ਸਿੱਕਾ

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਨੇ ਇਸ ਸਬੰਧੀ ਲੋੜੀਂਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।  ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹੈ ਤਾਂ ਜੋ ਲੋਕਾਂ ਨੂੰ ਪ੍ਰਦੂਸ਼ਣ ਨਾਲ ਫੈਲਣ ਵਾਲੀਆਂ ਗੰਭੀਰ ਬਿਮਾਰੀਆਂ ਤੋਂ ਬਚਾਇਆ ਜਾ ਸਕੇ।

ਕੈਬਨਿਟ ਮੰਤਰੀ ਡਾ. ਨਿੱਜਰ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਜੇਕਰ ਕੋਈ ਵੀ ਅਧਿਕਾਰੀ ਭ੍ਰਿਸ਼ਟਾਚਾਰ ਕਰਦਾ ਫੜਿਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਭਾਗ ਦੇ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਇਆ ਜਾਵੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM

CM ਦੇ ਲੰਮਾ ਸਮਾਂ OSD ਰਹੇ ਓਂਕਾਰ ਸਿੰਘ ਦਾ ਬਿਆਨ,'AAP ਦੇ ਲੀਡਰਾਂ ਦੀ ਲਿਸਟ ਬਹੁਤ ਲੰਮੀ ਹੈ ਜਲਦ ਹੋਰ ਵੀ ਕਈ ਲੀਡਰ ਬੀਜੇਪੀ 'ਚ ਹੋਣਗੇ ਸ਼ਾਮਲ

16 Jan 2026 3:13 PM

'CM ਮਾਨ ਆਪਣੇ ਨਾਲ ਸਬੂਤ ਲੈ ਕੇ ਆਏ...' ਦੋਵੇਂ ਕਾਲੇ ਬੈਗਾਂ ਬਾਰੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਦੱਸੀ ਗੱਲ

15 Jan 2026 3:11 PM
Advertisement