ਲੁਧਿਆਣਾ: ਪਿੰਡ ਭਾਮੀਆ ਕਲਾਂ ’ਚ ਗੁਰਦੁਆਰਾ ਸਾਹਿਬ ਦੀ ਪ੍ਰਧਾਨਗੀ ਨੂੰ ਲੈ ਕੇ ਮਾਹੌਲ ਤਣਾਅਪੂਰਨ
Published : Mar 18, 2026, 6:14 pm IST
Updated : Mar 18, 2026, 6:14 pm IST
SHARE ARTICLE
Ludhiana: Atmosphere tense over the presidency of Gurdwara Sahib in village Bhamia Kalan
Ludhiana: Atmosphere tense over the presidency of Gurdwara Sahib in village Bhamia Kalan

ਗੁਰਦੁਆਰਾ ਰਵਿਦਾਸ ਮਹਾਰਾਜ ਜੀ ਦੇ ਬਾਹਰ ਵੱਡੀ ਗਿਣਤੀ ’ਚ ਲੋਕਾਂ ਦਾ ਇਕੱਠ

ਲੁਧਿਆਣਾ: ਲੁਧਿਆਣਾ ਦੇ ਪਿੰਡ ਭਾਮੀਆਂ ਚ ਗੁਰਦੁਆਰਾ ਰਵਿਦਾਸ ਮਹਾਰਾਜ ਜੀ ਗੁਰਦੁਆਰਾ ਸਾਹਿਬ ਦੀ ਪ੍ਰਧਾਨਗੀ ਅਤੇ ਗੋਲਕ ਨੂੰ ਲੈ ਕੇ ਵਿਵਾਦ ਹੰਗਾਮੇ ਭਰਿਆ ਹੋ ਗਿਆ। ਇਸ ਦੌਰਾਨ ਜਿੱਥੇ ਦੋਵੇਂ ਹੀ ਧਿਰਾਂ ਵੱਲੋਂ ਇੱਕ ਦੂਸਰੇ ਤੇ ਇਲਜ਼ਾਮਬਾਜ਼ੀ ਕੀਤੀ ਗਈ ਤਾਂ ਉੱਥੇ ਹੀ ਪਿੰਡ ਦੇ ਲੋਕਾਂ ਵੱਲੋਂ ਚੁਣੇ ਪ੍ਰਧਾਨ ਨੂੰ ਦੂਸਰੀ ਕਮੇਟੀ ਵੱਲੋਂ ਨਾ ਮਨਜ਼ੂਰ ਕੀਤਾ ਗਿਆ। ਮਾਮਲੇ ਨੂੰ ਲੈ ਕੇ ਪੁਲਿਸ ਜਾਂਚ ਕਰ ਰਹੀ ਹੈ। ਦੋਵਾਂ ਧਿਰਾਂ ਵਿੱਚ ਵਿਵਾਦ ਇੰਨਾ ਵੱਧ ਗਿਆ ਕਿ ਮਾਹੌਲ ਹੰਗਾਮੇ ਭਰਿਆ ਹੋ ਗਿਆ। ਉਧਰ ਇਸ ਹੰਗਾਮੇ ਭਰੇ ਮਾਹੌਲ ਤੋਂ ਬਾਅਦ ਮੌਕੇ ’ਤੇ ਪਹੁੰਚੀ ਪੁਲਿਸ ਨੇ ਮਾਮਲੇ ਦੀ ਜਾਂਚ ਦੀ ਗੱਲ ਕਹੀ ਹੈ। ਸ਼ਾਂਤਮਈ ਮਾਹੌਲ ਬਣਾਉਣ ਲਈ ਉਹਨਾਂ ਵੱਲੋਂ ਯਤਨ ਕੀਤੇ ਜਾ ਰਹੇ ਹਨ।  

ਉਧਰ ਗੱਲਬਾਤ ਕਰਦਿਆਂ ਦੋਵੇਂ ਹੀ ਧਿਰਾਂ ਦੇ ਆਗੂਆਂ ਨੇ ਇੱਕ ਦੂਸਰੇ ’ਤੇ ਪ੍ਰਧਾਨਗੀ ਦੇ ਅਹੁਦੇ ਨੂੰ ਲੈ ਕੇ ਇਲਜ਼ਾਮ ਲਗਾਏ। ਉਹਨਾਂ ਕਿਹਾ ਕਿ ਜਿੱਥੇ ਗੋਲਕ ਦੇ ਪੈਸਿਆਂ ਦਾ ਹਿਸਾਬ ਕਿਤਾਬ ਰੱਖਿਆ ਗਿਆ, ਤਾਂ ਉੱਥੇ ਹੀ ਉਹਨਾਂ ਧੱਕੇ ਨਾਲ ਗੁਰਦੁਆਰੇ ਦੀ ਪ੍ਰਧਾਨਗੀ ’ਤੇ ਕਬਜ਼ਾ ਕਰਨ ਅਤੇ ਅਸਹਿਮਤੀ ਪ੍ਰਗਟਾਉਣ ਦੇ ਇਲਜ਼ਾਮ ਲਗਾਏ। ਉਹਨਾਂ ਕਿਹਾ ਕਿ ਜਿੱਥੇ ਪਿੰਡ ਦੀ ਸੰਗਤ ਵੱਲੋਂ ਉਹਨਾਂ ਨੂੰ ਚੁਣਿਆ ਗਿਆ ਹੈ, ਉਥੇ ਹੀ ਦੂਸਰੇ ਪਾਸੇ ਦੂਸਰੀ ਧਿਰ ਨੇ ਵੋਟਿੰਗ ਦੇ ਜ਼ਰੀਏ ਪ੍ਰਧਾਨ ਚੁਣਨ ਦੀ ਗੱਲ ਕਹੀ ਹੈ।  

ਹਾਲਾਂਕਿ ਮੌਕੇ ’ਤੇ ਪਹੁੰਚੀ ਪੁਲਿਸ ਵੱਲੋਂ ਮਾਮਲੇ ਸਬੰਧੀ ਜਾਂਚ ਦੀ ਗੱਲ ਕਹੀ ਜਾ ਰਹੀ ਹੈ ਅਤੇ ਕਿਹਾ ਕਿ ਮਾਮਲਾ ਧਾਰਮਿਕਤਾ ਨਾਲ ਜੁੜਿਆ ਹੋਇਆ ਹੈ। ਕਿਸੇ ਵੀ ਤਰ੍ਹਾਂ ਦਾ ਹੰਗਾਮੇ ਭਰਿਆ ਮਾਹੌਲ ਨਾ ਹੋਵੇ, ਇਸ ਲਈ ਗੁਰਦੁਆਰੇ ਦੀ ਪ੍ਰਬੰਧਕ ਕਮੇਟੀ ਵਿਚਾਲੇ ਪ੍ਰਧਾਨਗੀ ਦੇ ਅਹੁਦੇ ਨੂੰ ਲੈ ਕੇ ਜੋ ਵਿਵਾਦ ਹੈ, ਇਸ ਨੂੰ ਸੁਲਝਾਉਣ ਦਾ ਯਤਨ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਦੋਵਾਂ ਧਿਰਾਂ ਨੂੰ ਬੈਠ ਕੇ ਇਹ ਮਾਮਲਾ ਸੁਲਝਾਉਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਜੇਕਰ ਕੋਈ ਮਾਹੌਲ ਖਰਾਬ ਕਰੇਗਾ, ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। 
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement