ਫਰੀਦਕੋਟ: ਮਹਿਲਾ ਸਰਪੰਚ ਦਾ ਪਤੀ 5000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
Published : Mar 18, 2023, 2:23 pm IST
Updated : Mar 18, 2023, 2:23 pm IST
SHARE ARTICLE
Husband of sarpanch caught red-handed taking bribe of 5000 rupees
Husband of sarpanch caught red-handed taking bribe of 5000 rupees

ਬਜ਼ੁਰਗ ਮਹਿਲਾ ਦੇ ਮਕਾਨ ਲਈ ਪਾਸ ਹੋਈ ਗ੍ਰਾਂਟ ਦਾ ਸਰਟੀਫਿਕੇਟ ਜਾਰੀ ਕਰਨ ਬਦਲੇ ਮੰਗੀ ਸੀ ਰਿਸ਼ਵਤ

 

ਫਰੀਦਕੋਟ: ਵਿਜੀਲੈਂਸ ਵਿਭਾਗ ਨੇ ਜ਼ਿਲ੍ਹੇ ਦੇ ਪਿੰਡ ਭਾਗ ਸਿੰਘ ਵਾਲਾ ਦੀ ਮਹਿਲਾ ਸਰਪੰਚ ਦੇ ਪਤੀ ਗੁਰਪ੍ਰੀਤ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਦੇ ਨਾਲ ਹੀ ਗੁਰਪ੍ਰੀਤ ਸਿੰਘ ਦਾ ਇਕ ਸਾਥੀ ਵੀ ਗ੍ਰਿਫ਼ਤਾਰ ਕੀਤਾ ਗਿਆ।

ਇਹ ਵੀ ਪੜ੍ਹੋ: ਰੇਲਵੇ ਤੋਂ ਸੇਵਾਮੁਕਤ ਇੰਸਪੈਕਟਰ ਨੇ ਟਰੇਨ ਹੇਠਾਂ ਆ ਕੇ ਦਿੱਤੀ ਜਾਨ, ਸੁਸਾਈਡ ਨੋਟ ਬਰਾਮਦ

ਮਿਲੀ ਜਾਣਕਾਰੀ ਅਨੁਸਾਰ ਦੋਹਾਂ ਨੇ ਪਿੰਡ ਭਾਗ ਸਿੰਘ ਵਾਲਾ ਦੀ ਇਕ ਬਜ਼ੁਰਗ ਔਰਤ ਨੂੰ ਮਕਾਨ ਬਣਾਉਣ ਲਈ ਪਾਸ ਹੋਈ 1,32,000 ਰੁਪਏ ਦੀ ਗ੍ਰਾਂਟ ਵਿਚੋਂ 2 ਕਿਸ਼ਤਾਂ ਦੀ ਵਰਤੋਂ ਦਾ ਸਰਟੀਫਿਕੇਟ ਜਾਰੀ ਕਰਨ ਬਦਲੇ 10 ਹਜ਼ਾਰ ਰੁਪਏ ਰਿਸ਼ਵਤ ਮੰਗੀ ਸੀ। ਇਸ ਦੌਰਾਨ ਅੱਜ ਵਿਜੀਲੈਂਸ ਨੇ ਮੁਲਜ਼ਮਾਂ ਨੂੰ 5 ਹਜ਼ਾਰ ਰੁਪਏ ਲੈਂਦਿਆਂ ਰੰਗੇ ਹੱਥੀ ਕਾਬੂ ਕਰ ਲਿਆ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Donald Trump Latest News :ਵੱਡੀ ਖ਼ਬਰ: ਰਾਸ਼ਟਰਪਤੀ ਬਣਦੇ ਹੀ ਟਰੰਪ ਦੇ ਵੱਡੇ ਐਕਸ਼ਨ

21 Jan 2025 12:07 PM

Akal Takhat Sahib ਦੇ ਹੁਕਮਾਂ ਨੂੰ ਨਹੀਂ ਮੰਨਦਾ Akali Dal Badal

21 Jan 2025 12:04 PM

ਕੀ 14 ਫਰਵਰੀ ਦੀ ਬੈਠਕ Kisana ਲਈ ਹੋਵੇਗੀ ਸਾਰਥਕ, Kisana ਨੂੰ ਮਿਲੇਗੀ MSP ਦੀ ਗਾਰੰਟੀ ?

19 Jan 2025 12:23 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

19 Jan 2025 12:16 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

18 Jan 2025 12:04 PM
Advertisement