Khanauri Border News : ਭਲਕੇ ਕੇਂਦਰ ਤੇ ਕਿਸਾਨਾਂ ਦੀ ਚੰਡੀਗੜ੍ਹ ਹੋਵੇਗੀ ਮੀਟਿੰਗ,14 ਕਿਸਾਨ ਆਗੂ ਮੀਟਿੰਗ ਹੋਣਗੇ ਸ਼ਾਮਲ

By : BALJINDERK

Published : Mar 18, 2025, 8:41 pm IST
Updated : Mar 18, 2025, 8:41 pm IST
SHARE ARTICLE
ਡੱਲੇਵਾਲ ਪੁਲਿਸ ਅਧਿਕਾਰੀ ਨੂੰ ਮੰਗ ਪੱਤਰ ਸੌਪਦੇ ਹੋਏ
ਡੱਲੇਵਾਲ ਪੁਲਿਸ ਅਧਿਕਾਰੀ ਨੂੰ ਮੰਗ ਪੱਤਰ ਸੌਪਦੇ ਹੋਏ

Khanauri Border News : ਖਨੌਰੀ ਬਾਰਡਰ ’ਤੇ ਜਗਜੀਤ ਡੱਲੇਵਾਲ ਦਾ ਮਰਨ ਵਰਤ 113ਵੇਂ ਦਿਨ ਜਾਰੀ

Khanauri Border News : ਅੱਜ 113ਵੇਂ ਦਿਨ ਵੀ ਦਾਤਾਸਿੰਘਵਾਲਾ-ਖਨੌਰੀ ਕਿਸਾਨ ਮੋਰਚੇ ਉੱਪਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਜੀ ਦਾ ਮਰਨ ਵਰਤ ਜਾਰੀ ਰਿਹਾ। ਅੱਜ ਸਵੇਰੇ ਭਾਰਤ ਸਰਕਾਰ ਦੇ ਖੇਤੀਬਾੜੀ ਮੰਤਰਾਲੇ ਵੱਲੋਂ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਨੂੰ ਪੱਤਰ ਭੇਜ ਕੇ ਸੂਚਿਤ ਕੀਤਾ ਹੈ ਕਿ ਭਲਕੇ 19 ਮਾਰਚ ਨੂੰ ਸਵੇਰੇ 11 ਵਜੇ ਮਹਾਤਮਾ ਗਾਂਧੀ ਇੰਸਟੀਚਿਊਟ, ਸੈਕਟਰ-26, ਚੰਡੀਗੜ੍ਹ ਵਿਖੇ ਭਾਰਤ ਸਰਕਾਰ ਅਤੇ ਕਿਸਾਨ ਆਗੂਆਂ ਵਿਚਕਾਰ ਮੀਟਿੰਗ ਹੋਵੇਗੀ।

ਪਹਿਲਾਂ ਇਹ ਮੀਟਿੰਗ 19 ਮਾਰਚ ਨੂੰ ਸ਼ਾਮ 5 ਵਜੇ ਹੋਣ ਦਾ ਸਮਾਂ ਨਿਰਧਾਰਤ ਸੀ। ਇਸ ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦਾ 28 ਮੈਂਬਰੀ ਵਫ਼ਦ ਸ਼ਿਰਕਤ ਕਰੇਗਾ ਅਤੇ ਕਿਸਾਨਾਂ ਦਾ ਪੱਖ ਪੂਰੀ ਮਜਬੂਤੀ ਨਾਲ ਰੱਖੇਗਾ। ਕੱਲ੍ਹ ਸਵੇਰੇ 6 ਵਜੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਦਾਤਾਸਿੰਘਵਾਲਾ-ਖਨੌਰੀ ਕਿਸਾਨ ਮੋਰਚੇ  ਤੋਂ ਐਂਬੂਲੈਂਸ ਰਾਹੀਂ ਚੰਡੀਗੜ੍ਹ ਲਈ ਰਵਾਨਾ ਹੋਣਗੇ।

19 ਮਾਰਚ ਭਲਕੇ ਕੇਂਦਰ ਸਰਕਾਰ ਦੇ ਮੰਤਰੀਆਂ ਨਾਲ ਗੱਲਬਾਤ ਕਰਨ ਜਾਣ ਵਾਲੇ ਆਗੂ ਦੀ ਸੂਚੀ ਇਸ ਪ੍ਰਕਾਰ ਹੈ। 

1 ਸਰਵਨ ਸਿੰਘ ਪੰਧੇਰ ਕਿਸਾਨ ਮਜਦੂਰ ਸ਼ੰਘਰਸ਼ ਕਮੇਟੀ ਪੰਜਾਬ 
2 ਦਿਲਬਾਗ ਸਿੰਘ ਹਰੀਗੜ੍ਹ ਭਾਰਤੀ ਕਿਸਾਨ ਯੂਨੀਅਨ ਏਕਤਾ ਆਜਾਦ
3 ਸੁਖਵਿੰਦਰ ਕੌਰ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ
4 ਅਮਰਜੀਤ ਸਿੰਘ ਮੋਹੜੀ ਭਾਰਤੀ ਕਿਸਾਨ ਯੂਨੀਅਨ ਸ਼ਹੀਦ ਭਗਤ ਸਿੰਘ ਹਰਿਆਣਾ
5 ਮਨਜੀਤ ਸਿੰਘ ਰਾਏ ਭਾਰਤੀ ਕਿਸਾਨ ਯੂਨੀਅਨ ਦੋਆਬਾ
6 ਚਮਕੌਰ ਸਿੰਘ ਉਸਮਾਨ ਵਾਲਾ ਭਾਰਤੀ ਕਿਸਾਨ ਯੂਨੀਅਨ ਬਹਿਰਾਮਕੇ
7 ਗੁਰਧਿਆਨ ਸਿੰਘ ਸਿਉਨਾ ਭਾਰਤੀ ਕਿਸਾਨ ਯੂਨੀਅਨ ਏਕਤਾ ਭਟੇੜੀ ਕਲਾ
8 ਮਲਕੀਤ ਸਿੰਘ ਗੁਲਾਮੀਵਾਲਾ ਕਿਸਾਨ ਮਜਦੂਰ ਮੋਰਚਾ ਪੰਜਾਬ
9 ਪੀ ਟੀ ਜੋਨ ਜੈਵਿਕ ਕਿਸਾਨ ਸੰਗਠਨ ਕੇਰਲਾ
10 ਦਿਲਬਾਗ ਸਿੰਘ ਗਿੱਲ ਭਾਰਤੀ ਕਿਸਾਨ ਮਜਦੂਰ ਯੂਨੀਅਨ ਪੰਜਾਬ
11 ਨੰਦ ਕੁਮਾਰ ਪੀ ਐਫ ਐਫ ਤਾਮਿਲਨਾਡੂ
12 ਉਕਾਰ ਸਿੰਘ ਭੰਗਾਲਾ ਕਿਸਾਨ ਮਜਦੂਰ ਹਿਤਕਾਰੀ ਸਭਾ
13 ਰਣਜੀਤ ਸਿੰਘ ਰਾਜੂ ਜੀ ਕੇ ਐੱਸ ਰਾਜਸਥਾਨ
14 ਸਤਨਾਮ ਸਿੰਘ ਬਹਿਰੂ ਇੰਡੀਅਨ ਫਾਰਮਰ ਐਸੋਸੀਏਸ਼ਨ

(For more news apart from  meeting Centre and farmers will be held in Chandigarh tomorrow, 14 farmer leaders will attend meeting News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Anmol Bishnoi Brother: ਹੁਣ ਗੈਂਗਸਟਰਾ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM
Advertisement