
ASI ਜਰਨੈਲ ਸਿੰਘ ਜਲਾਲਾਬਾਦ ਦੇ ਗੋਬਿੰਦ ਨਗਰੀ ਵਿਖੇ ਕਿਸੇ ਕੇਸ ਦੇ ਸਿਲਸਿਲੇ ’ਚ ਬਿਆਨ ਕਲਮਬੱਧ ਕਰਨ ਲਈ ਗਏ ਸਨ, ਜਿੱਥੇ ਅਚਾਨਕ ਉਨ੍ਹਾਂ ਦੀ ਤਬੀਅਤ ਖਰਾਬ ਹੋ ਗਈ
ਜਲਾਲਾਬਾਦ : ਜਲਾਲਾਬਾਦ ਥਾਣਾ ਸਿਟੀ ’ਚ ਬਤੌਰ ASI ਵਜੋਂ ਤੈਨਾਤ ਜਰਨੈਲ ਸਿੰਘ ਦੀ ਅਚਾਨਕ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ASI ਜਰਨੈਲ ਸਿੰਘ ਜਲਾਲਾਬਾਦ ਦੇ ਗੋਬਿੰਦ ਨਗਰੀ ਵਿਖੇ ਕਿਸੇ ਕੇਸ ਦੇ ਸਿਲਸਿਲੇ ’ਚ ਬਿਆਨ ਕਲਮਬੱਧ ਕਰਨ ਲਈ ਗਏ ਸਨ। ਜਿੱਥੇ ਅਚਾਨਕ ਉਨ੍ਹਾਂ ਦੀ ਤਬੀਅਤ ਖਰਾਬ ਹੋਈ ਅਤੇ ਉਨ੍ਹਾਂ ਨੂੰ ਇਕ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ। ਜਿੱਥੇ ਡਾਕਟਰਾਂ ਨੇ ਉਨ੍ਹਾਂ ਦੀ ਹਾਲਤ ਨੂੰ ਗੰਭੀਰ ਦੇਖਦੇ ਹੋਏ ਸਿਵਲ ਹਸਪਤਾਲ ਜਲਾਲਾਬਾਦ ਵਿਖੇ ਕਰ ਦਿਤਾ। ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ।
ਹਾਲਾਂਕਿ ਮੌਤ ਦੇ ਅਸਲੀ ਕਾਰਨਾਂ ਦਾ ਅਜੇ ਤਕ ਪਤਾ ਨਹੀਂ ਲਗਿਆ ਪਰ ਦਸਿਆ ਜਾ ਰਿਹਾ ਹੈ ਕਿ ASI ਜਰਨੈਲ ਸਿੰਘ ਨੂੰ ਦਿਲ ਦਾ ਦੌਰਾ ਪਿਆ ਸੀ। ਫਿਲਹਾਲ ਪੁਲਿਸ ਵਲੋਂ ASI ਦੀ ਮ੍ਰਿਤਕ ਦੇਹ ਨੂੰ ਫਾਜ਼ਿਲਕਾ ਦੇ ਸਿਵਲ ਹਸਪਤਾਲ ਦੇ ਮੋਰਚਰੀ ’ਚ ਰਖਵਾ ਦਿਤਾ ਗਿਆ ਹੈ ਅਤੇ ਕੱਲ ਪੋਸਟਮਾਰਟਮ ਤੋਂ ਬਾਅਦ ਮ੍ਰਿਤਕ ਦੇ ਵਾਰਸਾਂ ਦੇ ਹਵਾਲੇ ਕਰ ਦਿਤੀ ਜਾਏਗੀ।
ਥਾਣੇ ’ਚ ਉਨ੍ਹਾਂ ਦੇ ਸਾਥੀਆਂ ਨੇ ਕਿਹਾ ਕਿ ਇਸ ਘਟਨਾ ਨਾਲ ਜ਼ਿਲ੍ਹਾ ਫਾਜ਼ਿਲਕਾ ਪੁਲਿਸ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਨੇ ASI ਜਰਨੈਲ ਸਿੰਘ ਨੂੰ ਨੇਕ ਅਤੇ ਇਮਾਨਦਾਰ ਅਫਸਰ ਦਸਿਆ। ਉਨ੍ਹਾਂ ਕਿਹਾ ਕਿ ਉਹ ਬੀਤੇ ਲੰਬੇ ਸਮੇਂ ਤੋਂ ਉਹ ਇਮਾਨਦਾਰੀ ਦੇ ਨਾਲ ਆਪਣੀ ਡਿਊਟੀ ਨਿਭਾ ਰਹੇ ਸਨ। ਉਨ੍ਹਾਂ ਦੀ ਇਸ ਤਰ੍ਹਾਂ ਦੇ ਨਾਲ ਅਚਾਨਕ ਹੋਈ ਮੌਤ ਤੋਂ ਬਾਅਦ ਇਲਾਕੇ ਦੇ ਵਿੱਚ ਸੋਗ ਦੀ ਲਹਿਰ ਹੈ।