Punjab News : ਵਿਜੀਲੈਂਸ ਨੇ 115,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਕੀਤਾ ਕਾਬੂ

By : BALJINDERK

Published : Mar 18, 2025, 9:03 pm IST
Updated : Mar 18, 2025, 9:03 pm IST
SHARE ARTICLE
115,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਕੀਤਾ ਕਾਬੂ
115,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਕੀਤਾ ਕਾਬੂ

Punjab News : ਗ੍ਰਿਫ਼ਤਾਰੀ ਤੋਂ ਬਚਦਾ ਬੀ.ਡੀ.ਪੀ.ਓ. ਮੌਕੇ ਤੋਂ ਹੋਇਆ ਫ਼ਰਾਰ

Punjab News in Punjabi : ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਝੱਲ ਬੀਂਬੜੀ ਦੇ ਪੰਚਾਇਤ ਸਕੱਤਰ ਪਰਮਜੀਤ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਕੇਸ ਦਾ ਸਹਿ-ਦੋਸ਼ੀ, ਕਪੂਰਥਲਾ ਦਾ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ (ਬੀ.ਡੀ.ਪੀ.ਓ.) ਹਰਦਿਆਲ ਸਿੰਘ ਗ੍ਰਿਫ਼ਤਾਰੀ ਤੋਂ ਬਚਦਾ ਹੋਇਆ ਲਈ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ।

ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਪਿੰਡ ਝੱਲ ਬੀਂਬੜੀ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਕੀਤੀ ਗਈ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਬੀ.ਡੀ.ਪੀ.ਓ. ਅਤੇ ਪੰਚਾਇਤ ਸਕੱਤਰ ਦੋਵਾਂ ਨੇ ਪਿੰਡ ਦੀ ਇੱਕ ਗਲੀ ਦੀ ਉਸਾਰੀ ਸਬੰਧੀ ਲਾਗਤ ਦਾ ਭੁਗਤਾਨ ਕਰਨ ਲਈ ਬੈਂਕ ਚੈੱਕ ਜਾਰੀ ਕਰਨ ਬਦਲੇ 20,000 ਰੁਪਏ ਰਿਸ਼ਵਤ ਮੰਗੀ ਹੈ।

ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਉਪਰੰਤ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਪੰਚਾਇਤ ਸਕੱਤਰ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ ਜਦਕਿ ਬੀ.ਡੀ.ਪੀ.ਓ ਗ੍ਰਿਫ਼ਤਾਰੀ ਤੋਂ ਬਚਦਾ ਹੋਇਆ ਮੌਕੇ ਤੋਂ ਫ਼ਰਾਰ ਹੋ ਗਿਆ।

ਬੁਲਾਰੇ ਨੇ ਅੱਗੇ ਦੱਸਿਆ ਕਿ ਦੋਵਾਂ ਮੁਲਜਮਾਂ ਵਿਰੁੱਧ ਵਿਜੀਲੈਂਸ ਬਿਊਰੋ ਪੁਲਿਸ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਗ੍ਰਿਫ਼ਤਾਰ ਪੰਚਾਇਤ ਸਕੱਤਰ ਨੂੰ ਭਲਕੇ ਅਦਾਲਤ ’ਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

(For more news apart from Panchayat Secretary caught by Vigilance Bureau while taking bribe Rs.15,000, BDPO flees from spot while avoiding arrest News in Punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Anmol Bishnoi Brother: ਹੁਣ ਗੈਂਗਸਟਰਾ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM
Advertisement