
ਲੋਕਾਂ ਦੀ ਲੋੜ ਨੂੰ ਧਿਆਨ ਵਿਚ ਰੱਖਦੇ ਹੋਏ ਲਿਆ ਗਿਆ ਫ਼ੈਸਲਾ
ਚੰਡੀਗੜ੍ਹ (ਕੋਮਲਜੀਤ ਕੌਰ) : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਉਂਦੇ ਵਿੱਤੀ ਸਾਲ ਦੌਰਾਨ ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ 'ਵਿਸ਼ੇਸ਼ ਬੀਅਰ ਸ਼ੌਪਸ' (Exclusive Beer Shops) ਖੋਲ੍ਹੀਆਂ ਜਾਣਗੀਆਂ। ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਵੀਂ ਆਬਕਾਰੀ ਨੀਤੀ ਅਨੁਸਾਰ ਸੂਬੇ ਦੇ ਮਿਉਂਸਪਲ ਖੇਤਰਾਂ ਵਿੱਚ ਵਿਸ਼ੇਸ਼ ਬੀਅਰ ਦੀਆਂ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਦੇਣ ਦਾ ਫ਼ੈਸਲਾ ਕੀਤਾ ਹੈ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਪਹਿਲਾਂ, ਬੀਅਰ ਵੱਖ-ਵੱਖ ਠੇਕਿਆਂ 'ਤੇ ਵੇਚੀ ਜਾ ਰਹੀ ਸੀ ਜਿੱਥੇ ਹੋਰ ਕਿਸਮ ਦੀ ਸ਼ਰਾਬ ਉਪਲਬਧ ਹੈ ਪਰ ਆਧੁਨਿਕ ਸਮਾਜ ਦੇ ਬਹੁਤ ਸਾਰੇ ਲੋਕ ਉਥੇ ਜਾਣਾ ਪਸੰਦ ਨਹੀਂ ਕਰਦੇ ਹਨ। ਇਸ ਲਈ, ਵਿਸ਼ੇਸ਼ ਬੀਅਰ ਦੀਆਂ ਦੁਕਾਨਾਂ ਖੋਲ੍ਹਣ ਦੀ ਆਗਿਆ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ।”
ਇਹ ਵੀ ਪੜ੍ਹੋ: ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ 6 ਸਾਥੀ ਹਥਿਆਰਾਂ ਸਮੇਤ ਗ੍ਰਿਫ਼ਤਾਰ
ਜ਼ਿਕਰਯੋਗ ਹੈ ਕਿ ਵਿੱਤ ਮੰਤਰੀ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਉਨ੍ਹਾਂ ਦੇ ਵਿਭਾਗਾਂ ਆਬਕਾਰੀ ਅਤੇ ਕਰ ਨੇ ਵੀ ਵਿੱਤੀ ਸਾਲ 2021-22 ਦੇ ਮੁਕਾਬਲੇ ਆਬਕਾਰੀ ਵਿੱਚ 45 ਪ੍ਰਤੀਸ਼ਤ ਅਤੇ ਜੀਐਸਟੀ ਵਿੱਚ 23 ਪ੍ਰਤੀਸ਼ਤ ਵਾਧਾ ਦਰਜ ਕਰਕੇ ਰਾਜ ਦੇ ਮਾਲੀਏ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ।