
ਮੈਂ ਪੰਥ ਦੇ ਹੁਕਮ ਨੂੰ ਮੰਨਦਾ ਹਾਂ- ਹਰਜਿੰਦਰ ਸਿੰਘ ਧਾਮੀ
ਹੁਸ਼ਿਆਰਪੁਰ: ਹੁਸ਼ਿਆਰਪੁਰ ਵਿਖੇ ਸੁਖਬੀਰ ਸਿੰਘ ਬਾਦਲ ਅਤੇ ਸਮੁੱਚੀ ਲੀਡਰਸ਼ਿਪ ਹਰਜਿੰਦਰ ਸਿੰਘ ਧਾਮੀ ਨੂੰ ਮਿਲਣ ਗਈ ਉਸਤੋਂ ਹਰਜਿੰਦਰ ਸਿੰਘ ਧਾਮੀ ਮੰਨ ਗਏ ਹਨ ਹੁਣ ਉਹ ਮੁੜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦਾ ਅਹੁਦਾ ਸੰਭਾਲਣਗੇ। ਉਨ੍ਹਾਂ ਨੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ ਅਤੇ ਸਿੰਘ ਸਾਹਿਬਾਨ ਵੱਲੋਂ ਮੇਰੇ ਨਾਲ ਮੁਲਾਕਾਤ ਕਰ ਕੇ ਕਿਹਾ ਗਿਆ ਸੀ ਤੁਸੀਂ ਮੁੜ ਆਪਣੀ ਸੇਵਾ ਨੂੰ ਸੰਭਾਲੋ। ਮੈਂ ਪੰਥ ਦੇ ਹੁਕਮ ਨੂੰ ਮੰਨਦਾ ਹੋਇਆ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦਾ ਅਹੁਦਾ ਜਲਦੀ ਹੀ ਸੰਭਾਲ ਲਵਾਂਗਾ।