ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵਲੋਂ ਸਰਹੱਦ ਪਾਰ ਤੋਂ ਨਸ਼ਾ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫ਼ਾਸ਼

By : JUJHAR

Published : Mar 18, 2025, 12:58 pm IST
Updated : Mar 18, 2025, 5:31 pm IST
SHARE ARTICLE
Amritsar Commissionerate Police busts drug smuggling gang from across border
Amritsar Commissionerate Police busts drug smuggling gang from across border

ਧਰਮਿੰਦਰ ਸਿੰਘ ਉਰਫ਼ ਸੋਨੂੰ ਗ੍ਰਿਫ਼ਤਾਰ, 8.084 ਕਿਲੋ ਹੈਰੋਇਨ, ਪਿਸਤੌਲ ਬਰਾਮਦ, FIR ਦਰਜ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਤਹਿਤ ਅੰਤਰਰਾਸ਼ਟਰੀ ਨਸ਼ਾ ਤਸਕਰੀ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ ਕਮਿਸ਼ਨਰੇਟ ਪੁਲਿਸ ਅੰਮਿ੍ਤਸਰ ਨੇ ਇੱਕ ਵਿਅਕਤੀ ਨੂੰ, 8.08 ਕਿਲੋ ਹੈਰੋਇਨ ਅਤੇ ਇੱਕ .30 ਬੋਰ ਪਿਸਤੌਲ ਸਮੇਤ ਪੰਜ ਕਾਰਤੂਸਾਂ ਨਾਲ ਗਿ੍ਰਫਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟਲ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਮੰਗਲਵਾਰ ਨੂੰ ਡੀਜੀਪੀ ਗੌਰਵ ਯਾਦਵ ਨੇ ਦਿੱਤੀ।

ਗਿ੍ਰਫਤਾਰ ਕੀਤੇ ਗਏ ਨਸ਼ਾ ਤਸਕਰ ਦੀ ਪਛਾਣ ਅੰਮਿ੍ਤਸਰ ਦੇ ਪਿੰਡ ਹਰਸ਼ਾ ਛੀਨਾ ਦੇ ਰਹਿਣ ਵਾਲੇ ਧਰਮਿੰਦਰ ਸਿੰਘ ਉਰਫ ਸੋਨੂੰ ਵਜੋਂ ਹੋਈ ਹੈ।  ਦੋਸ਼ੀ ਦੇ ਕਬਜ਼ੇ ਚੋਂ ਹੈਰੋਇਨ ਅਤੇ ਇੱਕ ਹਥਿਆਰ ਦੀ ਬਰਾਮਦਗੀ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਸਦੀ ਹੁੰਡਈ ਕ੍ਰੇਟਾ ਕਾਰ ਵੀ ਜ਼ਬਤ ਕੀਤੀ ਹੈ, ਜਿਸਦੀ ਵਰਤੋਂ ਦੋਸ਼ੀ ਨਸ਼ੇ ਦੀਆਂ ਖੇਪਾਂ ਨੂੰ ਪਹੁੰਚਾਉਣ ਲਈ ਕਰਦਾ ਸੀ । 

photophoto

 

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗਿਰਫਤਾਰ ਕੀਤਾ ਗਿਆ ਵਿਅਕਤੀ ਪਾਕਿਸਤਾਨ ਅਧਾਰਤ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਸੀ, ਜੋ ਕਿ ਅਜਨਾਲਾ ਖੇਤਰ ਰਾਹੀਂ ਸਰਹੱਦ ਪਾਰੋਂ ਡਰੋਨ ਦੀ ਵਰਤੋਂ ਕਰਕੇ ਨਸ਼ਿਆਂ ਦੀ ਖੇਪ ਸੁੱਟਦੇ ਸਨ।  ਉਨਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ-ਪਿਛਲੇਰੇ  ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮਿ੍ਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਭਰੋਸੇਮੰਦ ਇਤਲਾਹ ‘ਤੇ ਕਾਰਵਾਈ ਕਰਦੇ ਹੋਏ ਡੀਸੀਪੀ ਇਨਵੈਸਟੀਗੇਸ਼ਨ ਰਵਿੰਦਰਪਾਲ ਸਿੰਘ ਸੰਧੂ, ਏਡੀਸੀਪੀ ਇਨਵੈਸਟੀਗੇਸ਼ਨ ਨਵਜੋਤ ਸਿੰਘ, ਏਸੀਪੀ ਨਾਰਥ ਕਮਲਜੀਤ ਸਿੰਘ ਦੀ ਨਿਗਰਾਨੀ ਅਤੇ ਇੰਸਪੈਕਟਰ ਰਣਜੀਤ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਪੁਲੀਸ ਟੀਮਾਂ ਨੇ ਉਕਤ ਮੁਲਜਮ ਧਰਮਿੰਦਰ ਉਰਫ ਸੋਨੂੰ ਨੂੰ ਮੈਂਟਲ ਹਸਪਤਾਲ ਅੰਮਿ੍ਤਸਰ ਨੇੜਿਓਂ  ਗਿ੍ਫਤਾਰ ਕੀਤਾ , ਜਦੋਂ ਉਹ ਖੇਪ ਦੀ ਡਿਲੀਵਰੀ ਲਈ ਕਿਸੇ ਦੀ ਉਡੀਕ ਕਰ ਰਿਹਾ ਸੀ।

ਸੀ.ਪੀ. ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਨਸ਼ਾ  ਤਸਕਰੀ ਵਿੱਚ ਸ਼ਾਮਲ ਉਸਦੇ ਇੱਕ ਹੋਰ ਸਾਥੀ ਦੀ ਪਛਾਣ ਕਰਕੇ ਉਸਨੂੰ ਨਾਮਜ਼ਦ ਕਰ ਲਿਆ ਹੈ, ਜਦਕਿ, ਉਸ ਵਿਅਕਤੀ ਦੀ ਪਛਾਣ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ, ਜਿਸ ਨੂੰ ਇਹ ਖੇਪ ਦਿੱਤੀ ਜਾਣੀ ਸੀ।  ਉਨਾਂ ਕਿਹਾ ਕਿ ਸਪਲਾਇਰਾਂ, ਡੀਲਰਾਂ ਅਤੇ ਖਰੀਦਦਾਰਾਂ ਦੇ ਸਮੁੱਚੇ ਨੈਟਵਰਕ ਦਾ ਪਰਦਾਫਾਸ਼ ਕਰਨ ਦੇ ਨਾਲ-ਨਾਲ ਗਿ੍ਫਤਾਰ ਕੀਤੇ ਗਏ ਵਿਅਕਤੀਆਂ ਦੁਆਰਾ ਹੁਣ ਤੱਕ ਖਰੀਦੇ ਗਏ ਨਸ਼ੀਲੇ ਪਦਾਰਥਾਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਲਈ ਯਤਨ ਕੀਤੇ ਜਾ ਰਹੇ ਹਨ।

ਇਸ ਸਬੰਧੀ ਐਫਆਈਆਰ ਨੰ.  20 ਮਿਤੀ 17 ਮਾਰਚ 2025 ਨੂੰ ਥਾਣਾ ਮਜੀਠਾ ਰੋਡ ਅੰਮਿ੍ਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21(ਸੀ), ਅਤੇ 29 ਅਤੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 27 ਤਹਿਤ ਕੇਸ ਦਰਜ ਕੀਤਾ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

"ਜੇ ਮੈਂ ਪ੍ਰੋਡਿਊਸਰ ਹੁੰਦਾ ਮੈਂ 'PUNJAB 95' ਚਲਾ ਦੇਣੀ ਸੀ', ਦਿਲਜੀਤ ਦੋਸਾਂਝ ਦੇ ਦਿਲ ਦੇ ਫੁੱਟੇ ਜਜ਼ਬਾਤ "

19 Oct 2025 3:06 PM

ਜਿਗਰੀ ਯਾਰ ਰਾਜਵੀਰ ਜਵੰਦਾ ਦੀ ਅੰਤਮ ਅਰਦਾਸ 'ਚ ਰੋ ਪਿਆ ਰੇਸ਼ਮ ਅਨਮੋਲ

18 Oct 2025 3:17 PM

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM

Rajvir Jawanda daughter very emotional & touching speech on antim ardaas of Rajvir Jawanda

17 Oct 2025 3:17 PM

2 ਭੈਣਾਂ ਨੂੰ ਕੁਚਲਿਆ Thar ਨੇ, ਇਕ ਦੀ ਹੋਈ ਮੌਤ | Chd Thar News

16 Oct 2025 3:10 PM
Advertisement