ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਤੋਂ ਨਵਜੰਮਿਆ ਬੱਚਾ ਅਗਵਾ
Published : Mar 18, 2026, 6:26 pm IST
Updated : Mar 18, 2026, 6:26 pm IST
SHARE ARTICLE
Newborn baby kidnapped from Guru Nanak Dev Hospital in Amritsar
Newborn baby kidnapped from Guru Nanak Dev Hospital in Amritsar

ਬੇਬੇ ਨਾਨਕੀ ਵਾਰਡ ’ਚੋਂ 3 ਦਿਨਾਂ ਦਾ ਬੱਚਾ ਲੈ ਗਈ ਮਹਿਲਾ

ਅੰਮ੍ਰਿਤਸਰ: ਅੰਮ੍ਰਿਤਸਰ ਦੇ ਪ੍ਰਸਿੱਧ ਗੁਰੂ ਨਾਨਕ ਦੇਵ ਹਸਪਤਾਲ ਵਿੱਚੋਂ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਬੇਬੇ ਨਾਨਕੀ ਵਾਰਡ ਵਿੱਚੋਂ ਤਿੰਨ ਦਿਨਾਂ ਦਾ ਨਵਜੰਮਿਆ ਬੱਚਾ ਅਗਵਾ ਹੋ ਗਿਆ। ਘਟਨਾ ਤੋਂ ਬਾਅਦ ਹਸਪਤਾਲ ਪ੍ਰਸ਼ਾਸਨ ਅਤੇ ਪੁਲਿਸ ਵਿੱਚ ਹੜਕੰਪ ਮਚ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਬੱਚਾ ਬੇਬੇ ਨਾਨਕੀ ਵਾਰਡ ਵਿੱਚ ਆਪਣੀ ਮਾਂ ਦੇ ਕੋਲ ਸੀ। ਇਸ ਦੌਰਾਨ ਇੱਕ ਅਣਪਛਾਤੀ ਮਹਿਲਾ, ਜੋ ਪਿਛਲੇ ਕੁਝ ਦਿਨਾਂ ਤੋਂ ਪਰਿਵਾਰ ਨਾਲ ਗੱਲਬਾਤ ਕਰ ਰਹੀ ਸੀ, ਬੱਚੇ ਨੂੰ ਲੈ ਕੇ ਫਰਾਰ ਹੋ ਗਈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਮਹਿਲਾ ਤਿੰਨ-ਚਾਰ ਦਿਨਾਂ ਤੋਂ ਹਸਪਤਾਲ ਵਿੱਚ ਆ ਕੇ ਉਨ੍ਹਾਂ ਨਾਲ ਗੱਲਬਾਤ ਕਰਦੀ ਰਹਿੰਦੀ ਸੀ ਅਤੇ ਪਰਿਵਾਰ ਨੂੰ ਲੱਗਿਆ ਕਿ ਉਹ ਕਿਸੇ ਜਾਣ-ਪਛਾਣ ਵਾਲੇ ਦੀ ਰਿਸ਼ਤੇਦਾਰ ਹੋਵੇਗੀ।

ਘਟਨਾ ਵਾਲੇ ਦਿਨ ਮਹਿਲਾ ਨੇ ਬੱਚੇ ਨੂੰ ਬਾਹਰ ਲੈ ਜਾਣ ਲਈ ਕਿਹਾ ਅਤੇ ਬੱਚਾ ਆਪਣੇ ਕੋਲ ਫੜ ਲਿਆ। ਕੁਝ ਸਮੇਂ ਬਾਅਦ ਜਦੋਂ ਪਰਿਵਾਰ ਬਾਹਰ ਆਇਆ ਤਾਂ ਮਹਿਲਾ ਬੱਚੇ ਸਮੇਤ ਗਾਇਬ ਸੀ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਨੂੰ ਸੂਚਿਤ ਕੀਤਾ ਗਿਆ। ਪੁਲਿਸ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਹਸਪਤਾਲ ਦੇ ਸੀਸੀਟੀਵੀ ਕੈਮਰੇ ਖੰਗਾਲ ਕੇ ਮਹਿਲਾ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਬੱਚਾ ਪਰਿਵਾਰ ਵੱਲੋਂ ਖੁਦ ਮਹਿਲਾ ਨੂੰ ਫੜਾਇਆ ਗਿਆ ਸੀ ਅਤੇ ਹੁਣ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਉਹ ਮਹਿਲਾ ਕੌਣ ਸੀ ਅਤੇ ਬੱਚੇ ਨੂੰ ਕਿੱਥੇ ਲੈ ਕੇ ਗਈ। ਇਸ ਮਾਮਲੇ ਵਿੱਚ ਹਸਪਤਾਲ ਦੀ ਸੁਰੱਖਿਆ ਪ੍ਰਣਾਲੀ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਕਰੀਬ ਦੋ ਸਾਲ ਪਹਿਲਾਂ ਵੀ ਇਸੇ ਹਸਪਤਾਲ ਤੋਂ ਨਵਜੰਮਿਆ ਬੱਚਾ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਨੂੰ ਬਾਅਦ ਵਿੱਚ ਪੁਲਿਸ ਨੇ ਲੁਧਿਆਣਾ ਤੋਂ ਬਰਾਮਦ ਕਰਕੇ ਪਰਿਵਾਰ ਦੇ ਹਵਾਲੇ ਕਰ ਦਿੱਤਾ ਸੀ। ਹੁਣ ਇੱਕ ਵਾਰ ਫਿਰ ਇਸ ਤਰ੍ਹਾਂ ਦੀ ਘਟਨਾ ਸਾਹਮਣੇ ਆਉਣ ਤੋਂ ਬਾਅਦ ਹਸਪਤਾਲ ਦੀ ਸੁਰੱਖਿਆ ‘ਤੇ ਸਵਾਲ ਖੜੇ ਹੋ ਰਹੇ ਹਨ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਮਹਿਲਾ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement