Punjab News: 24 ਘੰਟਿਆਂ 'ਚ 19000 ਫਲੈਕਸ ਬੋਰਡ ਹਟਾਏ, ਚੋਣ ਕਮਿਸ਼ਨ ਨੇ ਵਿਕਾਸ ਪ੍ਰਾਜੈਕਟਾਂ 'ਤੇ ਵੀ ਰੱਖੀ ਨਜ਼ਰ

By : GAGANDEEP

Published : Mar 18, 2024, 8:29 am IST
Updated : Mar 18, 2024, 8:30 am IST
SHARE ARTICLE
19000 flex boards removed in 24 hours news in punjabi
19000 flex boards removed in 24 hours news in punjabi

Punjab News: 100 ਮਿੰਟਾਂ ਵਿੱਚ ਵਿਜੀਲ ਐਪ 'ਤੇ ਕਾਰਵਾਈ

19000 flex boards removed in 24 hours news in punjabi : ਲੋਕ ਸਭਾ ਚੋਣਾਂ ਵਿਚ ਚੋਣ ਜ਼ਾਬਤਾ ਲਾਗੂ ਹੋਣ ਨਾਲ ਪੰਜਾਬ ਚੋਣ ਕਮਿਸ਼ਨ ਐਕਸ਼ਨ ਮੋਡ ਵਿਚ ਹੈ। 24 ਘੰਟਿਆਂ ਵਿਚ ਪੰਜਾਬ ਵਿੱਚ ਜਨਤਕ ਥਾਵਾਂ 'ਤੇ ਲਗਾਏ ਗਏ 19 ਹਜ਼ਾਰ ਫਲੈਕਸ, ਬੈਨਰ ਅਤੇ ਪੋਸਟਰ ਹਟਾ ਦਿੱਤੇ ਗਏ ਹਨ। ਇਨ੍ਹਾਂ ਵਿਚ ਮੁੱਖ ਮੰਤਰੀ, ਪ੍ਰਧਾਨ ਮੰਤਰੀ, ਮੰਤਰੀਆਂ ਅਤੇ ਹੋਰ ਸਿਆਸੀ ਆਗੂਆਂ ਆਦਿ ਦੇ ਪੋਸਟਰ ਵੀ ਸ਼ਾਮਲ ਹਨ।

ਇਹ ਵੀ ਪੜ੍ਹੋ: Ludhiana News: ਦਾਦੀ ਦੀਆਂ ਅਸਥੀਆਂ ਤਾਰਨ ਗਏ ਪੋਤੇ ਦੀ ਨਹਿਰ 'ਚ ਡੁੱਬਣ ਕਾਰਨ ਹੋਈ ਮੌਤ

ਸੂਬੇ ਵਿੱਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਸਮੇਤ ਹਰ ਗਤੀਵਿਧੀ 'ਤੇ ਚੋਣ ਕਮਿਸ਼ਨ ਵਲੋਂ ਨਜ਼ਰ ਰੱਖੀ ਜਾ ਰਹੀ ਹੈ। ਸਾਰੇ ਜ਼ਿਲ੍ਹਿਆਂ ਦੇ ਚੋਣ ਅਧਿਕਾਰੀ ਕਮਿਸ਼ਨ ਦੇ ਸਿੱਧੇ ਸੰਪਰਕ ਵਿਚ ਹਨ। ਜਾਣਕਾਰੀ ਅਨੁਸਾਰ ਟੀਮਾਂ ਵਲੋਂ ਸੂਬੇ ਵਿਚ ਜਨਤਕ ਥਾਵਾਂ ’ਤੇ ਕੁੱਲ 21878 ਫਲੈਕਸ, ਪੋਸਟਰ, ਬੈਨਰ ਆਦਿ ਦੀ ਨਿਸ਼ਾਨਦੇਹੀ ਕੀਤੀ ਗਈ ਸੀ। ਇਸ ਵਿਚੋਂ 18645 ਨੂੰ ਉਤਾਰਿਆ ਜਾ ਚੁੱਕਾ ਹੈ।

ਇਹ ਵੀ ਪੜ੍ਹੋ: Sanaur Farmer Suicide News: ਕਰਜ਼ੇ ਤੋਂ ਦੁਖੀ ਹੋ ਕੇ ਕਿਸਾਨ ਨੇ ਕੀਤੀ ਖ਼ੁਦਕੁਸ਼ੀ, ਛੇ ਦਿਨਾਂ ਬਾਅਦ ਭਾਖੜਾ 'ਚੋਂ ਮਿਲੀ ਲਾਸ਼

ਸ਼ਹਿਰਾਂ ਵਿਚ ਨਗਰ ਨਿਗਮ ਅਤੇ ਤਹਿਬਾਜ਼ਾਰੀ ਦੀਆਂ ਟੀਮਾਂ ਇਸ ਕੰਮ ਨੂੰ ਅੰਜਾਮ ਦੇ ਰਹੀਆਂ ਹਨ। ਜਦੋਂ ਕਿ ਨਿੱਜੀ ਜਾਇਦਾਦ 'ਤੇ ਲੱਗੇ 4025 ਪੋਸਟਰ, ਬੈਨਰ ਆਦਿ ਦੀ ਪਛਾਣ ਕੀਤੀ ਗਈ। ਇਨ੍ਹਾਂ ਵਿਚੋਂ 3541 ਨੂੰ ਉਤਾਰਿਆ ਜਾ ਚੁੱਕਾ ਹੈ। ਇਹ ਪ੍ਰਕਿਰਿਆ ਸਾਰੇ ਜ਼ਿਲ੍ਹਿਆਂ ਵਿਚ ਚੱਲ ਰਹੀ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਵੋਟਰ ਜਾਗਰੂਕਤਾ ਮੁਹਿੰਮ 'ਤੇ ਵੀ ਧਿਆਨ ਦਿੱਤਾ ਜਾਵੇਗਾ।

ਚੋਣ ਕਮਿਸ਼ਨ ਇਸ ਗੱਲ 'ਤੇ ਨਜ਼ਰ ਰੱਖ ਰਿਹਾ ਹੈ ਕਿ ਸਿਆਸੀ ਪਾਰਟੀਆਂ ਬਿਨਾਂ ਮਨਜ਼ੂਰੀ ਦੇ ਕਿਸੇ ਵੀ ਮਾਧਿਅਮ ਰਾਹੀਂ ਪ੍ਰਚਾਰ ਨਾ ਕਰ ਸਕਣ। ਅਜਿਹੇ 'ਚ ਸਰਕਾਰੀ ਬੱਸਾਂ 'ਤੇ ਲੱਗੇ ਸਰਕਾਰੀ ਸਕੀਮਾਂ ਦੇ ਇਸ਼ਤਿਹਾਰ ਹਟਾਏ ਜਾ ਰਹੇ ਹਨ। ਸਰਕਾਰੀ ਵੈੱਬਸਾਈਟਾਂ ਤੋਂ ਵੀ ਨੇਤਾਵਾਂ ਦੀਆਂ ਫੋਟੋਆਂ ਹਟਾਈਆਂ ਜਾ ਰਹੀਆਂ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਹੁਣ ਸਿਰਫ ਅਫਸਰਾਂ ਦੀਆਂ ਫੋਟੋਆਂ ਹੀ ਰਹਿਣਗੀਆਂ। ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅਧਿਕਾਰੀਆਂ ਨੂੰ ਸੀ ਵਿਜਿਲ ਐਪ 'ਤੇ ਪ੍ਰਾਪਤ ਸ਼ਿਕਾਇਤਾਂ ਨੂੰ 100 ਮਿੰਟਾਂ ਭਾਵ 1 ਘੰਟਾ 40 ਮਿੰਟ ਦੇ ਅੰਦਰ ਹੱਲ ਕਰਨ ਲਈ ਕਿਹਾ ਹੈ। ਚੋਣ ਕਮਿਸ਼ਨ ਨੇ ਸਾਰੇ ਜ਼ਿਲ੍ਹਿਆਂ ਦੇ ਚੋਣ ਅਧਿਕਾਰੀਆਂ ਨੂੰ ਖੇਤਰਾਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਸੂਚੀ ਬਣਾਉਣ ਲਈ ਕਿਹਾ ਹੈ।

ਇਨ੍ਹਾਂ ਵਿਚੋਂ ਪ੍ਰਮੁੱਖ ਲੋਕ ਨਿਰਮਾਣ ਵਿਭਾਗ, ਸਥਾਨਕ ਸਰਕਾਰਾਂ ਵਿਭਾਗ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਅਤੇ ਸਿੰਚਾਈ ਵਿਭਾਗ ਹਨ। ਮੁੱਖ ਚੋਣ ਅਫ਼ਸਰ ਨੇ ਸਪੱਸ਼ਟ ਕੀਤਾ ਹੈ ਕਿ ਕੋਈ ਵੀ ਵਿਕਾਸ ਕਾਰਜ ਬਿਨਾਂ ਪ੍ਰਵਾਨਗੀ ਤੋਂ ਸ਼ੁਰੂ ਨਾ ਹੋਵੇ, ਇਸ 'ਤੇ ਨਜ਼ਰ ਰੱਖੀ ਜਾਵੇ। ਇਸ ਦੇ ਨਾਲ ਹੀ ਸੁਵਿਧਾ ਪੋਰਟਲ ਨੂੰ ਨਿਯਮਿਤ ਤੌਰ 'ਤੇ ਚੱਲਣਾ ਚਾਹੀਦਾ ਹੈ। ਤਾਂ ਜੋ ਸਿਆਸੀ ਪਾਰਟੀਆਂ ਨੂੰ ਕੋਈ ਦਿੱਕਤ ਨਾ ਆਵੇ।

(For more news apart from '19000 flex boards removed in 24 hours news in punjabi ' stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement