ਪੰਜਾਬ ਸਰਕਾਰ ਪਿੰਡਾਂ ਦੀਆਂ ਜਲ ਸਪਲਾਈ ਸਕੀਮਾਂ 'ਤੇ 5172 ਕਲੋਰੀਨੇਟਰ ਲਾਏਗੀ: ਜਿੰਪਾ
Published : Mar 18, 2023, 4:30 pm IST
Updated : Mar 18, 2023, 4:30 pm IST
SHARE ARTICLE
photo
photo

ਪਿੰਡਾਂ ‘ਚ ਰਹਿਣ ਵਾਲੇ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਦੁਹਰਾਈ

 

ਚੰਡੀਗੜ੍ਹ : ਪਿੰਡਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਨੇ ਸੂਬੇ ਦੀਆਂ ਜਲ ਸਪਲਾਈ ਸਕੀਮਾਂ 'ਤੇ 5172 ਕਲੋਰੀਨੇਟਰ (ਪਾਣੀ ਨੂੰ ਕੀਟਾਣੂ-ਰਹਿਤ ਕਰਨ ਵਾਲਾ ਯੰਤਰ) ਲਗਾਉਣ ਦਾ ਫੈਸਲਾ ਲਿਆ ਹੈ। 10.72 ਕਰੋੜ ਦੀ ਲਾਗਤ ਵਾਲਾ ਇਹ ਪ੍ਰਾਜੈਕਟ ਪਾਣੀ ਦੀ ਸਪਲਾਈ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਗਾਣੂ ਮੁਕਤ ਕਰਕੇ ਇਸਨੂੰ ਪੀਣ ਲਈ ਸੁਰੱਖਿਅਤ ਬਣਾਏਗਾ।

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਦੇ ਵਸਨੀਕਾਂ ਨੂੰ ਸੁਰੱਖਿਅਤ ਅਤੇ ਸਾਫ਼ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਇਸ ਅਹਿਮ ਪ੍ਰਾਜੈਕਟ ਲਈ ਬੋਲੀਆਂ ਮੰਗੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਸੂਬੇ ਦੇ ਪੇਂਡੂ ਵਸਨੀਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਦੀ ਜ਼ਿੰਮੇਵਾਰੀ ਹੈ। ਪੰਜਾਬ ਦੇ ਲੋਕਾਂ ਦੀ ਤੰਦਰੁਸਤ ਸਿਹਤ ਅਤੇ ਭਲਾਈ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਸਰਕਾਰ ਵੱਲੋਂ ਇਸ ਦਿਸ਼ਾ ਵਿੱਚ ਕੀਤੇ ਜਾ ਰਹੇ ਅਣਥੱਕ ਯਤਨਾਂ ‘ਚੋਂ ਸਾਫ਼ ਝਲਕਦੀ ਹੈ।

ਜਿੰਪਾ ਨੇ ਦੱਸਿਆ ਕਿ ਇਨ੍ਹਾਂ ਕਲੋਰੀਨੇਟਰਾਂ ਦੇ ਕਈ ਵਰ੍ਹਿਆਂ ਤੱਕ ਸੁਚਾਰੂ ਸੰਚਾਲਨ ਨੂੰ  ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਇਨ੍ਹਾਂ ਦੇ ਰੱਖ-ਰਖਾਅ ਦਾ ਖਾਸ ਧਿਆਨ ਰੱਖਿਆ ਗਿਆ ਹੈ। ਇਸ ਲਈ ਇਹ ਕਲੋਰੀਨੇਟਰ ਲਾਉਣ ਵਾਲੀ ਕੰਪਨੀ ਤਿੰਨ ਸਾਲਾਂ ਲਈ ਇਨ੍ਹਾਂ ਦੇ ਰੱਖ-ਰਖਾਅ ਦਾ ਕੰਮ ਵੀ ਦੇਖੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਦੇ ਰੱਖ-ਰਖਾਅ ਸਬੰਧੀ ਸੂਬਾ ਸਰਕਾਰ ਦਾ ਇਹ ਫੈਸਲਾ ਇਸ ਪ੍ਰਾਜੈਕਟ ਦੇ ਲੰਬੇ ਸਮੇਂ ਤੱਕ ਸੁਚਾਰੂ ਸੰਚਾਲਨ ਨੂੰ ਯਕੀਨੀ ਬਣਾਏਗਾ।

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਨੇ ਕਿਹਾ ਕਿ ਪੀਣ ਵਾਲੇ ਪਾਣੀ ਦੀ ਕੁਆਲਿਟੀ ਵਿਚ ਸੁਧਾਰ ਲਈ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਹੰਭਲੇ ਮਾਰੇ ਜਾ ਰਹੇ ਹਨ। ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਅਤੇ ਬੁਨਿਆਦੀ ਸਹੂਲਤਾਂ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਕਈ ਪ੍ਰੋਜੈਕਟ ਉਲੀਕੇ ਗਏ ਹਨ। ਉਨ੍ਹਾਂ ਕਿਹਾ ਕਿ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

SHARE ARTICLE

ਏਜੰਸੀ

Advertisement

ਫਿਕਸ ਮੈਚ ਖੇਡ ਰਹੇ ਕਾਂਗਰਸੀ, ਅਕਾਲੀਆਂ ਨੂੰ ਬਠਿੰਡਾ ਤੋਂ ਜਿਤਾਉਣ ਲਈ ਰਾਜਾ ਵੜਿੰਗ ਨੂੰ ਲੁਧਿਆਣਾ ਭੇਜਿਆ'

30 Apr 2024 10:36 AM

ਬਲਕੌਰ ਸਿੰਘ ਨੇ ਕਾਂਗਰਸੀ ਲੀਡਰਾਂ ਸਾਹਮਣੇ ਸੁਣਾਈਆਂ ਖਰੀਆਂ ਖਰੀਆਂ, ਬੰਦ ਕਮਰੇ 'ਚ ਕੀ ਹੋਈ ਗੱਲ

30 Apr 2024 10:20 AM

ਖੁੱਲ੍ਹ ਕੇ ਸਾਹਮਣੇ ਆਈ ਲੁਧਿਆਣੇ ਦੀ ਲੜਾਈ ? Live ਸੁਣੋ ਕੀ ਕਹਿ ਰਹੇ ਨੇ ਰਵਨੀਤ ਬਿੱਟੂ ਤੇ ਰਾਜਾ ਵੜਿੰਗ

30 Apr 2024 9:47 AM

Gurjeet Singh Aujla ਨੇ ਕਿਹੜੇ BJP Leader ਨਾਲ ਕੀਤੀ ਸੀ ਮੁਲਾਕਾਤ? ਕਾਂਗਰਸ ਦੇ ਲੀਡਰ ਭਾਜਪਾ ਵੱਲ ਨੂੰ ਕਿਉਂ ਭੱਜੇ?

30 Apr 2024 9:24 AM

"ਬਰੈਂਪਟਨ ਛੱਡ ਓਨਟਾਰਿਓ ਦਾ ਲਵਾਓ ਵੀਜ਼ਾ, ਮਿਲੇਗੀ ਅਸਾਨੀ ਨਾਲ PR", CIC ਜਲੰਧਰ ਵਾਲਿਆਂ ਤੋਂ ਸੁਣੋ

30 Apr 2024 8:55 AM
Advertisement