Punjab News : 'ਯੁੱਧ ਨਸ਼ਿਆਂ ਵਿਰੁੱਧ' 18ਵੇਂ ਦਿਨ ਜਾਰੀ: ਪੁਲਿਸ ਵੱਲੋਂ 95 ਨਸ਼ਾ ਤਸਕਰ ਕਾਬੂ; 11 ਕਿਲੋ ਹੈਰੋਇਨ, 7.5 ਕਿਲੋ ਅਫੀਮ ਬਰਾਮਦ

By : BALJINDERK

Published : Mar 18, 2025, 7:44 pm IST
Updated : Mar 18, 2025, 7:44 pm IST
SHARE ARTICLE
ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ
ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

ਮਾਲੇਰਕੋਟਲਾ ’ਚ 40 ਪੰਚਾਇਤਾਂ ਵੱਲੋਂ ਨਸ਼ਿਆਂ ਦੇ ਖ਼ਤਰੇ ਨਾਲ ਨਜਿੱਠਣ ਤੇ ਪੁਲਿਸ-ਜਨਤਕ ਭਾਈਵਾਲੀ ਨੂੰ ਉਤਸ਼ਾਹਿਤ ਕਰਨ ਲਈ ਮਤਾ ਪਾਸ

Punjab News in Punjabi : ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 18ਵੇਂ ਦਿਨ ਜਾਰੀ ਰੱਖਦਿਆਂ ਪੰਜਾਬ ਪੁਲਿਸ ਵੱਲੋਂ ਅੱਜ 95 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਹਨਾਂ ਕਬਜ਼ੇ 'ਚੋਂ 11 ਕਿਲੋ ਹੈਰੋਇਨ, 7.5 ਕਿਲੋ ਅਫੀਮ ਅਤੇ 31000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਦੇ ਨਾਲ ਹੀ 18 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 2231 ਹੋ ਗਈ ਹੈ। ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਲੜਾਈ ਵਿੱਚ ਲਿਆਂਦੀ ਤੇਜ਼ੀ ਨੂੰ ਆਮ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਦੇ ਹਿੱਸੇ ਵਜੋਂ, ਮਲੇਰਕੋਟਲਾ ਪੁਲਿਸ ਨੇ ਸਿਵਲ ਪ੍ਰਸ਼ਾਸਨ ਨਾਲ ਮਿਲ ਕੇ ਪਿੰਡ ਫਿਰੋਜ਼ਪੁਰ ਕੋਠਲਾ, ਥਾਣਾ ਸੰਦੌਰ ਵਿਖੇ ਸੰਪਰਕ ਮੀਟਿੰਗ ਕਰਵਾਈ, ਜਿਸ ਦੌਰਾਨ 40 ਪੰਚਾਇਤਾਂ ਵੱਲੋਂ ਨਸ਼ਿਆਂ ਦੇ ਖ਼ਤਰੇ ਦਾ ਸਾਂਝੇ ਤੌਰ 'ਤੇ ਮੁਕਾਬਲਾ ਕਰਨ ਅਤੇ ਪੁਲਿਸ-ਜਨਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਲਈ ਮਤਾ ਪਾਸ ਕੀਤਾ ਗਿਆ ਹੈ।

ਆਪਰੇਸ਼ਨ ਸਬੰਧੀ ਜਾਣਕਾਰੀ ਦਿੰਦਿਆਂ ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ 97 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1600 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 250 ਤੋਂ ਵੱਧ ਪੁਲਿਸ ਟੀਮਾਂ ਵੱਲੋਂ ਸੂਬੇ ਭਰ ਵਿੱਚ 539 ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ ਹੈ ਜਿਸ ਦੌਰਾਨ 61 ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 599 ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਗਈ ਹੈ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਵੱਲੋਂ ਇਸ ਰਣਨੀਤੀ ਦੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ 6 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਆ ਗਿਆ ਹੈ, ਜਦਕਿ ਪ੍ਰੀਵੈਂਸ਼ਨ ਹਿੱਸੇ ਤਹਿਤ ਅੱਜ ਸੂਬੇ ਭਰ ਵਿੱਚ 137 ਜਾਗਰੂਕਤਾ ਸਮਾਗਮ ਕਰਵਾਏ ਗਏ।

(For more news apart from 'War on Drugs' continues on 18th day: Punjab Police arrests 95 drug smugglers; 11 kg heroin, 7.5 kg opium recovered News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM

ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਜਥੇਦਾਰ ਕੁਲਦੀਪ ਗੜਗੱਜ ਨੇ ਸੁਣੋ ਕੀ ਲਏ ਵੱਡੇ ਫੈਸਲੇ? ਸੁਣੋ LIVE

28 Dec 2025 2:10 PM

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM
Advertisement